23 ਫਰਵਰੀ ਤੱਕ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਤੇ ਲਗਾਈ ਰੋਕ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਨੂੰ ਹਦਾਇਤ ਕੀਤੀ ਕਿ ਉਹ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ 23 ਫਰਵਰੀ ਤੱਕ ਨਸ਼ਿਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਨਾ ਕਰੇ ਤਾਂ ਜੋ ਉਹ ਸੂਬੇ ਵਿੱਚ ਚੋਣ ਪ੍ਰਚਾਰ ਕਰ ਸਕੇ।ਚੀਫ ਜਸਟਿਸ ਐਨਵੀ ਰਮਨਾ ਅਤੇ ਜਸਟਿਸ ਏਐਸ ਬੋਪੰਨਾ ਅਤੇ ਹਿਮਾ ਕੋਹਲੀ ਦੇ ਬੈਂਚ ਨੇ ਹਾਲਾਂਕਿ ਮਜੀਠੀਆ ਨੂੰ 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੇਠਲੀ ਅਦਾਲਤ ਅੱਗੇ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ।

ਪਿਛਲੇ ਸਾਲ 20 ਦਸੰਬਰ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤੇ ਗਏ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 24 ਜਨਵਰੀ ਨੂੰ ਖਾਰਜ ਕਰ ਦਿੱਤਾ ਸੀ, ਜਿਸ ਦੇ ਖਿਲਾਫ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਗਈ ਸੀ।

More News

NRI Post
..
NRI Post
..
NRI Post
..