ਧੁੰਦ ਕਾਰਨ ਪੰਜਾਬ ‘ਚ ਇਕ ਹੋਰ ਵੱਡਾ ਹਾਦਸਾ, ਆਪਸ ‘ਚ ਵੱਜੀਆਂ ਗੱਡੀਆਂ

by jaskamal

ਪੱਤਰ ਪ੍ਰੇਰਕ : ਪੰਜਾਬ 'ਚ ਵਧਦੀ ਧੁੰਦ ਕਾਰਨ ਵੱਖ-ਵੱਖ ਥਾਵਾਂ 'ਤੇ ਹਾਦਸਿਆਂ ਦੀਆਂ ਘਟਨਾਵਾਂ 'ਚ ਵਾਧਾ ਹੋ ਰਿਹਾ ਹੈ, ਜਿਸ ਦੇ ਚੱਲਦਿਆਂ ਮੰਗਲਵਾਰ ਨੂੰ ਮੋਗਾ ਦੇ ਬੁੱਗੀਪੁਰਾ ਚੌਕ ਨੇੜੇ ਇਕ ਭਿਆਨਕ ਹਾਦਸਾ ਵਾਪਰ ਗਿਆ, ਜਿਸ 'ਚ ਤਿੰਨ ਵਾਹਨ ਆਪਸ 'ਚ ਟਕਰਾ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਦੇ ਬੁੱਗੀਪੁਰਾ ਫਲਾਈਓਵਰ ਤੋਂ ਹੇਠਾਂ ਆ ਰਹੇ ਵਾਹਨ ਆਪਸ ਵਿੱਚ ਟਕਰਾ ਗਏ ਜਿਸ ਵਿੱਚ ਇੱਕ ਤੇਜ਼ ਰਫ਼ਤਾਰ ਬੱਸ ਚਾਲਕ ਨੇ ਸਵਿਫ਼ਟ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਇਸ ਤੋਂ ਬਾਅਦ ਪਿੱਛੇ ਆ ਰਹੇ ਹੋਰ ਵਾਹਨ ਵੀ ਆਪਸ ਵਿੱਚ ਟਕਰਾ ਗਏ।

ਬੱਸ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਪੁਲਿਸ ਮੁਲਾਜ਼ਮਾਂ ਨੇ ਬੱਸ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੌਕੇ 'ਤੇ ਸਵਿਫਟ ਕਾਰ ਚਲਾ ਰਹੇ ਪੁਲਿਸ ਅਧਿਕਾਰੀ ਅਤੇ ਤੀਜੀ ਗੱਡੀ ਦੇ ਡਰਾਈਵਰ ਨੇ ਵੀ ਹਾਦਸੇ ਸਬੰਧੀ ਜਾਣਕਾਰੀ ਦਿੱਤ।

More News

NRI Post
..
NRI Post
..
NRI Post
..