ਭਾਰਤੀ ਮੂਲ ਦੇ ਇੱਕ ਹੋਰ ਵਿਦਿਆਰਥੀ ਦੀ ਕੈਨੇਡਾ ‘ਚ ਹੋਈ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਦੇ ਬਰੈਂਪਟਨ ਵਿਖੇ ਭਾਰਤ ਤੋਂ ਸਿਰਫ 7 ਮਹੀਨੇ ਪਹਿਲਾਂ ਪੜ੍ਹਾਈ ਲਈ ਆਏ ਇਕ ਭਾਰਤੀ ਮੂਲ ਦੇ ਅੰਤਰਰਾਸ਼ਟਰੀ ਵਿਦਿਆਰਥੀ ਦਿਲਜਾਨ ਸਿੰਘ (20) ਦੀ ਮੌਤ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਦਿਲਜਾਨ ਸਿੰਘ ਘਰ ਦੇ ਗੈਰਾਜ਼ 'ਚ ਮ੍ਰਿਤਕ ਪਾਇਆ ਗਿਆ ਸੀ। ਦਿਲਜਾਨ ਨਾਰਥ ਯਾਰਕ ਦੇ ਹੇਨਸਨ ਕਾਲਜ ਦਾ ਵਿਦਿਆਰਥੀ ਸੀ।

ਦਿਲਜਾਨ ਸਿੰਘ ਦੇ ਜਾਣਕਾਰ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਭੇਜਣ ਲਈ ਫੰਡ ਇੱਕਠਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਦੱਸਣਯੋਗ ਹੈ ਕਿ ਕੈਨੇਡਾ ਵਿਖੇ ਵੱਖ-ਵੱਖ ਕਾਰਨਾਂ ਕਰਕੇ ਲਗਾਤਾਰ ਅੰਤਰਰਾਸ਼ਟਰੀ ਵਿਦਿਆਰਥੀਆ ਦੀਆਂ ਮੌਤਾਂ ਹੋ ਰਹੀਆਂ ਹਨ।