ਅਮਰੀਕੀ ਨੇ ਅਫ਼ਗਾਨਿਸਤਾਨ ’ਚ ਆਪਣੇ ਸੈਨਿਕਾਂ ਦੀ ਗਿਣਤੀ ਘਟਾਈ

by vikramsehajpal

ਵਾਸ਼ਿੰਗਟਨ (ਦੇਵ ਇੰਦਰਜੀਤ)- ਅਮਰੀਕੀ ਸੈਨਾ ਨੇ ਅਫ਼ਗਾਨਿਸਤਾਨ ’ਚ ਆਪਣੇ ਸੈਨਿਕਾਂ ਦੀ ਗਿਣਤੀ ਘਟਾ ਕੇ 2500 ਕਰਨ ਦਾ ਟੀਚਾ ਅੱਜ ਹਾਸਲ ਕਰ ਲਿਆ ਹੈ। ਨਵੰਬਰ ’ਚ ਸੈਨਿਕਾਂ ਦੀ ਗਿਣਤੀ ਘਟਾਉਣ ਦਾ ਹੁਕਮ ਦੇਣ ਵਾਲੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਤਾਇਨਾਤ ਅਮਰੀਕੀ ਸੈਨਿਕਾਂ ਦੀ ਗਿਣਤੀ 19 ਸਾਲਾਂ ’ਚ ਸਭ ਤੋਂ ਘੱਟ ਹੋ ਗਈ ਹੈ ਹਾਲਾਂਕਿ ਉਨ੍ਹਾਂ ਸੈਨਿਕਾਂ ਦੀ ਗਿਣਤੀ ਦਾ ਜ਼ਿਕਰ ਨਹੀਂ ਕੀਤਾ।

ਪਿਛਲੇ ਸਾਲ ਫਰਵਰੀ ’ਚ ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੈਨਿਕਾਂ ਦੀ ਗਿਣਤੀ ਗੇੜਾਂ ਤਹਿਤ ਘਟਾਉਣ ਤੇ 2021 ਤੱਕ ਪੂਰੀ ਤਰ੍ਹਾਂ ਤਰ੍ਹਾਂ ਵਾਪਸੀ ਨੂੰ ਲੈ ਕੇ ਤਾਲਿਬਾਨ ਨਾਲ ਸਮਝੌਤਾ ਕੀਤਾ ਸੀ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਬਾਇਡਨ ਪ੍ਰਸ਼ਾਸਨ ਇਸ ਸਬੰਧੀ ਕੀ ਫ਼ੈਸਲਾ ਕਰੇਗਾ।