ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਭੇਜਿਆ ਗਿਆ ਡਿਬਰੂਗੜ੍ਹ ਜੇਲ੍ਹ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਜ਼ਿਲ੍ਹਾ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਹੁਣ ਭਾਰੀ ਸੁਰੱਖਿਆ ਵਿਚਾਲੇ ਪੁਲਿਸ ਵਲੋਂ ਅੰਮ੍ਰਿਤਪਾਲ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ।ਦੱਸ ਦਈਏ ਕਿ ਅੰਮ੍ਰਿਤਪਾਲ ਨੂੰ NSA ਤਹਿਤ ਗ੍ਰਿਫ਼ਤਾਰ ਕੀਤਾ ਹੈ। ਅਜਨਾਲਾ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਨੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ ।

ਜਿਨ੍ਹਾਂ 'ਚੋ ਕੁਝ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਅੰਮ੍ਰਿਤਪਾਲ ਸਿੰਘ 18 ਮਾਰਚ ਯਾਨੀ 36 ਦਿਨਾਂ ਤੋਂ ਫਰਾਰ ਚੱਲ ਰਿਹਾ ਸੀ। ਪੁਲਿਸ ਵਲੋਂ ਉਸ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਵੀ ਕੀਤੀ ਜਾ ਰਹੀ ਸੀ ।ਜਾਣਕਾਰੀ ਅਨੁਸਾਰ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਪਹਿਲਾਂ ਮੋਗਾ ਤੋਂ ਬਠਿੰਡਾ ਲੈ ਕੇ ਗਈ, ਜਿਥੋਂ ਉਸ ਨੂੰ ਫਲਾਈਟ ਰਾਹੀਂ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ IG ਸੁਖਚੈਨ ਸਿੰਘ ਨੇ ਕਿਹਾ ਅੰਮ੍ਰਿਤਪਾਲ ਨੂੰ ਅਜੇ ਸਵੇਰੇ ਮੋਗਾ ਦੇ ਪਿੰਡ ਰੋਡੇ ਤੋ ਇੰਟੈਲੀਜੈਂਸ ਤੇ ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤਹਿਤ ਗ੍ਰਿਫ਼ਤਾਰ ਕੀਤਾ ।