ਪੰਜਾਬ ‘ਚ ਫਿਰ ਵਾਪਰੀ ਬੇਅਦਬੀ ਦੀ ਘਟਨਾ, ਪਿੰਡ ਵਾਸੀਆਂ ‘ਚ ਭਾਰੀ ਰੋਸ

by nripost

ਝਬਾਲ (ਰਾਘਵ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਝਬਾਲ ਖੁਰਦ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਲੈ ਕੇ ਪਿੰਡ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਨੂੰ ਸ੍ਰੀ ਜਪੁਜੀ ਸਾਹਿਬ ਦੀ ਬਾਣੀ ਵਾਲੇ ਗੁਟਕਾ ਸਾਹਿਬ ਦੇ ਅੰਗ ਪਿੰਡ ਵਿਚ ਖਿੱਲਰੇ ਮਿਲੇ ਤਾਂ ਇਲਾਕੇ ਵਿਚ ਰੋਸ ਦੀ ਲਹਿਰ ਦੌੜ ਗਈ। ਲੋਕਾਂ ਨੇ ਸਤਿਕਾਰ ਸਹਿਤ ਅੰਗ ਇਕੱਠੇ ਕੀਤੇ ਕਿਹਾ ਕਿ ਗੁਟਕਾ ਸਾਹਿਬ ਦੀ ਬੇਅਦਬੀ ਦੀ ਜੋ ਘਟਨਾ ਵਾਪਰੀ ਹੈ, ਉਹ ਬਹੁਤ ਮੰਦਭਾਗੀ ਹੈ। ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਝਬਾਲ ਪੁਲਿਸ ਮੌਕੇ ’ਤੇ ਪੁੱਜੀ ਅਤੇ ਪਿੰਡ ਵਿਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਝਬਾਲ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਕਿਹਾ ਕਿ ਪੁਲਿਸ ਟੀਮ ਮੌਕੇ ’ਤੇ ਪਹੁੰਚ ਚੁੱਕੀ ਹੈ ਅਤੇ ਜਲਦ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੀ ਪਛਾਣ ਕਰਕੇ ਕਾਬੂ ਕਰ ਲਿਆ ਜਾਵੇਗਾ।