ਗੈਂਗਸਟਰ ਗੋਲਡੀ ਬਰਾੜ ਨੂੰ ਲੈ ਕੇ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀਂ ਸੂਚਨਾ ਮਿਲੀ ਸੀ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਇੰਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ 'ਚ ਕਾਬੂ ਕਰ ਲਿਆ ਗਿਆ ਹੈ। ਗੋਲਡੀ ਦੀ ਗ੍ਰਿਫਤਾਰੀ ਨੂੰ ਲੈ ਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵੱਡਾ ਬਿਆਨ ਦਿੰਦੇ ਕਿਹਾ ਕਿ ਜਲਦ ਹੀ ਗੈਂਗਸਟਰ ਗੋਲਡੀ ਬਰਾੜ ਨੂੰ ਪੰਜਾਬ ਲਿਆਂਦਾ ਜਾਵੇਗਾ। ਉਨ੍ਹਾਂ ਨੇ ਕਿਹਾ ਬਾਕੀ ਇਸ ਮਾਮਲੇ ਦੀ ਜਾਣਕਾਰੀ CM ਮਾਨ ਹੀ ਦੇ ਸਕਦੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ CM ਮਾਨ ਨੇ ਗੋਲਡੀ ਦੀ ਗ੍ਰਿਫਤਾਰੀ ਨੂੰ ਲੈ ਕੇ ਵੱਡਾ ਬਿਆਨ ਦਿੰਦੇ ਕਿਹਾ ਸੀ ਕਿ ਕੈਲੀਫੋਰਨੀਆ ਪੁਲਿਸ ਨੇ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ ਹੈ। ਅਮਰੀਕੀ ਪੁਲਿਸ ਨੇ ਗੋਲਡੀ ਨੂੰ ਹਿਰਾਸਤ 'ਚ ਲੈ ਲਿਆ । ਉਸ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ ਤੇ ਉਹ ਜਲਦ ਹੀ ਪੰਜਾਬ ਪੁਲਿਸ ਦੀ ਗ੍ਰਿਫਤ 'ਚ ਹੋਵੇਗਾ। ਦੱਸ ਦਈਏ ਕਿ ਸੂਤਰਾਂ ਅਨੁਸਾਰ ਗੋਲਡੀ ਬਰਾੜ ਦੀ ਗ੍ਰਿਫਤਾਰੀ ਵਾਲੀਆਂ ਖਬਰਾਂ ਝੂਠੀਆਂ ਹਨ । ਇਸ ਮਾਮਲੇ ਨੂੰ ਲੈ ਕੇ ਕਿਸੇ ਅਮਰੀਕੀ ਅਧਿਕਾਰੀ ਵਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।