ਭਗਵੰਤ ਮਾਨ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਸਮੂਹ ਨਗਰ ਸੁਧਾਰ ਟਰੱਸਟ ਕੀਤੇ ਭੰਗ

by jaskamal

ਨਿਊਜ਼ ਡੈਸਕ : ਪੰਜਾਬ 'ਚ ਕਾਂਗਰਸ ਨੂੰ ਵੱਡੀ ਹਾਰ ਮਿਲਣ ਤੋਂ ਬਾਅਦ ਪਾਰਟੀ ਦੇ ਕਈ ਚੇਅਰਮੈਨਾਂ ਵੱਲੋਂ ਅਸਤੀਫ਼ੇ ਦੇ ਦਿੱਤੇ ਗਏ ਸਨ। ਹਾਲਾਂਕਿ ਪਹਿਲਾਂ ਜਦੋਂ ਵੀ ਸਰਕਾਰ ਬਦਲਦੀ ਹੈ ਅਤੇ ਨਵਾਂ ਮੁੱਖ ਮੰਤਰੀ ਬਣਦਾ ਹੈ ਤਾਂ ਪਿਛਲੀ ਸਰਕਾਰ 'ਚ ਬਣੇ ਚੇਅਰਮੈਨਾਂ ਨੂੰ ਹਟਾ ਦਿੱਤਾ ਜਾਂਦਾ ਹੈ। ਇਸ ਵਾਰ ਆਮ ਆਦਮੀ ਪਾਰਟੀ ਨੇ ਅਜਿਹਾ ਕੋਈ ਫ਼ੈਸਲਾ ਨਹੀਂ ਲਿਆ ਸੀ ਪਰ ਕਾਂਗਰਸ ਪਾਰਟੀ ਨਾਲ ਸਬੰਧ ਰੱਖਦੇ ਚੇਅਰਮੈਨ ਖ਼ੁਦ ਅਸਤੀਫ਼ੇ ਦੇ ਰਹੇ ਸਨ। ਬੁੱਧਵਾਰ ਨੂੰ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਪੰਜਾਬ ਦੇ ਸਾਰੇ ਨਗਰ ਸੁਧਾਰ ਟਰੱਸਟਾਂ ਨੂੰ ਭੰਗ ਕਰ ਦਿੱਤਾ ਗਿਆ ਅਤੇ ਸਾਰੇ ਚੇਅਰਮੈਨਾਂ ਨੂੰ ਹਟਾ ਦਿੱਤਾ ਗਿਆ ਹੈ।

ਉਨ੍ਹਾਂ ਦੀ ਥਾਂ ਡਿਪਟੀ ਕਮਿਸ਼ਨਰ ਅਤੇ ਐੱਸ. ਡੀ. ਐੱਮਜ਼. ਨੂੰ ਚਾਰਜ ਦਿੱਤਾ ਗਿਆ ਹੈ। ਇਸ ਸਬੰਧੀ ਲੋਕਲ ਬਾਡੀ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।