ਸਰਕਾਰ ਵੱਲੋਂ 13 ਨਵੇਂ ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ

by jaskamal

ਪੱਤਰ ਪ੍ਰੇਰਕ : ਪੰਜਾਬ ਦੇ ਵਿੱਤ, ਯੋਜਨਾ, ਆਬਾਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਐਸ.ਏ.ਐਸ. ਪ੍ਰੀਖਿਆ ਪਾਸ ਕੀਤੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੀਐਮ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਵਿੱਢੇ ਮਿਸ਼ਨ ਤਹਿਤ ਸਿੱਧੀ ਭਰਤੀ ਰਾਹੀਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੁਆਰਾ 52 ਨਵੇਂ ਮੈਕਸ਼ਨ ਅਫਸਰਾਂ ਅਤੇ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦੁਆਰਾ ਸਹਾਇਕ ਖਜਾਨਚੀ ਦੇ 53 ਉਮੀਦਵਾਰਾਂ ਦੀ ਭਰਤੀ ਪ੍ਰੀਕ੍ਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ।

ਇਸ ਮੌਕੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਸੈਕਸ਼ਨ ਅਫਸਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸੇ ਦੌਰਾਨ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਨੇ ਉਨ੍ਹਾਂ ਨੂੰ ਉਭਰਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਆਪਣੇ ਹੁਨਰ ਅਤੇ ਯੋਗਤਾ ਨੂੰ ਅੱਪਡੇਟ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਾਇਰੈਕਟਰ ਸਿਮਰਜੀਤ ਕੌਰ ਅਤੇ ਜੁਆਇੰਟ ਸਕੱਤਰ ਰਾਕੇਸ਼ ਕੁਮਾਰ ਵੀ ਹਾਜ਼ਰ ਸਨ।