ਵਿਦੇਸ਼ ‘ਚ ਹਥਿਆਰਬੰਦ ਲੁਟੇਰਿਆਂ ਨੇ ਭਾਰਤੀ ਨੌਜਵਾਨ ਦਾ ਕੀਤਾ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਦੇ ਸ਼ਿਕਾਗੋ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਹਥਿਆਰਬੰਦ ਲੁਟੇਰਿਆਂ ਨੇ 23 ਸਾਲਾ ਭਾਰਤੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ । ਦੱਸਿਆ ਜਾ ਰਿਹਾ ਦੇਵਸ਼ੀਸ਼ ਨੂੰ ਬੀਤੀ ਰਾਤ ਸਾਊਥ ਸਾਈਡ ਦੇ ਪ੍ਰਿਸਟਨ ਪਾਰਕ ਵਿੱਚ ਲੁਟੇਰਿਆਂ ਨੇ ਗੋਲੀ ਮਾਰ ਦਿੱਤੀ। ਜਿਸ ਕਾਰਨ ਉਸ ਦੇ ਗੰਭੀਰ ਸੱਟਾਂ ਲੱਗ ਗਿਆ। ਜਿਸ ਕਾਰਨ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਦੇਵਸ਼ੀਸ਼ ਤੇ ਉਸ ਦਾ ਦੋਸਤ ਪਾਰਕਿੰਗ ਲਾਟ ਕੋਲ ਸੀ, ਉਸ ਸਮੇ ਅਚਾਨਕ 2 ਲੁਟੇਰੇ ਕਾਲੇ ਰੰਗ ਦੀ ਕਾਰ ਤੋਂ ਉਤਰੇ 'ਤੇ ਉਨ੍ਹਾਂ ਕੋਲ ਆ ਗਏ। ਲੁਟੇਰਿਆਂ ਨੇ ਦੋਵਾਂ ਨੂੰ ਪਿਸਤੌਲ ਦਿਖਾ ਕੇ ਸਾਰਾ ਕੀਮਤੀ ਸਾਮਾਨ ਲੁੱਟ ਲਿਆ, ਫਿਰ ਵੀ ਉਨ੍ਹਾਂ ਨੇ ਗੋਲੀ ਮਾਰ ਕੇ ਦੇਵਸ਼ੀਸ਼ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਵੱਲੋ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।