|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ : ਦਵਾਈਆਂ ਦੀ ਓਵਰਡੋਜ਼ ਕੁਲ 93 ਹਜ਼ਾਰ ਲੋਕਾਂ ਦੀ ਮੌਤ

ਟੈਕਸਾਸ (ਦੇਵ ਇੰਦਰਜੀਤ) : ਗਲੋਬਲ ਪੱਧਰ 'ਤੇ ਇਕ ਪਾਸੇ ਜਿੱਥੇ ਕੋਰੋਨਾ ਮਹਾਮਾਰੀ ਨਾਲ ਮੌਤਾਂ ਦੀ ਗਿਣਤੀ ਵੱਧ ਰਹੀ ਹੈ ਉੱਥੇ ਦੂਜੇ ਕਾਰਨਾਂ ਹੋਣ ਵਾਲੀਆਂ ਮੌਤਾਂ ਵੀ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਅਮਰੀਕੀ ਸਿਹਤ ਸੰਸਥਾ ਸੈਂਟਰ ਫੌਰ ਡਿਜੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਨੇ ਦੱਸਿਆ ਹੈ ਕਿ ਸਾਲ 2020 ਵਿਚ ਦਵਾਈਆਂ ਦੀ ਓਵਰਡੋਜ਼ ਕਾਰਨ 93 ਹਜ਼ਾਰ ਲੋਕਾਂ ਦੀ ਮੌਤ ਹੋਈ ਹੈ।

NRI Post Desk · 1956 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕਾ : ਦਵਾਈਆਂ ਦੀ ਓਵਰਡੋਜ਼ ਕੁਲ 93 ਹਜ਼ਾਰ ਲੋਕਾਂ ਦੀ ਮੌਤ
📷 NRI Post Desk

ਟੈਕਸਾਸ (ਦੇਵ ਇੰਦਰਜੀਤ) : ਗਲੋਬਲ ਪੱਧਰ 'ਤੇ ਇਕ ਪਾਸੇ ਜਿੱਥੇ ਕੋਰੋਨਾ ਮਹਾਮਾਰੀ ਨਾਲ ਮੌਤਾਂ ਦੀ ਗਿਣਤੀ ਵੱਧ ਰਹੀ ਹੈ ਉੱਥੇ ਦੂਜੇ ਕਾਰਨਾਂ ਹੋਣ ਵਾਲੀਆਂ ਮੌਤਾਂ ਵੀ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਅਮਰੀਕੀ ਸਿਹਤ ਸੰਸਥਾ ਸੈਂਟਰ ਫੌਰ ਡਿਜੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਨੇ ਦੱਸਿਆ ਹੈ ਕਿ ਸਾਲ 2020 ਵਿਚ ਦਵਾਈਆਂ ਦੀ ਓਵਰਡੋਜ਼ ਕਾਰਨ 93 ਹਜ਼ਾਰ ਲੋਕਾਂ ਦੀ ਮੌਤ ਹੋਈ ਹੈ। ਇਸ ਮੁਤਾਬਕ 2020 ਦਵਾਈਆਂ ਦੇ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਲਈ ਸਭ ਤੋਂ ਜਾਨਲੇਵਾ ਸਾਲ ਰਿਹਾ ਹੈ।

ਸੰਬੰਧਿਤ ਖ਼ਬਰਾਂ

ਨੈਸ਼ਨਲ ਸੈਂਟਰ ਫੌਰ ਹੈਲਥ ਸਟੈਟਿਸਟਿਕਸ ਮੁਤਾਬਕ ਦਵਾਈਆਂ ਦੀ ਡੋਜ਼ ਦੇ ਮਾਮਲਿਆਂ ਵਿਚ 1999 ਦੇ ਬਾਅਦ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਸਾਲ 2019 ਵਿਚ ਦਵਾਈਆਂ ਦੀ ਓਵਰਡੋਜ਼ ਨਾਲ 70,630 ਲੋਕਾਂ ਦੀ ਮੌਤ ਹੋਈ ਸੀ। 2020 ਵਿਚ ਓਵਰਡੋਜ਼ ਨਾਲ ਮੌਤਾਂ ਵਿਚ 30 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਜਾਨ ਹਾਪਕਿਨਜ਼ ਬਲੂਮਬਰਗ ਸਕੂਲ ਆਫ ਪਬਲਿਕ ਹੈਲਥ ਪ੍ਰੈਕਟਿਸ ਦੇ ਡੀਨ ਡਾਕਟਰ ਜੋਸ਼ੁਆ ਸਾਰਫਸਟੇਨ ਦੱਸਦੇ ਹਨ ਕਿ ਇ ਹਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ ਹੈ। ਉਹ ਦੱਸਦੇ ਹਨ ਕਿ ਮਹਾਮਾਰੀ ਵਿਚ ਓਵਰਡੋਜ਼ ਨਾਲ ਮੌਤਾਂ ਦੇ ਮਾਮਲੇ ਵਧੇ ਹਨ।

ਡਾਕਟਰ ਜੋਸ਼ੁਆ ਦਾ ਕਹਿਣਾ ਹੈ ਕਿ ਲੋਕ ਰਾਹਤ ਲਈ ਦਵਾਈਆਂ ਦਾ ਸਹਾਰਾ ਲੈ ਰਹੇ ਹਨ। ਥੋੜ੍ਹੇ ਆਰਾਮ ਲਈ ਉਹ ਦਵਾਈ ਦੀ ਜ਼ਿਆਦਾ ਡੋਜ਼ ਲੈ ਰਹੇ ਹਨ। ਇਹੀ ਓਵਰਡੋਜ਼ ਲੋਕਾਂ ਦੀ ਮੌਤ ਦਾ ਕਾਰਨ ਬਣ ਰਹੀ ਹੈ। ਮਹਾਮਾਰੀ ਵਿਚ ਬਿਨਾਂ ਡਾਕਟਰਾਂ ਦੀ ਸਲਾਹ ਦੇ ਦਵਾਈਆਂ ਦੀ ਵਰਤੋਂ ਵਧੀ ਹੈ। ਮਾਹਰਾਂ ਮੁਤਾਬਕ ਕਿਸੇ ਬੀਮਾਰੀ ਦੀ ਦਵਾਈ ਦੀ ਓਵਰਡੋਜ਼ ਲਏ ਜਾਣ 'ਤੇ ਉਸ ਦਾ ਉਲਟਾ ਅਸਰ ਹੋ ਸਕਦਾ ਹੈ। ਜਿਵੇਂ ਡਾਈਬੀਟੀਜ਼ ਦੀ ਦਵਾਈ ਦੀ ਜ਼ਿਆਦਾ ਡੋਜ਼ ਲੈਣ 'ਤੇ ਸਰੀਰ ਵਿਚ ਸ਼ੂਗਰ ਦਾ ਪੱਧਰ ਬਹੁਤ ਘੱਟ ਜਾਂਦਾ ਹੈ, ਜਿਸ ਨਾਲ ਜ਼ਿਆਦਾ ਪਸੀਨਾ, ਕਮਜ਼ੋਰੀ, ਬਹੁਤ ਜ਼ਿਆਦਾ ਭੁੱਖ-ਪਿਆਸ ਜਿਹੇ ਲੱਛਣ ਦਿਖਾਈ ਦੇ ਸਕਦੇ ਹਨ। ਮਰੀਜ਼ ਨੂੰ ਲਗੱਦਾ ਹੈ ਜਿਵੇਂ ਉਸ ਦੀ ਸਰੀਰ ਵਿਚ ਜਾਨ ਹੀ ਨਹੀਂ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!