ਅੰਮ੍ਰਿਤਪਾਲ ਸਿੰਘ ਤੇ ਪਪਲਪ੍ਰੀਤ ਦੀ ਇੱਕ ਹੋਰ ਨਵੀਂ CCTV ਆਈ ਸਾਹਮਣੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗੋੜਾ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਪਪਲਪ੍ਰੀਤ ਦੀ ਇੱਕ ਹੋਰ ਨਵੀਂ CCTV ਸਾਹਮਣੇ ਆਈ ਹੈ। ਜਿਸ 'ਚ ਉਹ ਇੱਕ ਨਵੇਂ ਲੁਕ ਵਿੱਚ ਦਿਖਾਈ ਦੇ ਰਿਹਾ ਹੈ। CCTV ਵੀਡੀਓ ਦਿੱਲੀ ਦੇ ਲਕਸ਼ਮੀ ਨਗਰ ਦੀ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੇ ਵੀ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ ਮੈ ਅੰਮ੍ਰਿਤਪਾਲ ਲਈ ਸਭ ਛੱਡਿਆ ਹੈ...ਇਸ ਲਈ ਮੈ ਹਮੇਸ਼ਾ ਉਸ ਦੇ ਨਾਲ ਰਿਹਾ ਗਈ। ਕਿਰਨਦੀਪ ਨੇ ਕਿਹਾ ਅੰਮ੍ਰਿਤਪਾਲ ਕਿੱਥੇ ਹੈ… ਮੈਨੂੰ ਇਸ ਬਾਰੇ ਨਹੀਂ ਪਤਾ ਹੈ… ਉਸ ਦਾ ਅੰਮ੍ਰਿਤਪਾਲ ਸਿੰਘ ਨਾਲ ਕੋਈ ਸੰਪਰਕ ਨਹੀ ਹੈ।

ਜੇਕਰ ਪੁਲਿਸ ਅਧਿਕਾਰੀਆਂ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤਾਂ ਉਸ ਨੂੰ ਪੇਸ਼ ਕੀਤਾ ਜਾਵੇ । ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਨੇਪਾਲ 'ਚ ਹੋਣ ਦਾ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ ।ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦਾ ਕਿਰਨਦੀਪ ਕੌਰ ਨਾਲ ਫਰਵਰੀ 'ਚ ਵਿਆਹ ਹੋਇਆ ਸੀ। ਪਿਛਲੇ ਦਿਨੀਂ ਪੰਜਾਬ ਪੁਲਿਸ ਵਲੋਂ ਅਜਨਾਲਾ ਘਟਨਾ ਨੂੰ ਦੇਖਦੇ ਹੋਏ ਵੱਡੀ ਕਾਰਵਾਈ ਕੀਤੀ ਗਈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਉਸ ਦੇ ਕਈ ਸਾਥੀਆਂ ਨੂੰ ਹਿਰਾਸਤ ਵਿੱਚ ਲਿਆ ਸੀ । ਫਿਲਹਾਲ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਕੁਝ ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ।

More News

NRI Post
..
NRI Post
..
NRI Post
..