ਨਸ਼ੇ ‘ਚ ਟੱਲੀ ਨੌਜਵਾਨ ਨੇ ਮਾਂ ਤੇ ਭਰਾ ਦਾ ਕੀਤਾ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਨਸ਼ੇੜੀ ਨੌਜਵਾਨ ਨੇ ਆਪਣੇ 2 ਸਾਥੀਆਂ ਨਾਲ ਮਿਲ ਕੇ ਆਪਣੀ ਮਾਂ ਤੇ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਨਸ਼ੇੜੀ ਨੇ ਮਾਂ ਦੀ ਲਾਸ਼ ਦੇ ਟੋਟੇ ਕਰਕੇ ਤੇਲ ਪਾ ਕੇ ਫੂਕ ਦਿੱਤੇ ,ਜਦਕਿ ਭਰਾ ਦੀ ਲਾਸ਼ ਨੂੰ ਡਰੇਨ 'ਚ ਸੁੱਟ ਕੇ ਖੁਰਦ -ਬੁਰਦ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਨੇ 3 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਪੁਲਿਸ ਅਧਿਕਾਰੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਵਾਸੀ ਭਗਵਾਨ ਸਿੰਘ ਨੇ ਕਿਹਾ ਕਿ ਉਸ ਦੇ ਤਾਏ ਦੀ ਕੁੜੀ ਜੋ ਪਿੰਡ 'ਚ ਵਿਆਹੀ ਹੋਈ ਹੈ ,ਉਸ ਦੇ ਗੁਆਂਢੀ ਨੇ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੇ ਘਰ ਕੁਝ ਸੜ ਰਿਹਾ ਹੈ, ਜਿਸ ਤੋਂ ਬਾਅਦ ਉਹ ਹੋਰ ਵਿਅਕਤੀਆਂ ਨਾਲ ਮੌਕੇ 'ਤੇ ਪਹੁੰਚੇ ਤਾਂ ਉਸ ਦਾ ਭਾਣਜਾ ਗੁਰਵਿੰਦਰ ਸਿੰਘ ਉਨ੍ਹਾਂ ਨੂੰ ਦੇਖ ਆਪਣੇ 2 ਸਾਥੀਆਂ ਨਾਲ ਫਰਾਰ ਹੋ ਗਿਆ । ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ।