ਰਿਪਬਲਿਕ ਟੀਵੀ ਦੇ ਐਡੀਟਰ-ਇਨ-ਚੀਫ ਅਰਨਬ ਗੋਸਵਾਮੀ ਨੂੰ ਭੇਜਿਆ 14 ਦਿਨ ਦੀ ਨਿਆਂਇਕ ਹਿਰਾਸਤ’ਚ

by simranofficial

ਨਵੀਂ ਦਿੱਲੀ (ਐਨ .ਆਰ.ਆਈ ):ਰਿਪਬਲਿਕ ਟੀਵੀ ਦੇ ਐਡੀਟਰ-ਇਨ-ਚੀਫ ਅਰਨਬ ਗੋਸਵਾਮੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਿਵੇਂ ਹੀ ਸੁਣਵਾਈ ਸ਼ੁਰੂ ਹੋਈ ਤਾਂ ਰਾਤ ਤੱਕ ਜਾਰੀ ਰਹੀ ਅਤੇ ਅਰਨਬ, ਸਰਕਾਰੀ ਪੱਖ ਅਤੇ ਡਾਕਟਰ ਨੇ ਆਪੋ-ਆਪਣੇ ਪੱਖ ਅਦਾਲਤ ਦੇ ਸਾਹਮਣੇ ਰੱਖੇ। ਰਿਪਬਲਿਕ ਟੀਵੀ ਦੇ ਐਡੀਟਰ-ਇਨ-ਚੀਫ ਅਰਨਬ ਗੋਸਵਾਮੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੋ ਹੋਰਾ ਨੂੰ 2018 'ਚ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ 'ਚ ਦੇਰ ਰਾਤ ਮੁੰਬਈ ਦੀ ਇਕ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ। ਅਰਨਬ ਗੋਸਵਾਮੀ ਦੇ ਵਕੀਲ ਅਬਾਦ ਪੋਂਡਾ ਨੇ ਕਿਹਾ ਉਨ੍ਹਾਂ ਜ਼ਮਾਨਤ ਅਰਜ਼ੀ ਲਾਈ ਹੈ ਜਿਸ ਤੇ ਵੀਰਵਾਰ ਸੁਣਵਾਈ ਹੋ ਸਕਦੀ ਹੈ।