ਅਮਿਤ ਸ਼ਾਹ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਮੀਟਿੰਗ ਬੇਸਿੱਟਾ ਹੀ ਨਿਕਲੇਗੀ – ਪੰਧੇਰ

by simranofficial

ਪੰਜਾਬ ( ਐਨ .ਆਰ. ਆਈ. ਮੀਡਿਆ ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅੱਜ ਅੰਮ੍ਰਿਤਸਰ ਪਹੁੰਚੇ ਅਤੇ ਅੰਮ੍ਰਿਤਸਰ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਿਸਾਨਾਂ ਨਾਲ ਮੀਟਿੰਗ ਕੀਤੀ ਜਾਂ ਰਹੀ ਹੈ ਉਹ ਮੀਟਿੰਗ ਵੀ ਬੇਸਿੱਟਾ ਹੀ ਨਿਕਲੇਗੀ ਕਿਉਂਕਿ ਕੇਂਦਰ ਦੀ ਸਰਕਾਰ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਬਿੱਲਾਂ ਦੇ ਫ਼ਾਇਦੇ ਸਮਝਾ ਰਹੇ ਹਨ ਜਦਕਿ ਕਿਸਾਨਾਂ ਦੀ ਮੰਗ ਹੈ ਕਿ ਇਨ੍ਹਾਂ ਬਿਲਾਂ ਨੂੰ ਰੱਦ ਕੀਤਾ ਜਾਵੇ ਅਤੇ ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਦੀ ਮੀਟਿੰਗ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨਾਲ ਹੋਵੇ |

ਪੰਧੇਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਬੋਲਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾ ਹੋਣ ਵਾਲੀ ਮੀਟਿੰਗ ਸਿਰਫ਼ ਰਾਜਨੀਤਕ ਲਾਹਾ ਲੈਣ ਦੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਸ਼ਿਸ਼ ਹੈ , ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਰਾਜਨੀਤਿਕ ਨੇਤਾ ਕਿਸਾਨਾਂ ਦੇ ਧਰਨੇ ਚ ਜਾ ਕੇ ਕਿਸਾਨਾਂ ਨਾਲ ਹਮਦਰਦੀ ਜਤਾਉਣ ਦੀ ਕੋਸ਼ਿਸ਼ ਕਰ ਰਹੇ ਹਨ ਉਨ੍ਹਾਂ ਨੂੰ ਅਸੀਂ ਇੱਕ ਸਲਾਹ ਦਿੰਦੇ ਹਾਂ ਕਿ ਹਰੇਕ ਰਾਜਨੀਤਿਕ ਪਾਰਟੀ ਆਪਣੇ ਤੌਰ ਤੇ ਕਿਸਾਨਾਂ ਦੇ ਹੱਕ ਚ ਪ੍ਰਦਰਸ਼ਨ ਕਰ ਸਕਦੀ ਹੈ ਲੇਕਿਨ ਕਿਸਾਨਾਂ ਦੇ ਧਰਨਿਆਂ ਚ ਜਾ ਕੇ ਕਿਸਾਨੀ ਅੰਦੋਲਨ ਨੂੰ ਖ਼ਰਾਬ ਨਾ ਕਰਨ |

ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜੋ ਲੋਕ ਕਹਿ ਰਹੇ ਹਨ ਕਿ ਸਰਵਣ ਸਿੰਘ ਪੰਧੇਰ ਆਪ ਪਿੱਛੇ ਰਹਿ ਕੇ ਅੰਦੋਲਨ ਚਲਾ ਰਹੇ ਹਨ ਤਾਂ ਉਨ੍ਹਾਂ ਲੋਕਾਂ ਨੂੰ ਮੈਂ ਕਹਿ ਦੇਵਾਂ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋ ਫ਼ੈਸਲਾ ਲੈਂਦੀ ਹੈ ਉਸ ਫ਼ੈਸਲੇ ਨੂੰ ਅਸੀਂ ਸਿਰ ਮੱਥੇ ਪ੍ਰਵਾਨ ਕਰਦੇ ਹਾਂ ਅਤੇ ਸਾਡੀ ਕਮੇਟੀ ਦੇ ਕੁਝ ਅਹੁਦੇਦਾਰ ਦਿੱਲੀ ਕਿਸਾਨੀ ਦੇ ਸੰਘਰਸ਼ ਚ ਮੌਜੂਦ ਹਨ ਤੇ ਆਪਣਾ ਯੋਗਦਾਨ ਪਾ ਰਹੇ ਹਨ |