ਵਿਧਾਨ ਸਭਾ ਕੰਪਲੈਕਸ ਦੇ ਮੁੱਖ ਗੇਟ ‘ਤੇ ਵਿਵਾਦਤ ਝੰਡੇ ਲਾਉਣ ਵਾਲਾ ਇਕ ਹੋਰ ਮੁਲਜ਼ਮ ਗ੍ਰਿਫ਼ਤਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਿਮਾਚਲ ਪੁਲਿਸ ਨੇ ਧਰਮਸ਼ਾਲਾ ਸਥਿਤ ਵਿਧਾਨ ਸਭਾ ਕੰਪਲੈਕਸ ਦੇ ਮੁੱਖ ਗੇਟ 'ਤੇ ਵਿਵਾਦਿਤ ਝੰਡੇ ਲਗਾਉਣ ਅਤੇ ਕੰਧਾਂ 'ਤੇ ਨਾਅਰੇ ਲਿਖਣ ਵਾਲੇ ਇਕ ਹੋਰ ਦੋਸ਼ੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਉਕਤ ਗ੍ਰਿਫ਼ਤਾਰੀ ਵੀ ਪੰਜਾਬ 'ਚ ਹੀ ਹੋਈ ਹੈ। ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਟਵੀਟ ਕਰਕੇ ਲਿਖਿਆ ਕਿ ਧਰਮਸ਼ਾਲਾ 'ਚ ਵਿਵਾਦਤ ਝੰਡੇ ਲਗਾਉਣ ਅਤੇ ਕੰਧਾਂ 'ਤੇ ਨਾਅਰੇ ਲਿਖਣ ਵਾਲੇ ਇਕ ਹੋਰ ਵਿਅਕਤੀ ਨੂੰ ਵੀ ਪੰਜਾਬ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਉਕਤ ਵਿਅਕਤੀ ਨੂੰ ਪਿੰਡ ਰੁੜਕੀ ਹੀਰਾਂ ਦੇ ਕਥਿਤ ਦੋਸ਼ੀ ਪਰਮਜੀਤ ਸਿੰਘ ਨੂੰ ਪੁਲਿਸ ਨੇ ਇਥੋਂ ਨੇੜੇ ਪੈਂਦੇ ਪਿੰਡ ਸੈਦਪੁਰ ਤੋਂ ਕਾਬੂ ਕਰ ਲਿਆ। ਦੱਸ ਦਈਏ ਕਿ ਪਰਮਜੀਤ ਦੇ ਸਾਥੀ ਹਰਬੀਰ ਸਿੰਘ ਵਾਸੀ ਮੋਰਿੰਡਾ ਨੂੰ ਪਹਿਲਾਂ ਹੀ ਪੁਲਿਸ ਵੱਲੋਂ ਕਾਬੂ ਕੀਤਾ ਜਾ ਚੁੱਕਾ ਹੈ।