ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ, ਨੌਜਵਾਨ ਦੀ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਸਥਿਤ ਡੇਰਾ ਬਾਬਾ ਇੰਦਰ ਦਾਸ ਨੇੜੇ ਇੱਕ ਨਾਮਾਲੂਮ ਵਾਹਨ ਨੇ ਮੋਟਰਸਾਇਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਣ ਨੌਜਵਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਗਸੀਰ ਰਾਮ ਉਰਫ ਗਗਨ ਪੁੱਤਰ ਦਰਸ਼ਨ ਰਾਮ ਵਾਸੀ ਜੇਠੂਕੇ ਮੋਟਰਸਾਇਕਲ ’ਤੇ ਸਵਾਰ ਹੋ ਕੇ ਮੁੱਖ ਮਾਰਗ ’ਤੇ ਸਥਿਤ ਹੋਟਲ ਦੇ ਪਿਛਲੇ ਪਾਸੇ ਆਪਣੇ ਘਰ ਜਾ ਰਿਹਾ ਸੀ ਜਦੋਂ ਉਹ ਡੇਰਾ ਬਾਬਾ ਇੰਦਰ ਦਾਸ ਨਜ਼ਦੀਕ ਪੁੱਜਾ ਤਾਂ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਹੇਠਾਂ ਸੁੱਟ ਦਿੱਤਾ, ਜਿਸ ਕਾਰਣ ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ।

ਇਸ ਦੌਰਾਨ ਅਣਪਛਾਤਾ ਵਾਹਨ ਚਾਲਕ ਘਟਨਾ ਸਥਾਨ ਤੋਂ ਫਰਾਰ ਹੋ ਗਿਆ। ਕੋਲ ਦੀ ਲੰਘਦੇ ਲੋਕਾਂ ਨੇ ਮਿੰਨੀ ਸਹਾਰਾ ਕਲੱਬ ਦੇ ਵਾਲੰਟੀਅਰਾਂ ਨੂੰ ਸੂਚਨਾ ਦਿੱਤੀ ਜਿਨ੍ਹਾਂ ਨੇ ਜ਼ਖਮੀ ਨੂੰ ਸਿਵਲ ਹਸਪਤਾਲ ਤਪਾ ’ਚ ਦਾਖਲ ਕਰਵਾਇਆ ਪਰ ਗੰਭੀਰ ਹਾਲਤ ’ਚ ਨੌਜਵਾਨ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।