ਮਨੀ ਲਾਂਡਰਿੰਗ ਮਾਮਲੇ ’ਚ ਗਿ੍ਫ਼ਤਾਰ ਨਵਾਬ ਮਲਿਕ ਹਸਪਤਾਲ ’ਚ ਭਰਤੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਨੀ ਲਾਂਡਰਿੰਗ ਮਾਮਲੇ ’ਚ ਈਡੀ ਵੱਲੋਂ ਗਿ੍ਫ਼ਤਾਰ ਕੀਤੇ ਗਏ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੂੰ ਤਬੀਅਤ ਖਰਾਬ ਹੋਣ ਕਾਰਨ ਜੇਜੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਮਲਿਕ ਨੇ ਸਿਹਤ ਸਬੰਧੀ ਸਮੱਸਿਆਵਾਂ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ।

ਦੱਸਣਯੋਗ ਹੈ ਕਿ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੂੰ ਭਗੌੜਾ ਗੈਂਗਸਟਰ ਦਾਊਦ ਇਬਰਾਹਿਮ ਤੇ ਉਸਦੇ ਸਾਥੀਆਂ ਦੀਆਂ ਗਤੀਵਿਧੀਆਂ ਨਾਲ ਜੁੜੇ ਸੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਨੇ ਗਿ੍ਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਤਿੰਨ ਮਾਰਚ ਤਕ ਈਡੀ ਦੀ ਹਿਰਾਸਤ ’ਚ ਭੇਜ ਦਿੱਤਾ ਸੀ ਅਤੇ ਹੁਣ ਮਲਿਕ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..