ਅੰਮ੍ਰਿਤਪਾਲ ਸਿੰਘ ਦਾ ਦੁੱਬਈ ਤੋਂ ਲੈ ਕੇ ਡਿਬੂਰਗੜ੍ਹ ਜੇਲ੍ਹ ਤੱਕ ਦਾ ਸਫ਼ਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : 30 ਸਾਲਾਂ ਨੌਜਵਾਨ ਅੰਮ੍ਰਿਤਪਾਲ ਸਿੰਘ, ਜੋ ਕਿ ਦੁੱਬਈ 'ਚ ਟਰੱਕ ਡਰਾਈਵਰ ਦੀ ਨੌਕਰੀ ਕਰਦਾ ਸੀ ਤੇ ਪੰਜਾਬ 'ਚ ਧਰਮ ਦੇ ਪ੍ਰਚਾਰਕ ਦੇ ਤੋਰ 'ਤੇ ਆਇਆ । ਅੰਮ੍ਰਿਤਪਾਲ ਸਿੰਘ ਦੇਸ਼ ਭਰ ਵਿੱਚ ਖਾਲਿਸਤਾਨੀ ਦੇ ਤੋਰ 'ਤੇ ਜ਼ਿਆਦਾ ਮਸ਼ਹੂਰ ਹੋ ਗਿਆ। ਸੂਤਰਾਂ ਅਨੁਸਾਰ ਸੋਸ਼ਲ ਮੀਡੀਆ ਐਪ ਕਲੱਬ ਹਾਊਂਸ 'ਤੇ ਆਪਣੇ ਵਿਚਾਰ ਰੱਖਣ ਵਾਲਾ ਨੌਜਵਾਨ ਅੰਮ੍ਰਿਤਪਾਲ ਆਪਣੇ ਖਾਲਿਸਤਾਨੀ ਪੱਖੀ ਵਿਚਾਰ ਕਰਕੇ ਕਾਫੀ ਪ੍ਰਸਿੱਧ ਹੋ ਗਿਆ ਤੇ ਨਤੀਜਾ ਇਹ ਨਿਕਲਿਆ ਕਿ ਉਸ ਨੂੰ ਵਾਰਿਸ ਪੰਜਾਬ ਦਾ ਅਗਲਾ ਮੁੱਖੀ ਐਲਾਨ ਕਰ ਦਿੱਤਾ ਗਿਆ । ਉੱਥੇ ਹੀ ਖੁਦ ਨੂੰ ਜਰਨੈਲ ਸਿੰਘ ਭਿੰਡਰਾਵਾਲੇ ਤਰਾਂ ਦਿਖਾਉਣ ਲਈ ਭਿੰਡਰਾਵਾਲੇ ਦੇ ਵਿਚਾਰਾਂ 'ਤੇ ਚੱਲਣਾ ਸ਼ੁਰੂ ਕਰ ਦਿੱਤਾ ।

ਦੱਸ ਦਈਏ ਕਿ ਅੰਮ੍ਰਿਤਪਾਲ ਨੇ ਆਪਣੀ ਦਸਤਾਰਬੰਦੀ ਵੀ ਭਿੰਡਰਾਵਾਲੇ ਦੇ ਪਿੰਡ ਰੋਡੇ ਵਿਖੇ ਹੀ ਕੀਤੀ। ਅੰਮ੍ਰਿਤਪਾਲ ਸਿੰਘ ਦਾ ਜਨਮ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿਖੇ 17 ਜਨਵਰੀ 1993 ਨੂੰ ਹੋਇਆ ਸੀ । ਦੁੱਬਈ ਵਿੱਚ ਡਰਾਈਵਰ ਦੀ ਨੌਕਰੀ ਕਰਨ ਵਾਲਾ ਅੰਮ੍ਰਿਤਪਾਲ ਸਿੰਘ ਉਸ ਸਮੇ ਪੰਜਾਬ ਵਿੱਚ ਸੁਰਖੀਆਂ 'ਚ ਆਇਆ, ਜਦੋ ਉਸ ਦੇ ਅਨੰਦਪੁਰ ਸਾਹਿਬ ਵਿਖੇ ਅੰਮ੍ਰਿਤ ਛਕਿਆ ਸੀ।

ਪੰਜਾਬ 'ਚ ਅੰਮ੍ਰਿਤਪਾਲ ਨੇ ਪਹਿਲਾਂ ਨੌਜਵਾਨਾਂ ਨੂੰ ਨਸ਼ਾ ਛੁਡਾਉਣ ਲਈ ਖ਼ਾਲਸਾ ਵਹੀਰ ਦੀ ਸ਼ੁਰੂਆਤ ਕਰਕੇ ਅੰਮ੍ਰਿਤ ਸੰਚਾਰ ਕਰਵਾਇਆ । ਇਸ ਦੌਰਾਨ 2023 ਫਰਵਰੀ ਨੂੰ ਅੰਮ੍ਰਿਤਪਾਲ ਨੇ NRI ਕਿਰਨਦੀਪ ਕੌਰ ਨਾਲ ਵਿਆਹ ਕਰਵਾਇਆ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ 23 ਫਰਵਰੀ 2023 ਨੂੰ ਆਪਣੇ ਕਰੀਬੀ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਛੁਡਾਉਣ ਲਈ ਭਾਰੀ ਗਿਣਤੀ 'ਚ ਸਮਰਥਕਾਂ ਨਾਲ ਥਾਣੇ ਗਿਆ ,ਉੱਥੇ ਜਾ ਕੇ ਉਸ ਨੇ 24 ਘੰਟਿਆਂ 'ਚ ਰਿਹਾਅ ਕਰਾ ਲਿਆ ।

ਦੱਸਣਯੋਗ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਖ਼ਿਲਾਫ਼ ਕਈ ਜ਼ਿਲ੍ਹਿਆਂ ਦੀ ਪੁਲਿਸ ਵਲੋਂ ਅੰਦਰਖਾਤੇ ਕਾਰਵਾਈ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ। 18 ਮਾਰਚ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ। ਇਸ ਕਾਰਵਾਈ ਦੌਰਾਨ ਪੁਲਿਸ ਨੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ ਪਰ ਅੰਮ੍ਰਿਤਪਾਲ ਖੁਦ ਮੌਕੇ ਤੋਂ ਫਰਾਰ ਹੋ ਗਿਆ।

ਪੁਲਿਸ ਵੱਲੋ ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ, ਉੱਥੇ ਪੁਲਿਸ ਅਧਿਕਾਰੀਆਂ ਵਲੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਬੀਤੀ ਦਿਨੀਂ ਪੁਲਿਸ ਨੇ ਭਗੋੜਾ ਹੋਏ ਅੰਮ੍ਰਿਤਪਾਲ ਨੂੰ ਜਿਲ੍ਹਾ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਹੈ ।ਜਿਸ ਨੂੰ ਅੱਜ ਮੋਗਾ ਤੋਂ ਬਠਿੰਡਾ ਫਿਰ ਫਲਾਈਟ ਰਾਹੀਂ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ।