ਗ੍ਰਿਫ਼ਤਾਰ ਸਾਧੂ ਸਿੰਘ ਧਰਮਸੌਤ ਦੀਆਂ ਵੱਧੀਆ ਮੁਸ਼ਕਲਾਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : CM ਮਾਨ ਦੀ ਅਗਵਾਈ ਵਾਲੀ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਵੱਡੇ ਕਦਮ ਚੁੱਕ ਰਹੀ ਹੈ। ਸੀਐਮ ਮਾਨ ਪਹਿਲਾਂ ਹੀ ਭ੍ਰਿਸ਼ਟਾਚਾਰੀਆਂ ਨੂੰ ਚੇਤਾਵਨੀ ਦੇ ਚੁੱਕੇ ਹਨ। ਇਸ ਤੋਂ ਪਹਿਲਾਂ ਸੀਐਮ ਮਾਨ ਨੇ ਆਪਣੇ ਹੀ ਇੱਕ ਮੰਤਰੀ ਨੂੰ ਬਰਖਾਸਤ ਕਰਕੇ ਰਿਸ਼ਵਤ ਦੇ ਇੱਕ ਮਾਮਲੇ 'ਚ ਗ੍ਰਿਫ਼ਤਾਰ ਕਰ ਲਿਆ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚੋਣ ਕਮਿਸ਼ਨ ਨੂੰ ਭੇਜੀ ਚਿੱਠੀ 'ਚ ਕਿਹਾ ਗਿਆ ਹੈ ਕਿ ਜਾਂਚ 'ਚ ਸਾਹਮਣੇ ਆਇਆ ਹੈ ਕਿ ਸਾਧੂ ਸਿੰਘ ਦੀ ਪਤਨੀ ਸ਼ੀਲਾ ਦੇਵੀ ਦੇ ਨਾਮ ਧਰਮਸੌਤ ਨੇ ਚੰਡੀਗੜ੍ਹ ਦੇ ਨਾਲ ਮੋਹਾਲੀ ਦੇ ਸੈਕਟਰ 80 'ਚ ਪਲਾਟ ਨੰਬਰ-27 ਖ਼ਰੀਦਿਆ ਸੀ।

ਚਿੱਠੀ 'ਚ ਕਿਹਾ ਗਿਆ ਹੈ ਕਿ ਸਾਧੂ ਸਿੰਘ ਧਰਮਸੌਤ ਵੱਲੋਂ ਨਾਭਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਸੀ ਤੇ ਉਕਤ ਨਾਮਜ਼ਦਗੀ ਪੱਤਰ ਨਾਲ ਨੱਥੀ ਕੀਤੇ ਹਲਫ਼ਨਾਮੇ 'ਚ ਦਿੱਤੀ ਜਾਣਕਾਰੀ 'ਚ ਉਨ੍ਹਾਂ ਕੋਲ ਆਪਣੀ ਜਾਇਦਾਦ ਦੱਸੀ ਗਈ ਹੈ।