ਅੰਮ੍ਰਿਤਪਾਲ ਸਿੰਘ ਦਾ ਇੱਕ ਹੋਰ ਸਾਥੀ ਆਇਆ ਪੁਲਿਸ ਅੜਿੱਕੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਪੁਲਿਸ ਵਲੋਂ ਕਈ ਦਿਨਾਂ ਤੋਂ ਭਗੋੜਾ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉੱਥੇ ਹੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦਾ ਇੱਕ ਹੋਰ ਸਾਥੀ ਤੇਜਿੰਦਰ ਸਿੰਘ ਉਰਫ ਗੋਰਖ ਬਾਬਾ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਤੇਜਿੰਦਰ ਸਿੰਘ ਖੰਨਾ ਵਿੱਚ ਪਿੰਡ ਮਾਂਗੇਵਾਲ ਦਾ ਰਹਿਣ ਵਾਲਾ ਹੈ ,ਜੋ ਕਿ ਅਕਸਰ ਹੀ ਅੰਮ੍ਰਿਤਪਾਲ ਸਿੰਘ ਦੇ ਨਾਲ ਰਹਿੰਦਾ ਸੀ। ਪੁਲਿਸ ਅਧਿਕਾਰੀ ਹਰਸਿਮਰਤ ਸਿੰਘ ਨੇ ਕਿਹਾ ਤੇਜਿੰਦਰ ਸਿੰਘ ਕਾਫੀ ਸਮੇ ਤੋਂ ਅੰਮ੍ਰਿਤਪਾਲ ਸਿੰਘ ਦਾ ਗੰਨਮੈਨ ਬਣ ਕੇ ਰਹਿ ਰਿਹਾ ਸੀ । ਤੇਜਿੰਦਰ ਸਿੰਘ ਦਾ ਸਾਥ ਦੇਣ ਵਾਲੇ 2 ਹੋਰ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ । ਫਿਲਹਾਲ ਮਾਮਲਾ ਦਰਜ਼ ਕਰਕੇ ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।