|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

'ਅਸੀਂ ਤਾਂ ਉਸ ਨੂੰ ਭੈਣ ਸਮਝਿਆ ਸੀ...' ਫਿਰ ਜੋ ਹੋਇਆ, ਉਹ ਸੁਣ ਕੇ ਰਹਿ ਜਾਓਗੇ ਹੈਰਾਨ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਨ ਤੋਂ ਬਾਅਦ ਪਾਰਟੀ ਵਿੱਚ ਉਸ ਵੇਲੇ ਭੂਚਾਲ ਵਰਗੀ ਸਥਿਤੀ ਪੈਦਾ ਹੋ ਗਈ, ਜਦੋਂ ਰਾਜਾਸਾਂਸੀ ਹਲਕੇ ਤੋਂ ਅਦਾਕਾਰਾ ਸੋਨੀਆ ਮਾਨ ਨੂੰ ਟਿਕਟ ਦ

NRI Post Desk · 8 ਦਿਨ ਪਹਿਲਾਂ · ਅੱਪਡੇਟ 12 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਨ ਤੋਂ ਬਾਅਦ ਪਾਰਟੀ ਵਿੱਚ ਉਸ ਵੇਲੇ ਭੂਚਾਲ ਵਰਗੀ ਸਥਿਤੀ ਪੈਦਾ ਹੋ ਗਈ, ਜਦੋਂ ਰਾਜਾਸਾਂਸੀ ਹਲਕੇ ਤੋਂ ਅਦਾਕਾਰਾ ਸੋਨੀਆ ਮਾਨ ਨੂੰ ਟਿਕਟ ਦਿੱਤੀ ਗਈ ਅਤੇ ਇਸ ਫੈਸਲੇ ਤੋਂ ਬਾਅਦ ਪਾਰਟੀ ਦੇ ਤਿੰਨ ਸੀਨੀਅਰ ਆਗੂਆਂ ਨੇ ਅਸਤੀਫੇ ਦੇ ਦਿੱਤੇ, ਜਿਨ੍ਹਾਂ ਵਿੱਚ ਡੇਅਰੀ ਡਿਵੈਲਪਮੈਂਟ ਬੋਰਡ ਪੰਜਾਬ ਦੇ ਡਾਇਰੈਕਟਰ ਸੁਖਦੀਪ ਸਿੰਘ ਛੀਨਾ ਵੀ ਸ਼ਾਮਲ ਹਨ। ਸੁਖਦੀਪ ਸਿੰਘ ਛੀਨਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ 13 ਸਾਲਾਂ ਤੋਂ ਪਾਰਟੀ ਲਈ ਅਣਥੱਕ ਮਿਹਨਤ ਕਰਦੇ ਰਹੇ ਹਨ ਅਤੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੁਆਰਡੀਨੇਟ ਵਜੋਂ ਅਤੇ ਬਲਾਕ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਈਆਂ ਹਨ, ਪਰ ਹੁਣ ਡੇਢ ਕੁ ਸਾਲ ਤੋਂ ਉਹ ਸੋਨੀਆ ਮਾਨ ਨਾਲ ਭਰਾ ਤੇ ਵਰਕਰ ਵਜੋਂ ਡੱਟ ਕੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਪਿਛਲੇ 2-3 ਮਹੀਨਿਆਂ ਤੋਂ ਚੱਲ ਰਹੀ ਅਣਬਣ ਕਾਰਨ ਉਨ੍ਹਾਂ ਨੂੰ ਅਸਤੀਫਾ ਦੇਣਾ ਪਿਆ ਅਤੇ ਸੋਨੀਆ ਮਾਨ ਵੱਲੋਂ ਉਨ੍ਹਾਂ ਨੂੰ ਮੀਟਿੰਗਾਂ ਲਈ ਵੀ ਅਣਗੌਲਿਆ ਕੀਤਾ ਜਾ ਰਿਹਾ ਸੀ, ਜਿਸ ਸਬੰਧੀ ਉਨ੍ਹਾਂ ਨੇ ਆਗੂ ਨੂੰ ਸਪੱਸ਼ਟ ਕਿਹਾ ਵੀ ਸੀ ਪਰ ਇਸ ਕਾਰਨ ਮਾਮਲਾ ਹੋਰ ਵਿਗੜ ਗਿਆ। ਛੀਨਾ ਨੇ ਦੱਸਿਆ ਕਿ ਸੋਨੀਆ ਮਾਨ ਨੇ ਇਸ ਦੌਰਾਨ ਉਨ੍ਹਾਂ ਨੂੰ ਅਤੇ ਸਾਥੀ ਰਾਜਬੀਰ ਸਿੰਘ ਨੂੰ ਪਾਰਟੀ ਛੱਡਣ ਬਾਰੇ ਵੀ ਕਹਿ ਦਿੱਤਾ ਸੀ, ਜਿਸ ਦਾ ਉਨ੍ਹਾਂ ਨੂੰ ਬਹੁਤ ਬੁਰਾ ਲੱਗਾ, ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੂੰ ਮਨਾ ਲਿਆ ਗਿਆ, ਪਰੰਤੂ ਹੱਦ ਉਦੋਂ ਹੋ ਗਈ, ਜਦੋਂ ਸਾਨੂੰ ਪਤਾ ਲੱਗਾ ਕਿ ਸੋਨੀਆ ਮਾਨ ਨੇ ਪਾਰਟੀ ਨੂੰ ਸੁਨੇਹਾ ਭੇਜਿਆ ਕਿ ਸੁਖਦੀਪ ਛੀਨਾ ਨੂੰ ਪਾਰਟੀ ਵਿਚੋਂ ਕੱਢ ਦਿਓ। ਭਾਵੁਕ ਹੁੰਦਿਆਂ ਛੀਨਾ ਨੇ ਕਿਹਾ ਕਿ ਇਹ ਗੱਲ ਉਨ੍ਹਾਂ ਨੂੰ ਬਹੁਤ ਚੁਭੀ ਕਿ ਜਿਸ ਸੋਨੀਆ ਮਾਨ ਨੂੰ ਉਨ੍ਹਾਂ ਨੇ ਭੈਣ ਸਮਝਿਆ ਅਤੇ ਦਿਨ-ਰਾਤ ਮਿਹਨਤ ਕਰਦੇ ਰਹੇ, ਪਰ ਉਨ੍ਹਾਂ ਨੇ ਹੀ ਅਜਿਹਾ ਕੀਤਾ ਹੈ, ਜਿਸ ਪਿੱਛੋਂ ਅਸੀਂ ਅਸਤੀਫਾ ਦੇਣਾ ਹੀ ਬਿਹਤਰ ਸਮਝਿਆ। ਉਨ੍ਹਾਂ ਕਿਹਾ ਕਿ ਸਾਨੂੰ ਸੋਨੀਆ ਮਾਨ ਦੀ ਸਭ ਤੋਂ ਘਟੀਆ ਗੱਲ ਇਹੀ ਲੱਗੀ ਕਿ ਅਸੀਂ ਉਸ ਨਾਲ ਡੱਟ ਕੇ ਕੰਮ ਕੀਤਾ ਅਤੇ ਮਿਹਨਤ ਕੀਤੀ, ਪਰ ਉਸ ਨੇ ਹੀ ਸਾਨੂੰ ਪਾਰਟੀ ਵਿਚੋਂ ਕੱਢਣ ਦੀ ਗੱਲ ਕਹੀ ਅਤੇ ਸਾਡੇ ਬਾਰੇ ਅਜਿਹਾ ਸੋਚਿਆ। ਉਨ੍ਹਾਂ ਕਿਹਾ ਕਿ ਅਸੀਂ ਹੁਣ ਖੁਦ ਵੀ ਚਾਹੁੰਦੇ ਹਾਂ ਕਿ ਉਹ ਆਪ ਹੀ ਆਪਣੇ ਢੰਗ ਨਾਲ ਚੱਲ ਸਕਣ ਅਤੇ ਅਸੀਂ ਧੋਖਾ ਦੇਣ ਦੀ ਥਾਂ ਪਾਸੇ ਹੋਣਾ ਚੁਣਿਆ, ਅਤੇ ਇਹ ਵੀ ਦੱਸਿਆ ਕਿ ਉਹ ਹੁਣ ਕਿਸ ਪਾਰਟੀ ਵਿੱਚ ਸ਼ਾਮਲ ਹੋਣਗੇ, ਇਸ ਬਾਰੇ ਅਗਲੇ ਭਵਿੱਖ ਵਿੱਚ ਤੈਅ ਕੀਤਾ ਜਾਵੇਗਾ। ਇਸ ਪੂਰੇ ਘਟਨਾਕ੍ਰਮ ਨੇ ਰਾਜਾਸਾਂਸੀ ਹਲਕੇ ਵਿੱਚ ਸਿਆਸਤ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ ਅਤੇ ਪਾਰਟੀ ਅੰਦਰ ਬਗਾਵਤ ਦੇ ਰੂਪ ਵਿੱਚ ਇਹ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਅੰਦਰੂਨੀ ਏਕਤਾ 'ਤੇ ਸਵਾਲ ਖੜ੍ਹੇ ਹੋ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
'ਅਸੀਂ ਤਾਂ ਉਸ ਨੂੰ ਭੈਣ ਸਮਝਿਆ ਸੀ...' ਫਿਰ ਜੋ ਹੋਇਆ, ਉਹ ਸੁਣ ਕੇ ਰਹਿ ਜਾਓਗੇ ਹੈਰਾਨ — NRI Post