
ਨਿਊਜ਼ ਡੈਸਕ : ਅੰਮ੍ਰਿਤਸਰ ਜ਼ਿਲ੍ਹੇ ’ਚ ਅੱਜ ਖਾਲਸਾ ਕਾਲਜ ਦੇ ਬਾਹਰ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਅਨੁਸਾਰ 2 ਧਿਰਾਂ ਦੇ ਲੋਕਾਂ ’ਚ ਲੜਾਈ ਹੋਣ ਕਰਕੇ ਇਹ ਗੋਲੀਆਂ ਚੱਲੀਆਂ। ਗੋਲੀ ਲੱਗਣ ਕਾਰਨ 2 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਜ਼ਖ਼ਮੀ ਨੌਜਵਾਨ ਖਾਲਸਾ ਕਾਲਜ ਦੇ ਵਿਦਿਆਰਥੀ ਹਨ।
ਫਾਈਰਿੰਗ ਦੌਰਾਨ ਇਨ੍ਹਾਂ ਨੌਜਵਾਨਾਂ 'ਚੋਂ ਇਕ ਲਵਪ੍ਰੀਤ ਸਿੰਘ ਨਾਂ ਦੇ ਲੜਕੇ ਦੀ ਮੌਤ ਹੋ ਚੁੱਕੀ ਹੈ, ਜਦਕਿ ਦੂਸਰੇ ਲੜਕੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਸਬੰਧੀ ਕੁਝ ਸਮੇਂ ਬਾਅਦ ਪੁਲਸ ਕਮਿਸ਼ਨਰ ਪ੍ਰੈੱਸ ਕਾਨਫਰੰਸ ਵੀ ਕਰਨਗੇ।