ਬੰਬੀਹਾ ਗੈਂਗ ਦਾ ਇਕ ਹੋਰ ਗੈਂਗਸਟਰ ਪੁਲਿਸ ਨੇ ਕੀਤਾ ਕਾਬੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ, ਪੁਲਿਸ ਨੇ ਬੰਬੀਹਾ ਗੈਂਗ ਦੇ ਮੋਸਟ ਵਾਂਟੇਡ ਗੈਂਗਸਟਰ ਨੂੰ ਕਾਬੂ ਕਰ ਲਿਆ ਹੈ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸ੍ਕ ਫੋਰਸ ਨੇ ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਨੀਰਜ ਚਸਕਾ ਨੂੰ ਗ੍ਰਿਫਤਾਰ ਕਰ ਲਿਆ ਹੈ। ਨੀਰਜ ਚਸਕਾ ਉਹ ਹੈ ਜਿਸ ਨੇ ਚੰਡੀਗ੍ਹੜ ਦੇ ਪਲੇਅਬੁਆਏ ਡਿਸਕੋ ਵਿੱਚ ਗੁਰਲਾਲ ਬਰਾੜ ਦਾ ਕਤਲ ਕੀਤਾ ਸੀ। ਬੰਬੀਹਾ ਗੈਂਗ ਨੇ ਇਸ ਬਾਰੇ ਸੋਸ਼ਲ ਮੀਡੀਆ ਤੇ ਪੋਸਟ ਤੇ ਪਾ ਕੇ ਸਾਂਝੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਪੰਜਾਬ ਪੁਲਿਸ ਨੂੰ ਵੀ ਧਮਕੀ ਦਿੱਤੀ ਹੈ ਕਿ ਸਾਡੇ ਸਾਥੀ ਨੀਰਜ ਚਸਕਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦਾ ਨਾ ਤਾਂ ਐਨਕਾਊਂਟਰ ਕੀਤਾ ਜਾਵੇ ਤੇ ਨਾ ਹੀ ਉਸ ਨਾਲ ਧੱਕਾ ਮੁੱਕੀ ਕੀਤੀ ਜਾਵੇ ਨਹੀਂ ਤਾਂ ਇਸ ਦੇ ਨਤੀਜੇ ਭੁਗਤਨਾ ਪਵੇਗਾ।

More News

NRI Post
..
NRI Post
..
NRI Post
..