ਬਜਟ ਸੈਸ਼ਨ ਤੋਂ ਬਾਅਦ ਕੀਤਾ ਜਾ ਸਕਦਾ ਹੈ ਅਹਿਮ ਫੈਸਲਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ’ਚ CM ਭਗਵੰਤ ਮਾਨ ਵੱਲੋਂ ਡਾ. ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਆਪਣੀ ਕੈਬਨਿਟ ’ਚੋਂ ਬਰਖ਼ਾਸਤ ਕਰਨ ਤੋਂ ਬਾਅਦ ਨਵੇਂ ਸਿਹਤ ਮੰਤਰੀ ਨੂੰ ਲੈ ਕੇ ਚਰਚੇ ਤੇਜ਼ ਹੋ ਗਏ ਹਨ। ਭਗਵੰਤ ਮਾਨ ਨੇ ਭਾਵੇਂ ਸਿਹਤ ਵਿਭਾਗ ਨੂੰ ਅਜੇ ਆਪਣੇ ਕੋਲ ਰੱਖਿਆ ਹੈ ਪਰ ਇਸ ਵਿਭਾਗ ਨੂੰ ਲੈਣ ਲਈ ਵਿਧਾਇਕਾਂ ’ਚ ਦੌੜ ਸ਼ੁਰੂ ਹੋ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਆਪਣੇ ਮੰਤਰੀਆਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ 'ਚ ਰੁੱਝੇ ਹੋਏ ਹਨ। ਸਰਕਾਰੀ ਹਲਕਿਆਂ 'ਚ ਚਰਚਾ ਚੱਲ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਬਜਟ ਸੈਸ਼ਨ ਤੋਂ ਬਾਅਦ ਆਪਣੇ ਮੰਤਰੀ ਮੰਡਲ ਦਾ ਵਾਧਾ ਕਰ ਸਕਦੇ ਹਨ। ਸਰਕਾਰੀ ਹਲਕਿਆਂ ਨੇ ਦੱਸਿਆ ਕਿ ਨਵਾਂ ਸਿਹਤ ਮੰਤਰੀ ਬਣਾਉਣ ਬਾਰੇ ਆਖ਼ਰੀ ਫ਼ੈਸਲਾ ਮੁੱਖ ਮੰਤਰੀ ਵੱਲੋਂ ਲਿਆ ਜਾਵੇਗਾ।