|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਆਂਗਨਵਾੜੀ ਮੁਲਾਜ਼ਮਾਂ ਦਾ ਸੰਸਦ ਘਿਰਾਓ: ਦਿੱਲੀ ਵਿੱਚ ਹੋਣ ਵਾਲਾ ਹੈ ਕੁਝ ਵੱਡਾ, ਜਾਣੋ ਪੂਰੀ ਸੱਚਾਈ

ਲੁਧਿਆਣਾ ਵਿੱਚ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਇੱਕ ਵਿਸ਼ੇਸ਼ ਕਨਵੈਨਸ਼ਨ ਕੀਤੀ ਗਈ, ਜਿਸ ਵਿੱਚ 1 ਤੋਂ 3 ਦਸੰਬਰ ਨੂੰ ਦਿੱਲੀ ਵਿਖੇ ਹੋਣ ਵਾਲੇ ਮਹਾਂਪੜਾਅ ਅਤੇ ਸੰਸਦ ਘਿਰਾਓ ਦੀਆਂ ਤਿਆਰੀਆਂ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਇਸ ਕਨਵ

NRI Post Desk · 8 ਦਿਨ ਪਹਿਲਾਂ · ਅੱਪਡੇਟ 12 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਂਗਨਵਾੜੀ ਮੁਲਾਜ਼ਮਾਂ ਦਾ ਸੰਸਦ ਘਿਰਾਓ: ਦਿੱਲੀ ਵਿੱਚ ਹੋਣ ਵਾਲਾ ਹੈ ਕੁਝ ਵੱਡਾ, ਜਾਣੋ ਪੂਰੀ ਸੱਚਾਈ
📷 NRI Post Desk

ਲੁਧਿਆਣਾ ਵਿੱਚ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਇੱਕ ਵਿਸ਼ੇਸ਼ ਕਨਵੈਨਸ਼ਨ ਕੀਤੀ ਗਈ, ਜਿਸ ਵਿੱਚ 1 ਤੋਂ 3 ਦਸੰਬਰ ਨੂੰ ਦਿੱਲੀ ਵਿਖੇ ਹੋਣ ਵਾਲੇ ਮਹਾਂਪੜਾਅ ਅਤੇ ਸੰਸਦ ਘਿਰਾਓ ਦੀਆਂ ਤਿਆਰੀਆਂ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਇਸ ਕਨਵੈਨਸ਼ਨ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੌਲਾ ਨੇ ਕੀਤੀ, ਜਦੋਂ ਕਿ ਆਲ ਇੰਡੀਆ ਫੈਡਰੇਸ਼ਨ ਆਫ ਆਂਗਨਵਾੜੀ ਵਰਕਰਜ਼ ਐਂਡ ਹੈਲਪਰਜ਼ ਦੇ ਕੌਮੀ ਪ੍ਰਧਾਨ ਕਾਮਰੇਡ ਏਆਰ ਸਿੰਧੂ ਨੇ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ। ਏਆਰ ਸਿੰਧੂ ਨੇ ਕਿਹਾ ਕਿ ਆਈਸੀਡੀਐਸ ਸਕੀਮ ਦੇਸ਼ ਦੇ ਬੱਚਿਆਂ ਦੇ ਭਵਿੱਖ, ਔਰਤਾਂ ਦੀ ਸਿਹਤ ਤੇ ਪੋਸ਼ਣ ਦੇ ਅਧਿਕਾਰਾਂ ਨਾਲ ਜੁੜੀ ਇੱਕ ਮਹੱਤਵਪੂਰਨ ਜਨਤਕ ਭਲਾਈ ਸਕੀਮ ਹੈ, ਪਰ ਇਸ ਸਕੀਮ ਨੂੰ ਸ਼ੁਰੂ ਹੋਇਆਂ 51 ਸਾਲ ਪੂਰੇ ਹੋ ਚੁੱਕੇ ਹਨ ਅਤੇ ਇੰਨੇ ਲੰਮੇ ਸਮੇਂ ਤੋਂ ਸੇਵਾਵਾਂ ਦੇਣ ਦੇ ਬਾਵਜੂਦ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਅਜੇ ਤੱਕ ਸਰਕਾਰੀ ਮੁਲਾਜ਼ਮ ਦਾ ਦਰਜਾ ਨਹੀਂ ਦਿੱਤਾ ਗਿਆ ਅਤੇ ਨਾ ਹੀ ਉਨ੍ਹਾਂ ਨੂੰ ਘੱਟੋ-ਘੱਟ ਉਜਰਤ, ਪੈਨਸ਼ਨ ਤੇ ਹੋਰ ਸਮਾਜਿਕ ਸੁਰੱਖਿਆ ਦੇ ਲਾਭ ਦਿੱਤੇ ਜਾ ਰਹੇ ਹਨ। ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਚੰਦਰ ਸ਼ੇਖਰ ਨੇ ਦੇਸ਼ ਦੀ ਮੌਜੂਦਾ ਰਾਜਨੀਤਿਕ ਸਥਿਤੀ ਉੱਤੇ ਵਿਸਥਾਰ ਨਾਲ ਚਰਚਾ ਕੀਤੀ, ਜਦੋਂ ਕਿ ਸੂਬਾਈ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਨੇ ਕੋਰੋਨਾ ਮਹਾਂਮਾਰੀ ਸਮੇਤ ਹਰ ਮੁਸ਼ਕਲ ਸਮੇਂ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ, ਪਰ ਫਿਰ ਵੀ ਉਨ੍ਹਾਂ ਨੂੰ ਉਨ੍ਹਾਂ ਦੀ ਮਿਹਨਤ ਦੇ ਮੁਤਾਬਕ ਉਜਰਤ ਅਤੇ ਸਨਮਾਨ ਨਹੀਂ ਮਿਲ ਰਿਹਾ। ਕਨਵੈਨਸ਼ਨ ਵਿੱਚ ਸਪੱਸ਼ਟ ਮੰਗ ਕੀਤੀ ਗਈ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਰੈਗੂਲਰ ਕੀਤਾ ਜਾਵੇ, ਅਤੇ ਜਦੋਂ ਤੱਕ ਰੈਗੂਲਰ ਨਹੀਂ ਕੀਤਾ ਜਾਂਦਾ, ਉਨ੍ਹਾਂ ਨੂੰ ਘੱਟੋ-ਘੱਟ 42 ਹਜ਼ਾਰ ਰੁਪਏ ਮਹੀਨਾ ਉਜਰਤ, 21 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਤੇ ਗ੍ਰੈਚੂਇਟੀ ਦਿੱਤੀ ਜਾਵੇ। ਇਸ ਤੋਂ ਇਲਾਵਾ 45ਵੀਂ ਅਤੇ 46ਵੀਂ ਭਾਰਤੀ ਕਿਰਤ ਸੰਮੇਲਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ, ਚਾਰ ਲੇਬਰ ਕੋਡ ਰੱਦ ਕਰਨ, ਸਕੀਮਾਂ ਦੇ ਨਿੱਜੀਕਰਨ ਅਤੇ ਐਨਜੀਓਕਰਨ ਨੂੰ ਬੰਦ ਕਰਨ, ਐੱਫਆਰਐੱਸ ਅਤੇ ਈ-ਕੇਵਾਈਸੀ ਦੇ ਨਾਂ ਤੇ ਲਾਭਪਾਤਰੀਆਂ ਨੂੰ ਸੂਚੀਆਂ ਵਿੱਚੋਂ ਬਾਹਰ ਕਰਨ ਦੀ ਪ੍ਰਕਿਰਿਆ ਰੋਕਣ ਅਤੇ ਵਰਕਰਾਂ ਤੋਂ ਵਾਧੂ ਕੰਮ ਲੈਣਾ ਬੰਦ ਕਰਨ ਦੀ ਵੀ ਮੰਗ ਕੀਤੀ ਗਈ। ਅਪ੍ਰੈਲ 2022 ਵਿੱਚ ਸੁਪਰੀਮ ਕੋਰਟ ਵੱਲੋਂ ਗ੍ਰੈਚੂਟੀ ਸਬੰਧੀ ਦਿੱਤੇ ਫੈਸਲੇ ਨੂੰ ਵੀ ਪੂਰੀ ਤਰ੍ਹਾਂ ਲਾਗੂ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ ਗਿਆ। ਕਨਵੈਨਸ਼ਨ ਨੇ ਸੱਦਾ ਦਿੱਤਾ ਕਿ 1 ਤੋਂ 3 ਦਸੰਬਰ 2026 ਨੂੰ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚ ਕੇ ਸੰਸਦ ਘਿਰਾਓ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਇਆ ਜਾਵੇ। ਕਨਵੈਨਸ਼ਨ ਨੂੰ ਜੱਥੇਬੰਦੀ ਦੇ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ, ਮੀਤ ਪ੍ਰਧਾਨ ਕ੍ਰਿਸ਼ਨਾ ਕੁਮਾਰੀ, ਸਕੱਤਰ ਭਿੰਦਰ ਕੌਰ ਗੋਸਲ, ਸਰਜੀਤ ਕੌਰ, ਨਿਰਲੇਪ ਕੌਰ, ਸੀਟੂ ਦੇ ਸੂਬਾਈ ਵਿੱਤ ਸਕੱਤਰ ਸੁਖਵਿੰਦਰ ਸਿੰਘ ਲੋਟੇ, ਦਲਜੀਤ ਕੁਮਾਰ ਗੌਰਾ, ਅਮਰਨਾਥ ਕੂੰਮਕਲਾਂ ਅਤੇ ਸ਼ੇਰ ਸਿੰਘ ਫਰਵਾਹੀ ਆਦਿ ਨੇ ਵੀ ਸੰਬੋਧਨ ਕੀਤਾ। ਇਸ ਕਨਵੈਨਸ਼ਨ ਨੇ ਸ

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਆਂਗਨਵਾੜੀ ਮੁਲਾਜ਼ਮਾਂ ਦਾ ਸੰਸਦ ਘਿਰਾਓ: ਦਿੱਲੀ ਵਿੱਚ ਹੋਣ ਵਾਲਾ ਹੈ ਕੁਝ ਵੱਡਾ, ਜਾਣੋ ਪੂਰੀ ਸੱਚਾਈ — NRI Post