ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼, ਫਿਰ ਲਿਖੇ ਗਏ ਖਾਲਿਸਤਾਨੀ ਨਾਅਰੇ

by jaskamal

ਪੱਤਰ ਪ੍ਰੇਰਕ : ਇਕ ਵਾਰ ਫਿਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਸਦਰ ਬੰਗਾ ਅਧੀਨ ਪੈਂਦੇ ਪਿੰਡ ਉੱਚਾ ਲਧਾਣਾ ਅਤੇ ਪਠਲਾਵਾ ਪਿੰਡ ਮੋਰਾਂਵਾਲੀ ਨੂੰ ਜੋੜਨ ਵਾਲੇ ਬਾਈ ਦੇ ਪੁਲ ’ਤੇ ਖਾਲਿਸਤਾਨੀ ਸਮਰਥਕਾਂ ਵੱਲੋਂ 26 ਜਨਵਰੀ 2024 ਨੂੰ ਪੰਜਾਬ ਵਿੱਚ ਖਾਲਿਸਤਾਨ ਨਾਲ ਸਬੰਧਤ ਚੋਣਾਂ ਲਈ ਵੋਟਾਂ ਦੀ ਰਜਿਸਟ੍ਰੇਸ਼ਨ। ਮਾਮਲੇ ਸਬੰਧੀ ਕਾਲੇ ਰੰਗ ਵਿੱਚ ਨਾਅਰੇ ਲਿਖੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬੇਸ਼ੱਕ ਇਸ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀਆਂ ਵੱਲੋਂ ਉਪਰੋਕਤ ਲਿਖੇ ਨਾਅਰਿਆਂ ਨੂੰ ਮਿਟਾ ਦਿੱਤਾ ਗਿਆ ਸੀ ਪਰ ਅਣਪਛਾਤੇ ਵਿਅਕਤੀਆਂ ਵੱਲੋਂ ਲਿਖੇ ਇਹ ਨਾਅਰੇ ਪੁਲੀਸ ਪ੍ਰਸ਼ਾਸਨ ਵੱਲੋਂ ਦਿਨ-ਰਾਤ ਕੀਤੀ ਗਈ ਨਾਕਾਬੰਦੀ ’ਤੇ ਸਵਾਲੀਆ ਨਿਸ਼ਾਨ ਲਗਾਉਂਦੇ ਨਜ਼ਰ ਆ ਰਹੇ ਹਨ।

ਇਸ ਤੋਂ ਪਹਿਲਾਂ ਵੀ ਨੈਸ਼ਨਲ ਹਾਈਵੇਅ 'ਤੇ ਵੱਖ-ਵੱਖ ਪਿੰਡਾਂ ਨੂੰ ਦਰਸਾਉਂਦੇ ਸਾਈਨ ਬੋਰਡਾਂ ਅਤੇ ਸਦਰ ਥਾਣੇ ਨੇੜੇ ਐਲੀਵੇਟਿਡ ਰੋਡ ਦੇ ਖੰਭਿਆਂ 'ਤੇ ਅਜਿਹੇ ਨਾਅਰੇ ਲਿਖੇ ਹੋਏ ਸਨ। ਇਸ ਤੋਂ ਇਲਾਵਾ ਬੰਗਾ ਗੜ੍ਹਸ਼ੰਕਰ ਰੋਡ ਮੁੱਖ ਮਾਰਗ ’ਤੇ ਪੈਂਦੇ ਪਿੰਡ ਕੋਟਾਪੱਲੀ ਵਿੱਚ ਇੱਕ ਧਾਰਮਿਕ ਸਥਾਨ ਦੇ ਬਾਹਰ ਲਿਖਤਾਂ ਮਿਲੀਆਂ ਸਨ, ਜਿਨ੍ਹਾਂ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਬੀਤੇ ਦਿਨ ਮਿਟਾ ਦਿੱਤਾ ਗਿਆ ਸੀ।