ਅਰਮੀਨੀਆ: ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ ‘ਚ ਸੋਗ ਦੀ ਲਹਿਰ

by nripost

ਗੁਰਦਾਸਪੁਰ (ਪਾਇਲ): ਤੁਹਾਨੂੰ ਦੱਸ ਦਇਏ ਕਿ ਘਰ ਦੇ ਮਾੜੇ ਹਾਲਾਤ ਵੇਖਦੇ ਹੋਏ ਕਰਜ਼ਾ ਚੁੱਕ ਕੇ ਅਰਮੀਨੀਆ ਗਏ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੋ ਸਾਲ ਪਹਿਲਾਂ ਹੀ ਉਕਤ ਵਿਅਕਤੀ ਅਰਮੀਨੀਆ ਗਿਆ ਸੀ। ਜਿਸ ਦੌਰਾਨ ਮ੍ਰਿਤਕ ਦੀ ਪਛਾਣ ਰਬਿੰਦਰ ਸਿੰਘ ਵਾਸੀ ਪਿੰਡ ਅਕਰਪੁਰਾ ਗੁਰਦਾਸਪੁਰ ਵਜੋਂ ਹੋਈ ਹੈ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਵਿਅਕਤੀ ਆਪਣੇ ਪਿੱਛੇ ਪਤਨੀ ਅਤੇ ਇਕ ਮੰਦਬੁੱਦੀ ਧੀ ਅਤੇ ਪੁੱਤ ਨੂੰ ਛੱਡ ਗਿਆ ਹੈ।

ਮ੍ਰਿਤਕ ਦੀ ਪਤਨੀ ਅਤੇ ਰਿਸ਼ਤੇਦਾਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਬਿੰਦਰ ਸਿੰਘ ਦੇ ਘਰ ਦੀ ਮਾਲੀ ਹਾਲਤ ਬਹੁਤ ਬੁਰੀ ਸੀ ਅਤੇ ਭਰਾ ਦਾ ਵੀ ਦਿਹਾਂਤ ਹੋ ਚੁੱਕਾ ਸੀ। ਪਰਿਵਾਰ ਦੀ ਰੋਜ਼ੀ-ਰੋਟੀ ਖਾਤਿਰ ਉਹ ਦੋ ਸਾਲ ਪਹਿਲਾਂ ਕਰਜ਼ਾ ਚੁੱਕ ਅਮਰੀਨੀਆ ਗਿਆ ਸੀ ਅਤੇ ਉਥੇ ਲੇਬਰ ਦਾ ਕੰਮ ਕਰਦਾ ਸੀ। ਪਰਿਵਾਰ ਨੂੰ ਅਚਾਨਕ ਉੱਥੋਂ ਉਸ ਦੇ ਸਾਥੀ ਦਾ ਫੋਨ ਆਇਆ ਕਿ ਕੰਮ 'ਤੇ ਗਏ ਹੋਏ ਰਬਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ ਹੈ। ਜਿਸ ਸੰਬੰਧੀ ਵਿਦੇਸ਼ੋਂ ਮਿਲੀ ਇਸ ਮੰਦਭਾਗੀ ਖ਼ਬਰ ਨਾਲ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਪਈ।

ਇੱਥੇ ਦੱਸਣਯੋਗ ਹੈ ਕਿ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਅਤੇ ਉਨ੍ਹਾਂ ਕਿਹਾ ਕਿ ਰਬਿੰਦਰ ਹੀ ਘਰ ਵਿਚ ਕਮਾਉਣ ਵਾਲਾ ਸੀ ਅਤੇ ਉਸ ਦੇ ਸਿਰ 'ਤੇ ਦੋ ਘਰਾਂ ਦੀ ਜ਼ਿੰਮੇਵਾਰੀ ਸੀ। ਇਸ ਮੌਕੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਅੱਗੇ ਪਰਿਵਾਰ ਦੀ ਮਦਦ ਲਈ ਗੁਹਾਰ ਲਗਾਈ ਹੈ, ਉੱਥੇ ਹੀ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਰਬਿੰਦਰ ਦੀ ਮ੍ਰਿਤਕ ਦੇਹ ਭਾਰਤ ਉਸਦੇ ਜੱਦੀ ਪਿੰਡ ਲਿਆਂਦੀ ਜਾਵੇ ਤਾਂ ਜੋ ਉਹ ਅੰਤਿਮ ਸੰਸਕਾਰ ਖ਼ੁਦ ਕਰ ਸਕਣ।

More News

NRI Post
..
NRI Post
..
NRI Post
..