ਲਾਹੌਰ ਡੈਸਕ (ਵਿਕਰਮ ਸਹਿਜਪਾਲ) : ਪਾਕਿਸਤਾਨ ਸਰਕਾਰ ਵੱਲੋਂ ਇੱਕ ਹੋਰ ਗੁਰਦੁਆਰਾ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਗੁਰੂਘਰ ਪਾਕਿਸਤਾਨ ਪੰਜਾਬ ਦੇ ਗੁੱਜਰਾਂਵਾਲਾ ਜ਼ਿਲ੍ਹੇ ਦੇ ਪਿੰਡ ਭਾਈਕੇ ਮੱਟੂ ਵਿੱਚ ਸਥਿਤ ਹੈ। ਗੁਰਦੁਆਰਾ ਸ੍ਰੀ ਖਾਰਾ ਸਾਹਿਬ ਦੇਸ਼ ਦੀ ਵੰਡ ਤੋਂ ਬਾਅਦ ਪਹਿਲੀ ਵਾਰ ਖੁੱਲ੍ਹਣ ਜਾ ਰਿਹਾ ਹੈ।
ਇਹ ਗੁਰੂਘਰ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਦੀ ਚਰਨ-ਛੋਹ ਹਾਸਲ ਹੈ। ਦਰਅਸਲ, ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਾਵ ਮਨਾਇਆ ਜਾ ਰਿਹਾ ਹੈ ਇਸ ਮੌਕੇ ਪਾਕਿਸਤਾਨ ਸਰਕਾਰ ਬਹੁਤ ਸਾਰੇ ਬੰਦ ਪਏ ਇਤਿਹਾਸਕ ਧਾਰਮਿਕ ਅਸਥਾਨਾਂ ਨੂੰ ਖੋਲ੍ਹਣ ਜਾ ਰਹੀ ਹੈ।



