ਸਾਬਕਾ ਮੰਤਰੀ ਆਸ਼ੂ ਦੀ ਅਦਾਲਤ ‘ਚ ਪੇਸ਼ੀ, ਜੇਲ੍ਹ ਭੇਜਣ ਦੀ ਤਿਆਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਮੰਤਰੀ ਭਾਰਤ ਆਸ਼ੂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿਸ ਦੌਰਾਨ ਅਦਾਲਤ ਨੇ ਆਸ਼ੂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਆਸ਼ੂ ਨੂੰ ਜੇਲ੍ਹ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਭਾਰਤ ਆਸ਼ੂ ਨੂੰ ਲੁਧਿਆਣਾ ਦੀ ਜੇਲ੍ਹ ਨਹੀਂ ਸਗੋਂ ਪੰਜਾਬ ਦੀ ਕਿਸੇ ਹੋਰ ਜੇਲ੍ਹ ਭੇਜਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਅਨਾਜ ਮੰਡੀ ਘਪਲੇ ਵਿੱਚ ਹੁਣ ਆਸ਼ੂ ਦੇ ਕਰੀਬੀਆਂ ਤੇ ਵਿਜੀਲੈਂਸ ਨੇ ਨਿਸ਼ਾਨਾ ਸਾਧਿਆ ਹੈ। ਹੁਣ ਵਿਜੀਲੈਂਸ ਵਲੋਂ ਮੇਅਰ ਬਲਕਾਰ ਸਿੰਘ ਤੇ ਹੋਰ ਵੀ ਕਰੀਬੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਨ੍ਹਾਂ ਵਲੋਂ ਵਿਜੀਲੈਂਸ ਨੂੰ ਆਪਣੇ ਕਈ ਦਸਤਾਵੇਜ਼ ਭੇਜ ਦਿੱਤੇ ਹਨ ।