ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਇਕ ਹੋਰ ਵਿਅਕਤੀ ਗ੍ਰਿਫਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਪਿਛਲੇ ਦਿਨੀਂ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਪੁਲਿਸ ਨੇ ਇਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਦੀ ਪਛਾਣ ਹਰਜਿੰਦਰ ਸਿੰਘ ਰਾਜੂ ਦੇ ਰੂਪ 'ਚ ਹੋਈ ਹੈ। ਜਿਸ ਨੂੰ ਪੁਲਿਸ ਨੇ ਟਰਾਂਜਿਟ ਰਿਮਾਂਡ 'ਤੇ ਲਿਆਂਦਾ । ਦੱਸਿਆ ਜਾ ਰਿਹਾ ਦੇਰ ਰਾਤ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ 4 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਲਿਆ ਗਿਆ । ਦੋਸ਼ੀ ਕੋਲੋਂ ਇਸ ਮਾਮਲੇ ਨੂੰ ਲੈ ਕੇ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਇਕ ਦਿਨ ਪਹਿਲਾਂ ਪੁਲਿਸ ਨੇ ਬਠਿੰਡਾ ਦੇ ਇਕ ਸਬ -ਇੰਸਪੈਕਟਰ ਦੇ ਪੁੱਤ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲਿਆ ਸੀ । ਜਾਣਕਾਰੀ ਅਨੁਸਾਰ ਫਰੀਦਕੋਟ ਜੇਲ੍ਹ 'ਚ ਬੰਦ ਹਰਜਿੰਦਰ ਸਿੰਘ ਰਾਜੂ ਨੇ ਗੋਲਡੀ ਬਰਾੜ ਨਾਲ ਮਿਲ ਕੇ ਡੇਰਾ ਪ੍ਰੇਮੀ ਦਾ ਕਤਲ ਕਰਨ ਦੀ ਸਾਜਿਸ਼ ਰਚੀ ਜਿਸ ਸੀ ।