ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 5 ਦੋਸ਼ੀ ਗ੍ਰਿਫ਼ਤਾਰ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖੰਨਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪੁਲਿਸ ਨੇ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਦੱਸਿਆ ਜਾ ਰਿਹਾ ਪੁਲਿਸ ਨੇ 4 ਅਸਲਿਆਂ ਸਮੇਤ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ । ਪੁਲਿਸ ਅਧਿਕਾਰੀ ਕੋਂਡਲ ਨੇ ਦੱਸਿਆ ਕਿ ਪੁਲਿਸ ਨੇ ਪਨਸਪ ਗੋਦਾਮ ਦੋਰਾਹਾ ਵਿਖੇ ਸ਼ੱਕੀ ਵਿਅਕਤੀਆਂ ਦੀ ਜਾਂਚ ਦੌਰਾਨ ਸੂਚਨਾ 'ਤੇ ਬਿਕਰਮਜੀਤ ਸਿੰਘ ,ਦਲਜੀਤ ਸਿੰਘ, ਜਸ਼ਨਦੀਪ ਸਿੰਘ ਤੇ ਜਸ਼ਨਪ੍ਰੀਤ ਸਿੰਘ ਨੂੰ ਹਥਿਆਰ ਸਮੇਤ ਕਾਬੂ ਕੀਤਾ ਹੈ । ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਹ ਹਥਿਆਰ ਵਪਿੰਦਰ ਸਿੰਘ ਵਾਸੀ ਮੱਧ ਪ੍ਰਦੇਸ਼ ਤੋਂ ਲੈ ਕੇ ਆਏ ਸਨ। ਪੁਲਿਸ ਨੇ ਵਪਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਉਸ ਨੂੰ ਵੀ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕਰ ਲਿਆ । ਜਿਸ ਤੋਂ ਪੁੱਛਗਿੱਛ ਦੌਰਾਨ ਹੋਰ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ । ਫਿਲਹਾਲ ਪੁਲਿਸ ਟੀਮ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।