ਅੰਮ੍ਰਿਤਸਰ (ਪਾਇਲ): ਤੁਹਾਨੂੰ ਦੱਸ ਦਇਏ ਕਿ ਸਬ-ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਧੂਲਕਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਦੁਕਾਨਦਾਰ ਦਾ ਗੋਲੀ ਮਾਰ ਕੇ ਕਤਲ ਕਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਧੂਲਕਾ ਵਿੱਚ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਮਨਜੀਤ ਸਿੰਘ ਦੀ ਛਾਤੀ ਵਿੱਚ ਗੋਲੀ ਲੱਗੀ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਜਿਸ ਦੌਰਾਨ ਮ੍ਰਿਤਕ ਦੇ ਪੁੱਤਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਸਾਡੇ ਘਰ ਦੇ ਗੇਟ 'ਤੇ ਗੋਲੀਆਂ ਚਲਾਈਆਂ ਗਈਆਂ, ਅਗਲੇ ਦਿਨ 50 ਲੱਖ ਦੀ ਫਿਰੌਤੀ ਮੰਗਣ ਦਾ ਫੋਨ ਆਇਆ ਅਤੇ ਅੱਜ ਦੋ ਮੋਟਰਸਾਈਕਲ ਸਵਾਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।
ਮੌਕੇ 'ਤੇ ਪਹੁੰਚੇ ਥਾਣਾ ਖਿਲਚੀਆਂ ਦੇ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਹੀ ਕਾਰਵਾਈ ਕੀਤੀ ਜਾਵੇਗੀ।



