ਟੋਲ ਪਲਾਜ਼ਾ ਨੇੜੇ ਹਥਿਆਰਬੰਦ ਬਦਮਾਸ਼ਾਂ ਵੱਲੋਂ PRTC ਦੀ ਬੱਸ ‘ਚ ਲੁੱਟ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੇ ਜਲੰਧਰ ਮੁੱਖ ਸੜਕ 'ਤੇ ਲਾਡੂਵਾਲ ਟੋਲ ਪਲਾਜ਼ਾ ਨੇੜੇ ਤਿੰਨ ਹਥਿਆਰਬੰਦ ਲੁਟੇਰਿਆਂ ਨੇ ਪੀਆਰ.ਟੀ.ਸੀ. ਦੀ ਬੱਸ 'ਚ ਲੁੱਟ ਕੀਤੀ। ਟੋਲ ਪਲਾਜ਼ਾ ਨੇੜੇ ਡਰਾਈਵਰ ਨੇ ਬੱਸ ਰੋਕ ਲਈ ਤੇ ਕੰਡਕਟਰ ਬੱਸ ਦੇ ਬਾਹਰ ਖੜ੍ਹਾ ਹੋ ਕੇ ਸਵਾਰੀਆਂ ਚੜ੍ਹਾ ਰਿਹਾ ਸੀ।

ਤਿੰਨ ਲੁਟੇਰੇ ਮੋਟਰਸਾਈਕਲ 'ਤੇ ਐਕਟਿਵਾ ਸਕੂਟਰ 'ਤੇ ਉੱਥੇ ਆ ਗਏ ਅਤੇ ਉਨ੍ਹਾਂ ਨੇ ਕੰਡਕਟਰ ਪਾਸੋਂ ਨਕਦੀ ਦੀ ਮੰਗ ਕੀਤੀ ਜਦੋਂ ਕੰਡਕਟਰ ਨੇ ਨਕਦੀ ਦੇਣ ਤੋਂ ਇਨਕਾਰ ਕੀਤਾ ਤਾਂ ਇਨ੍ਹਾਂ 'ਚੋਂ ਇਕ ਲੁਟੇਰੇ ਨੇ ਆਪਣੇ ਪਾਸ ਰੱਖੀ ਪਿਸਤੌਲ ਕੱਢ ਲਈ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਕੇ ਕੰਡਕਟਰ ਪਾਸੋਂ ਨਕਦੀ ਵਾਲਾ ਬੈਗ ਖੋਹ ਲਏ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।