ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਕੀਤੀ ਹੈ ਜਦੋਂ ਗੁੰਮ ਅਤੇ ਚੋਰੀ ਹੋਏ ਮੋਬਾਈਲ ਫੋਨਾਂ ਨੂੰ ਲੱਭ ਕੇ ਉਨ੍ਹਾਂ ਦੇ ਅਸਲ ਮਾਲਕਾਂ ਤੱਕ ਵਾਪਸ ਪਹੁੰਚਾਉਣ ਦੀ ਮੁਹਿੰਮ ਤਹਿਤ ਹੁਣ ਤੱਕ ਕੁੱਲ 1,210 ਮੋਬਾਈਲ ਫੋਨ ਬਰਾਮਦ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਦੇ ਹਵਾਲੇ ਕਰ ਦਿੱਤੇ ਹਨ। ਇਹ ਹੈਰਾਨ ਕਰਨ ਵਾਲੀ ਕਾਰਵਾਈ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸੈਂਟਰਲ ਇਕੁਇਪਮੈਂਟ ਆਈਡੈਂਟਿਟੀ ਰਜਿਸਟਰ ਪੋਰਟਲ ਦੀ ਮਦਦ ਨਾਲ ਸੰਭਵ ਹੋਈ ਹੈ ਅਤੇ ਬਰਾਮਦ ਕੀਤੇ ਗਏ ਮੋਬਾਈਲ ਫੋਨਾਂ ਦੀ ਕੁੱਲ ਅਨੁਮਾਨਿਤ ਬਾਜ਼ਾਰੀ ਕੀਮਤ ਲਗਭਗ 3.07 ਕਰੋੜ ਰੁਪਏ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਸਾਈਬਰ ਕ੍ਰਾਈਮ ਥਾਣੇ ਵੱਲੋਂ ਸੀਈਆਈਆਰ ਪੋਰਟਲ ਦੀ ਪ੍ਰਭਾਵਸ਼ਾਲੀ ਵਰਤੋਂ ਕਰਦਿਆਂ ਗੁੰਮ ਹੋਏ ਮੋਬਾਈਲ ਫੋਨਾਂ ਨੂੰ ਲੱਭਣ ਅਤੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਸੌਂਪਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜ ਵਿਸ਼ੇਸ਼ ਸੈਮੀਨਾਰ ਅਤੇ ਕਾਨਫਰੰਸਾਂ ਕਰਵਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਦੌਰਾਨ ਬਰਾਮਦ ਕੀਤੇ ਗਏ ਸਾਰੇ 1,210 ਮੋਬਾਈਲ ਫੋਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪੇ ਗਏ ਹਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਮੋਬਾਈਲ ਫੋਨਾਂ ਵਿੱਚ ਲਗਭਗ 30 ਐਪਲ ਆਈਫੋਨ ਅਤੇ 1,180 ਐਂਡਰਾਇਡ ਫੋਨ ਸ਼ਾਮਲ ਹਨ, ਜਿਨ੍ਹਾਂ ਦੀ ਕੁੱਲ ਅਨੁਮਾਨਿਤ ਬਾਜ਼ਾਰੀ ਕੀਮਤ 3,07,00,000 ਰੁਪਏ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਨੇ ਆਧੁਨਿਕ ਤਕਨੀਕੀ ਸਾਧਨਾਂ ਦੀ ਵਰਤੋਂ ਅਤੇ ਵੱਖ-ਵੱਖ ਸੂਬਿਆਂ ਦੀ ਪੁਲਿਸ ਨਾਲ ਤਾਲਮੇਲ ਕਰਕੇ ਇਨ੍ਹਾਂ ਮੋਬਾਈਲ ਫੋਨਾਂ ਨੂੰ ਨਾ ਸਿਰਫ਼ ਸਥਾਨਕ ਇਲਾਕਿਆਂ ਵਿੱਚੋਂ, ਸਗੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਵੀ ਲੱਭਣ ਵਿੱਚ ਸਫਲਤਾ ਹਾਸਲ ਕੀਤੀ ਹੈ, ਜਿਨ੍ਹਾਂ ਵਿੱਚ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ, ਬਰੇਲੀ, ਹਰਿਆਣਾ ਅਤੇ ਤਾਮਿਲਨਾਡੂ ਸਮੇਤ ਹੋਰ ਇਲਾਕੇ ਸ਼ਾਮਲ ਹਨ। ਇਸ ਸਫ਼ਲ ਮੁਹਿੰਮ ਵਿਚ ਐੱਲਆਰ ਅਤੇ ਏਐੱਸਆਈ ਮਨਜਿੰਦਰ ਕੌਰ ਅਤੇ ਉਨ੍ਹਾਂ ਦੀ ਸਮਰਪਿਤ ਟੀਮ ਨੇ ਅਹਿਮ ਭੂਮਿਕਾ ਨਿਭਾਈ ਹੈ, ਜਿਨ੍ਹਾਂ ਨੇ ਮਾਰਚ 2025 ਵਿੱਚ ਸਾਈਬਰ ਕ੍ਰਾਈਮ ਥਾਣੇ ਵਿਖੇ ਆਪਣੀ ਡਿਊਟੀ ਸੰਭਾਲੀ ਸੀ ਅਤੇ ਉਸ ਸਮੇਂ ਤੋਂ ਹੀ ਆਧੁਨਿਕ ਤਕਨੀਕ ਦੀ ਵਰਤੋਂ ਕਰਕੇ ਗੁੰਮ ਹੋਏ ਮੋਬਾਈਲ ਫੋਨਾਂ ਨੂੰ ਲੱਭਣ ਅਤੇ ਉਨ੍ਹਾਂ ਦੇ ਅਸਲ ਮਾਲਕਾਂ ਤੱਕ ਵਾਪਸ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੇ ਹਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸੀਈਆਈਆਰ ਪੋਰਟਲ ਭਾਰਤ ਸਰਕਾਰ ਦੇ ਦੂਰਸੰਚਾਰ ਵਿਭਾਗ ਦੀ ਇੱਕ ਮਹੱਤਵਪੂਰਨ ਪਹਿਲ ਹੈ, ਜਿਸ ਰਾਹੀਂ ਗੁੰਮ ਜਾਂ ਚੋਰੀ ਹੋਏ ਮੋਬਾਈਲ ਫੋਨਾਂ ਨੂੰ ਉਨ੍ਹਾਂ ਦੇ ਵਿਲੱਖਣ ਆਈਐਮਈਆਈ ਨੰਬਰਾਂ ਦੀ ਮਦਦ ਨਾਲ ਬਲਾਕ ਕਰਨ ਅਤੇ ਟਰੇਸ ਕਰਨ ਦੀ ਸਹੂਲਤ ਮਿਲਦੀ ਹੈ ਅਤੇ ਇਸ ਪੋਰਟਲ ਦੀ ਪ੍ਰਭਾਵਸ਼ਾਲੀ ਵਰਤੋਂ ਨਾਲ ਅਜਿਹੇ ਮੋਬਾਈਲ ਫੋਨਾਂ ਦੀ ਦੁਰਵਰਤੋਂ ਨੂੰ ਰੋਕਣ ਦੇ ਨਾਲ-ਨਾਲ ਉਨ੍ਹਾਂ ਦੀ ਬਰਾਮਦਗੀ ਅਤੇ ਅਸਲ ਮਾਲਕਾਂ ਨੂੰ ਵਾਪਸੀ ਯਕੀਨੀ ਬਣਾਉਣ ਵਿੱਚ ਵੀ ਮਦਦ ਮਿਲ ਰਹੀ ਹ
ਅੰਮ੍ਰਿਤਸਰ ਪੁਲਿਸ ਦਾ ਉਹ ਕੰਮ ਜਿਸ ਨੇ ਹਿਲਾ ਦਿੱਤੇ ਚੋਰਾਂ ਦੇ ਪੈਰ, 1,210 ਫੋਨਾਂ ਦੇ ਪਿੱਛੇ ਲੁਕਿਆ ਹੈ ਹੈਰਾਨ ਕਰਨ ਵਾਲਾ ਸੱਚ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਕੀਤੀ ਹੈ ਜਦੋਂ ਗੁੰਮ ਅਤੇ ਚੋਰੀ ਹੋਏ ਮੋਬਾਈਲ ਫੋਨਾਂ ਨੂੰ ਲੱਭ ਕੇ ਉਨ੍ਹਾਂ ਦੇ ਅਸਲ ਮਾਲਕਾਂ ਤੱਕ ਵਾਪਸ ਪਹੁੰਚਾਉਣ ਦੀ ਮੁਹਿੰਮ ਤਹਿਤ ਹੁਣ ਤੱਕ ਕੁੱਲ 1,210 ਮੋਬਾਈਲ ਫੋਨ ਬਰਾਮਦ
NRI Post Desk · 2 ਦਿਨ ਪਹਿਲਾਂ · ਅੱਪਡੇਟ 8 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





