ਘਰ ਦੀ ਲੜਾਈ ‘ਚ ਡਾਂਗ ਵੱਜਣ ਨਾਲ ਇਕ ਬਜ਼ੁਰਗ ਦੀ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਰੀਦਕੋਟ ਤੋਂ ਇਕ ਮਾਮਲਾ ਸਾਮਣੇ ਆਇਆ ਹੈ। ਜਿੱਥੇ 2 ਘਰਾਂ ਦੀ ਲੜਾਈ 'ਚ ਇਕ ਬਜ਼ੁਰਗ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਫਰੀਦਕੋਟ ਦੇ ਪਿੰਡ ਗੋਲੇਵਾਲਾ ਵਿਖੇ 2 ਘਰਾਂ 'ਚ ਚਾਚੇ - ਤਾਏ ਦੇ ਪੁੱਤ ਦੀ ਆਪਸ 'ਚ ਲੜਾਈ ਹੋ ਗਈ। ਜਿਸ ਤੋਂ ਬਾਅਦ ਇਹ ਲੜਾਈ ਨੇ ਖੂਨੀ ਰੂਪ ਧਾਰ ਲਿਆ ਤੇ ਇਕ ਵਿਅਕਤੀ ਨੇ ਘਰੋਂ ਡਾਂਗ ਕੱਢ ਲਿਆਂਦੀ ਤੇ ਵਾਰ ਕਰ ਦਿੱਤਾ। ਜੋ ਕਿ ਇਕ ਬਜ਼ੁਰਗ ਜਰਨੈਲ ਸਿੰਘ ਦੇ ਲੱਗ ਗਿਆ। ਜਿਸ ਨਾਲ ਉਸ ਦੀ ਮੌਕੇ ਤੇ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਦੋਨਾਂ ਤੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਦੋਵੇਂ ਦੋਸ਼ੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।