ਪਾਣੀ ਦੇ ਤੇਜ਼ ਵਹਾਅ ਕਾਰਨ ਟੁੱਟਿਆ ਇੱਕ ਹੋਰ ਪੁੱਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਕਈ ਦਿਨਾਂ ਤੋਂ ਲਗਾਤਾਰ ਹੀ ਲੋਕਾਂ ਨੂੰ ਭਾਰੀ ਬਾਰਿਸ਼ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ ਹੋ ਗਏ ਹਨ। ਪਾਣੀ ਦਾ ਪੱਧਰ ਜ਼ਿਆਦਾ ਹੋਣ ਕਾਰਨ ਲੁਧਿਆਣਾ ਦੇ ਪਿੰਡ ਗਦੋਵਾਲ ਵਿੱਚ ਨਾਲੇ ਤੇ ਬਣਿਆ ਪੁੱਲ ਟੁੱਟ ਗਿਆ ਹੈ ਤੇ ਪੁੱਲ 'ਤੇ ਬਣੀ ਸੜਕ ਧਸ ਗਈ ਹੈ ।ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਪੁੱਲ 'ਤੇ ਆਵਾਜਾਈ ਰੋਕ ਦਿੱਤੀ ਹੈ । ਅਧਿਕਾਰੀਆਂ ਵਲੋਂ ਇਲਾਕਾ ਵਾਸੀਆਂ ਨੂੰ ਪੁੱਲ ਦੀ ਵਰਤੋਂ ਨਾ ਕਰਨ ਤੇ ਬਿਨਾਂ ਕੰਮ ਤੋਂ ਘਰੋਂ ਨਾ ਨਿਕਲਣ ਦੀ ਅਪੀਲ ਕੀਤੀ ਹੈ ।

ਡਿਪਟੀ ਕਮਿਸ਼ਨਰ ਸੁਰਭੀ ਨੇ ਕਿਹਾ ਕਿ ਸੂਬੇ ਦੇ ਸਾਰੇ ਜਲਘਰਾਂ ਵਿੱਚ ਪਾਣੀ ਦੀ ਆਮਦ ਵੱਧ ਹੋਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੁਧਿਆਣਾ ਦੇ ਬੁੱਢਾ ਨਾਲਾ ਤੇ ਨਹਿਰਾਂ ਸਮੇਤ ਸਤਲੁਜ ਨਹਿਰ ਤੇ ਬਣੇ ਸਾਰੇ ਪੁਲਾਂ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਨੂੰ ਪਹਿਲਾਂ ਹੀ ਆਪਣੀਆਂ ਟੀਮਾਂ ਨੂੰ ਤਿਆਰ ਰੱਖਣ ਲਈ ਕਿਹਾ ਗਿਆ ਹੈ ਤੇ ਪਾਵਰਕਾਮ ਨੂੰ ਲੋੜ ਪੈਣ 'ਤੇ ਪ੍ਰਸਤਾਵਿਤ ਰਾਹਤ ਕੇਂਦਰਾਂ ਨੂੰ ਬਿਜਲੀ ਸਪਲਾਈ ਕਰਨ ਲਈ ਤਿਆਰ ਰਹਿਣ ਦੇ ਆਦੇਸ਼ ਜਾਰੀ ਕੀਤੇ ਗਏ ਹਨ । ਹੁਣ ਤੱਕ ਕਈ ਇਲਾਕਿਆਂ 'ਚ ਲੋਕ ਘਰੋਂ ਬੇਘਰ ਹੋ ਗਏ ਹਨ, ਜਦਕਿ ਕਈ ਲੋਕਾਂ ਦੀ ਜਾਨ ਚੱਲੀ ਗਈ ਹੈ।