ਕੈਨੇਡਾ ‘ਚ ਇਕ ਹੋਰ ਭਾਰਤੀ ਨੌਜਵਾਨ ਦੀ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਵਿਖੇ ਪੜ੍ਹਾਈ ਲਈ ਆ ਰਹੇ ਅੰਤਰ-ਰਾਸ਼ਟਰੀ ਵਿਦਿਆਰਥੀਆ ਦੀਆਂ ਮੌਤਾਂ ਦਾ ਸਿਲਸਿਲਾ ਬੰਦ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਤਰ੍ਹਾਂ ਬਰੈਂਪਟਨ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਨਵਪ੍ਰੀਤ ਸਿੰਘ ਮਾਣਕੂ ਪੁੱਤਰ ਅੰਮ੍ਰਿਤ ਸਿੰਘ ਪਿੰਡ ਮਾਣਕੀ ਖੰਨਾ (ਲੁਧਿਆਣਾ) ਦੀ ਹਾਰਟ ਅਟੈਕ ਨਾਲ ਮੌਤ ਹੋ ਗਈ।

ਨੌਜਵਾਨ ਨੂੰ ਈਟੋਬੀਕੋ ਜਨਰਲ ਹਸਪਤਾਲ 'ਚ ਲਿਜਾਇਆ ਗਿਆ ਸੀ ਪਰ ਉਸ ਦੀ ਜਾਨ ਨਹੀਂ ਬਚ ਸਕੀ। ਨੌਜਵਾਨ ਕੈਨੇਡੀਅਨ ਪ੍ਰੋਵਿਨਸ ਨੋਵਾ ਸਕੋਸ਼ੀਆ ਵਿਚ ਪੜ੍ਹਨ ਲਈ ਆਇਆ ਸੀ 'ਤੇ ਆਪਣੇ ਵੱਡੇ ਭਰਾ ਨਾਲ ਬਰੈਂਪਟਨ ਵਿਖੇ ਰਹਿੰਦਾ ਸੀ।