ਕਮਿਸ਼ਨਰੇਟ ਪੁਲਿਸ ਅਤੇ ਵਪਾਰਕ ਭਾਈਚਾਰੇ ਵਿਚਾਲੇ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਲਈ ਡੀਸੀਪੀ ਦਿਹਾਤੀ ਦਫ਼ਤਰ ਵਿਖੇ ਉੱਚ ਪੱਧਰੀ ਕੋਆਰਡੀਨੇਸ਼ਨ ਮੀਟਿੰਗ ਹੋਈ, ਜਿਸ ਵਿੱਚ ਸ਼ਹਿਰ ਦੀ ਕਾਨੂੰਨ-ਵਿਵਸਥਾ ਅਤੇ ਉਦਯੋਗਿਕ ਇਲਾਕਿਆਂ ਦੀ ਸੁਰੱਖਿਆ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦੌਰਾਨ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਪਰਮਪਾਲ ਸਿੰਘ ਬਾਵਾ ਅਤੇ ਹਲਕਾ ਗਿੱਲ ਤੋਂ ਵਪਾਰ ਵਿੰਗ ਦੇ ਮੈਂਬਰ ਹਰਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਪੁਲਿਸ ਅਤੇ ਵਪਾਰ ਮੰਡਲ ਵਿਚਕਾਰ ਸਿੱਧਾ ਸੰਚਾਰ ਤੰਤਰ ਸਥਾਪਤ ਕਰਨ ’ਤੇ ਸਹਿਮਤੀ ਬਣੀ ਹੈ, ਜਿਸ ਨਾਲ ਵਪਾਰਕ ਅਦਾਰਿਆਂ ਅਤੇ ਉਦਯੋਗਿਕ ਇਲਾਕਿਆਂ ਦੀ ਸੁਰੱਖਿਆ ਨੂੰ ਹੋਰ ਪੁਖਤਾ ਕੀਤਾ ਜਾ ਸਕੇਗਾ। ਵਪਾਰੀਆਂ ਨੇ ਇੰਡਸਟਰੀ ਏਰੀਆ ਵਿੱਚ ਦਿਨ-ਰਾਤ ਪੁਲਿਸ ਦੇ ਨਾਕੇ ਲਾਉਣ ਦੀ ਮੰਗ ਕੀਤੀ ਹੈ, ਕਿਉਂਕਿ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨਾਲ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਉਨ੍ਹਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ ਅਤੇ ਕਈ ਮਜ਼ਦੂਰ ਸ਼ਹਿਰ ਛੱਡ ਕੇ ਆਪਣੇ ਪਿੰਡਾਂ ਨੂੰ ਵਾਪਸ ਜਾਣ ਲਈ ਮਜਬੂਰ ਹੋ ਰਹੇ ਹਨ, ਜਿਸ ਦਾ ਸਿੱਧਾ ਅਸਰ ਉਦਯੋਗ ਅਤੇ ਵਪਾਰ ’ਤੇ ਪੈ ਰਿਹਾ ਹੈ। ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਸਨੈਚਿੰਗ, ਚੋਰੀ ਜਾਂ ਹੋਰ ਅਪਰਾਧਿਕ ਘਟਨਾਵਾਂ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ, ਨਾਲ ਹੀ ਡੀਸੀਪੀ ਗੁਰਸੇਵਕ ਸਿੰਘ ਨੇ ਵਪਾਰ ਵਿੰਗ ਦੀ ਟੀਮ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਵਪਾਰੀਆਂ ਦੇ ਨਾਲ ਖੜ੍ਹੀ ਹੈ। ਇਸ ਤੋਂ ਇਲਾਵਾ ਹਰ ਜ਼ੋਨ ਦੀ ਇੰਡਸਟਰੀ ਲਈ ਵੱਖਰਾ ਗਰੁੱਪ ਬਣਾਇਆ ਜਾਵੇਗਾ, ਜਿਸ ਵਿੱਚ ਵਪਾਰੀ ਜਾਂ ਉਦਯੋਗਪਤੀ ਆਪਣੀ ਸਮੱਸਿਆ ਸਬੰਧੀ ਮੈਸੇਜ ਕਰ ਸਕਣਗੇ ਅਤੇ ਪੁਲਿਸ ਵੱਲੋਂ ਮਾਮਲੇ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ। ਮੀਟਿੰਗ ਵਿੱਚ ਵਪਾਰ ਮੰਡਲ ਦੇ ਵਾਈਸ ਚੇਅਰਮੈਨ ਰੋਹਿਤ ਵਰਮਾ, ਹਲਕਾ ਗਿੱਲ ਤੋਂ ਵਪਾਰ ਵਿੰਗ ਦੇ ਚੇਅਰਮੈਨ ਪ੍ਰੀਤਮੀਦਰ ਸਿੰਘ, ਬਲਾਕ ਸੰਮਤੀ ਮੈਂਬਰ ਮਨਪ੍ਰੀਤ ਸਿੰਘ ਸਮੇਤ ਵਪਾਰ ਵਿੰਗ ਦੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ। ਵਪਾਰ ਮੰਡਲ ਨੇ ਸ਼ਹਿਰ ਵਿੱਚ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ, ਜਿਸ ਨਾਲ ਉਦਯੋਗਿਕ ਵਿਕਾਸ ਨੂੰ ਰਫ਼ਤਾਰ ਮਿਲਣ ਦੀ ਉਮੀਦ ਹੈ।
ਇੰਡਸਟਰੀ ਏਰੀਆ ਵਿੱਚ ਦਿਨ-ਰਾਤ ਨਾਕੇ ਲਗਾਉਣ ਦਾ ਵੱਡਾ ਫੈਸਲਾ, ਪਰ ਕੀ ਇਹ ਸੱਚਮੁੱਚ ਬਦਲੇਗਾ ਮਜ਼ਦੂਰਾਂ ਦੀ ਕਿਸਮਤ?
ਕਮਿਸ਼ਨਰੇਟ ਪੁਲਿਸ ਅਤੇ ਵਪਾਰਕ ਭਾਈਚਾਰੇ ਵਿਚਾਲੇ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਲਈ ਡੀਸੀਪੀ ਦਿਹਾਤੀ ਦਫ਼ਤਰ ਵਿਖੇ ਉੱਚ ਪੱਧਰੀ ਕੋਆਰਡੀਨੇਸ਼ਨ ਮੀਟਿੰਗ ਹੋਈ, ਜਿਸ ਵਿੱਚ ਸ਼ਹਿਰ ਦੀ ਕਾਨੂੰਨ-ਵਿਵਸਥਾ ਅਤੇ ਉਦਯੋਗਿਕ ਇਲਾਕਿਆਂ ਦੀ ਸੁਰੱਖਿਆ ਸਬੰਧੀ ਵਿ
NRI Post Desk · 78 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




