ਖੁਦ ਨੂੰ ਮੁੱਖ ਮੰਤਰੀ ਦਾ ਪੀਏ ਦੱਸਣ ਵਾਲਾ ਗ੍ਰਿਫ਼ਤਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਵਿਖੇ ਇਕ ਵਿਅਕਤੀ ਆਪਣੇ ਆਪ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਪੀਏ ਦੱਸਦਾ ਸੀ 'ਤੇ ਅਧਿਕਾਰੀਆਂ ਨੂੰ ਡਰਾ-ਧਮਕਾ ਕੇ ਗੈਰ-ਕਾਨੂੰਨੀ ਤਰੀਕੇ ਨਾਲ ਰਜਿਸਟਰੀਆਂ ਕਰਵਾਉਂਦਾ ਸੀ ਜਿਸ ਨੂੰ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਇਕ ਨਾਇਬ ਤਹਿਸੀਲਦਾਰ ਵੱਲੋਂ ਸ਼ਿਕਾਇਤ ਮਿਲੀ ਸੀ ਕਿ ਕੋਈ ਸ਼ਖ਼ਸ ਆਪਣੇ ਆਪ ਨੂੰ ਮੁੱਖ ਮੰਤਰੀ ਦਾ ਪੀਏ ਦੱਸ ਕੇ ਉਨ੍ਹਾਂ ਨੂੰ ਧਮਕਾ ਕੇ ਗੈਰ-ਕਾਨੂੰਨੀ ਢੰਗ ਨਾਲ ਰਜਿਸਟਰੀਆਂ ਕਰਵਾਉਂਦਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਹਿਚਾਣ ਕਰਮਜੀਤ ਸਿੰਘ ਉਰਫ਼ ਸਿਮਰ ਨਿਵਾਸੀ ਲੁਧਿਆਣਾ ਦੇ ਰੂਪ ਵਜੋਂ ਹੋਈ ਹੈ।