|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਆਟੋ ਦੀ ਆੜ ਵਿੱਚ ਲੁੱਟਣ ਵਾਲੇ ਦੋ ਖਤਰਨਾਕ ਮੁਲਜ਼ਮ ਕਾਬੂ, ਕੋਲੋਂ ਬਰਾਮਦ ਹੋਈ ਚੀਜ਼ ਨੇ ਪੁਲਿਸ ਨੂੰ ਵੀ ਹੈਰਾਨ ਕੀਤਾ

ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਨੇ ਉਸ ਸਮੇਂ ਵੱਡੀ ਸਫਲਤਾ ਹਾਸਲ ਕੀਤੀ ਜਦੋਂ ਉਨ੍ਹਾਂ ਨੇ ਆਟੋ ਰਿਕਸ਼ਾ ਚਲਾਉਣ ਦੀ ਆੜ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਕੋਲੋਂ ਲੁ

NRI Post Desk · 66 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਟੋ ਦੀ ਆੜ ਵਿੱਚ ਲੁੱਟਣ ਵਾਲੇ ਦੋ ਖਤਰਨਾਕ ਮੁਲਜ਼ਮ ਕਾਬੂ, ਕੋਲੋਂ ਬਰਾਮਦ ਹੋਈ ਚੀਜ਼ ਨੇ ਪੁਲਿਸ ਨੂੰ ਵੀ ਹੈਰਾਨ ਕੀਤਾ
📷 NRI Post Desk

ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਨੇ ਉਸ ਸਮੇਂ ਵੱਡੀ ਸਫਲਤਾ ਹਾਸਲ ਕੀਤੀ ਜਦੋਂ ਉਨ੍ਹਾਂ ਨੇ ਆਟੋ ਰਿਕਸ਼ਾ ਚਲਾਉਣ ਦੀ ਆੜ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਕੋਲੋਂ ਲੁੱਟਿਆ ਹੋਇਆ ਸੋਨੇ ਦਾ ਸਾਮਾਨ, ਵਾਰਦਾਤ ਵਿੱਚ ਵਰਤਿਆ ਆਟੋ ਅਤੇ 30 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ ਇੰਸਪੈਕਟਰ ਅਜਮੇਰ ਲਾਲ ਨੇ ਦੱਸਿਆ ਕਿ 15 ਸਤੰਬਰ ਨੂੰ ਧੋਬੀ ਘਾਟ ਨੇੜੇ ਨਕੋਦਰ ਚੌਕ ਵਿਖੇ ਇੱਕ ਆਟੋ ਚਾਲਕ ਵੱਲੋਂ ਇੱਕ ਔਰਤ ਦੇ ਕੰਨਾਂ ਵਿੱਚੋਂ ਸੋਨੇ ਦੀਆਂ ਵਾਲੀਆਂ ਖੋਹਣ ਦੀ ਵਾਰਦਾਤ ਸਾਹਮਣੇ ਆਈ ਸੀ। ਪੀੜਤ ਨੇ ਪੁਲਿਸ ਨੂੰ ਦੱਸਿਆ ਕਿ ਆਟੋ ਚਾਲਕ ਨੇ ਵਾਲੀਆਂ ਖਿੱਚ ਕੇ ਖੋਹ ਲਈਆਂ ਤੇ ਧੱਕਾ ਮਾਰ ਕੇ ਆਪਣੇ ਸਾਥੀ ਸਮੇਤ ਆਟੋ ਨੰਬਰ ’ਤੇ ਫਰਾਰ ਹੋ ਗਿਆ। ਮਾਮਲੇ ਦੀ ਜਾਂਚ ਦੌਰਾਨ ਸਬ ਇੰਸਪੈਕਟਰ ਅਮਰਜੀਤ ਸਿੰਘ ਨੇ ਸੀਸੀਟੀਵੀ ਫੁਟੇਜ ਤੇ ਖੁਫੀਆ ਸੂਚਨਾ ਦੀ ਮਦਦ ਨਾਲ ਮੁਲਜ਼ਮਾਂ ਦੀ ਪਛਾਣ ਕੀਤੀ। ਪੁਲਿਸ ਨੇ ਰਿਤਿਕ ਰਾਜ ਉਰਫ਼ ਨੰਨੂ ਤੇ ਸੂਰਜ ਵਾਸੀ ਲਸੂੜੀ ਮੁਹੱਲਾ ਨੂੰ ਕਾਬੂ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਲੁੱਟੀਆਂ ਹੋਈਆਂ ਸੋਨੇ ਦੀਆਂ ਵਾਲੀਆਂ, ਵਾਰਦਾਤ ਵਿੱਚ ਵਰਤਿਆ ਆਟੋ ਤੇ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵੱਲੋਂ ਦਰਜ ਮਾਮਲੇ ਵਿੱਚ ਬੀਐੱਨਐੱਸ ਦੀਆਂ ਧਾਰਾਵਾਂ ਸਮੇਤ ਐੱਨਡੀਪੀਐੱਸ ਐਕਟ ਤਹਿਤ ਵੀ ਕਾਰਵਾਈ ਕੀਤੀ ਗਈ ਹੈ। ਪੁਲਿਸ ਮੁਲਜ਼ਮਾਂ ਕੋਲੋਂ ਹੋਰ ਵਾਰਦਾਤਾਂ ਤੇ ਇਨ੍ਹਾਂ ਵਿੱਚ ਸ਼ਾਮਲ ਹੋਰ ਵਿਅਕਤੀਆਂ ਸਬੰਧੀ ਪੁੱਛਗਿੱਛ ਕਰ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!