|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਇਸ ਸਮਾਗਮ ਵਿੱਚ ਉਹ ਰਾਜ਼ ਖੁੱਲ੍ਹਾ ਜੋ ਹਰ ਪਿੰਡ ਦੇ ਘਰ ਦੀ ਨींਹ ਹਿਲਾ ਦੇਵੇਗਾ

ਕੀ ਤੁਸੀਂ ਜਾਣਦੇ ਹੋ ਕਿ ਉਹ ਕਿਹੜੀ ਲੁਕੀ ਹੋਈ ਤਾਕਤ ਹੈ ਜੋ ਸਮਾਜ ਨੂੰ ਅੰਦਰੋਂ ਖੋਖਲਾ ਕਰ ਰਹੀ ਹੈ ਅਤੇ ਜਿਸਦਾ ਪਰਦਾਫਾਸ਼ ਕਰਨ ਲਈ ਇੱਕ ਵਿਸ਼ੇਸ਼ ਸਮਾਗਮ ਬਲਾਚੌਰ ਵਿਖੇ ਕਰਵਾਇਆ ਗਿਆ? ਸਨਾਤਨ ਧਰਮ ਸਭਾ ਬਲਾਚੌਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ

NRI Post Desk · 54 ਦਿਨ ਪਹਿਲਾਂ · ਅੱਪਡੇਟ 5 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਇਸ ਸਮਾਗਮ ਵਿੱਚ ਉਹ ਰਾਜ਼ ਖੁੱਲ੍ਹਾ ਜੋ ਹਰ ਪਿੰਡ ਦੇ ਘਰ ਦੀ ਨींਹ ਹਿਲਾ ਦੇਵੇਗਾ
📷 NRI Post Desk

ਕੀ ਤੁਸੀਂ ਜਾਣਦੇ ਹੋ ਕਿ ਉਹ ਕਿਹੜੀ ਲੁਕੀ ਹੋਈ ਤਾਕਤ ਹੈ ਜੋ ਸਮਾਜ ਨੂੰ ਅੰਦਰੋਂ ਖੋਖਲਾ ਕਰ ਰਹੀ ਹੈ ਅਤੇ ਜਿਸਦਾ ਪਰਦਾਫਾਸ਼ ਕਰਨ ਲਈ ਇੱਕ ਵਿਸ਼ੇਸ਼ ਸਮਾਗਮ ਬਲਾਚੌਰ ਵਿਖੇ ਕਰਵਾਇਆ ਗਿਆ? ਸਨਾਤਨ ਧਰਮ ਸਭਾ ਬਲਾਚੌਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਜਿਕ ਸਮਰਸਤਾ ਅਤੇ ਨਸ਼ਾ ਮੁਕਤੀ ਵਿਸ਼ੇ ’ਤੇ ਇੱਕ ਅਹਿਮ ਸਮਾਗਮ ਕਰਵਾਇਆ ਗਿਆ, ਜਿਸਦੀ ਸ਼ੁਰੂਆਤ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਟੌਂਸਾ ਵਿਖੇ ਕੁਲਦੀਪ ਅਗਨੀਹੋਤਰੀ ਵੱਲੋਂ ਭਾਰਤ ਮਾਤਾ ਅੱਗੇ ਜੋਤੀ ਜਲਾ ਕੇ ਕੀਤੀ ਗਈ। ਇਸ ਸਮਾਗਮ ਵਿੱਚ ਸਵਾਮੀ ਦਿਆਲ ਦਾਸ ਡੇਰਾ ਬੌੜੀ ਸਾਹਿਬ ਮੁੱਖ ਮਹਿਮਾਨ ਵਜੋਂ ਅਤੇ ਸ਼੍ਰੀ ਕੁਲਦੀਪ ਅਗਨੀਹੋਤਰੀ ਨਿਰਦੇਸ਼ਕ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਰਿਜ਼ਨਲ ਸੈਂਟਰ ਧਰਮਸ਼ਾਲਾ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ, ਜਦੋਂ ਕਿ ਸਭਾ ਦੇ ਜਨਰਲ ਸਕੱਤਰ ਪਰਮਜੀਤ ਰੱਤੇਵਾਲੀਆਂ ਨੇ ਮੰਚ ਸੰਚਾਲਕ ਦੀ ਭੂਮਿਕਾ ਨਿਭਾਈ। ਸਭਾ ਦੇ ਪ੍ਰਧਾਨ ਸੁਰਿੰਦਰ ਪਨੇਸਰ, ਰਣਦੀਪ ਕੌਸ਼ਲ, ਪ੍ਰਦੀਪ ਨਾਗਪਾਲ, ਸੋਮਨਾਥ ਤਕਲਾ, ਅਮਰਜੀਤ ਸਿੰਘ ਅਤੇ ਸੁਰਜੀਤ ਕੋਹਲੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਇਲਾਕੇ ਦੇ ਲਾਗਲੇ 31 ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਪੰਚਾਂ-ਸਰਪੰਚਾਂ, ਧਾਰਮਿਕ ਨੁਮਾਇੰਦਿਆਂ ਅਤੇ ਸ਼ਰਧਾਲੂਆਂ ਨੇ ਹਿੱਸਾ ਲਿਆ। ਇਸ ਮੌਕੇ ਕੁਲਦੀਪ ਅਗਨੀਹੋਤਰੀ ਨੇ ਗੁਰਬਾਣੀ ਅਤੇ ਵੱਖ-ਵੱਖ ਮਹਾਪੁਰਸ਼ਾਂ ਵੱਲੋਂ ਦਿੱਤੀਆਂ ਸਿੱਖਿਆਵਾਂ ਅਤੇ ਇਤਿਹਾਸਕ ਤੱਥਾਂ ਦਾ ਜ਼ਿਕਰ ਕਰਦਿਆਂ ਖੁਲਾਸਾ ਕੀਤਾ ਕਿ ਭਾਰਤੀ ਸਮਾਜ ਵਿੱਚ ਵਿਦੇਸ਼ੀ ਹਾਕਮਾਂ ਵੱਲੋਂ ਜਾਣਬੁੱਝ ਕੇ ਜਾਤ-ਪਾਤ ਦੀ ਕੁਰੀਤੀ ਪੈਦਾ ਕੀਤੀ ਗਈ ਸੀ, ਜਿਸ ਕਾਰਨ ਅੱਜ ਵੀ ਸਮਾਜ ਵਿੱਚ ਫੁੱਟ ਪੈਦਾ ਹੋ ਰਹੀ ਹੈ। ਉਨ੍ਹਾਂ ਮੌਜੂਦਾ ਸਮੇਂ ਵਿੱਚ ਭਾਰਤ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਲਈ ਜਾਤ-ਪਾਤ ਦੇ ਖਾਤਮੇ ਅਤੇ ਸਮਾਜਿਕ ਸਮਰਸਤਾ ਲਿਆਉਣ ਲਈ ਲਗਾਤਾਰ ਕੰਮ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸਮਾਜ ਵਿੱਚੋਂ ਨਸ਼ੇ ਦੇ ਵਧ ਰਹੇ ਪ੍ਰਭਾਵਾਂ ਨੂੰ ਰੋਕਣ ਲਈ ਸੁਹਿਰਦ ਸਰਕਾਰੀ ਨੀਤੀਆਂ ਅਤੇ ਪਰਿਵਾਰਕ ਮੈਂਬਰਾਂ ਦੇ ਆਪਸੀ ਪਿਆਰ ਅਤੇ ਸਤਿਕਾਰ ਨੂੰ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਬੱਚਿਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਦੂਜੇ ਨਾਲ ਵੱਧ ਤੋਂ ਵੱਧ ਸਮਾਂ ਗੁਜ਼ਾਰਨਾ ਚਾਹੀਦਾ ਹੈ ਅਤੇ ਮਾਤਾ-ਪਿਤਾ ਨੂੰ ਆਪਣੇ ਬੱਚਿਆਂ ਨਾਲ ਸਮਾਜਿਕ ਰੀਤੀ-ਰਿਵਾਜਾਂ, ਪਰੰਪਰਾਵਾਂ ਅਤੇ ਕਦਰਾਂ ਕੀਮਤਾਂ ਸਬੰਧੀ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕਰਨੀ ਚਾਹੀਦੀ ਹੈ ਤਾਂ ਜੋ ਕਿ ਬੱਚੇ ਨਸ਼ਿਆਂ ਵਰਗੀ ਅਲਾਮਤ ਤੋਂ ਬਚੇ ਰਹਿ ਸਕਣ। ਇਸ ਮੌਕੇ ਸੁਆਮੀ ਦਿਆਲ ਦਾਸ ਨੇ ਆਏ ਹੋਏ ਸ਼ਰਧਾਲੂਆਂ ਨੂੰ ਆਪਣੇ ਪ੍ਰਵਚਨਾਂ ਨਾਲ ਨਿਹਾਲ ਕੀਤਾ ਅਤੇ ਆਸ਼ੀਰਵਾਦ ਦਿੱਤਾ, ਜਦੋਂ ਕਿ ਸਵਾਮੀ ਦਿਆਲ ਦਾਸ, ਕੁਲਦੀਪ ਅਗਨੀਹੋਤਰੀ ਅਤੇ ਸੁਰਿੰਦਰ ਪਨੇਸਰ ਵੱਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਪੰਚਾਂ, ਸਰਪੰਚਾਂ ਅਤੇ ਧਾਰਮਿਕ ਨੁਮਾਇੰਦਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਸਮਾਗਮ ਵਿੱਚ ਹਨੀ ਟੌਂਸਾ, ਕ੍ਰਿਸ਼ਨ ਰਾਮ ਸਾਬਕਾ ਇੰਸਪੈਕਟਰ, ਮਾਸਟਰ ਬਲਦੇਵ ਸਿੰਘ, ਰਾਜ ਕੁਮਾਰ, ਪ੍ਰਦੀਪ ਰਾਣਾ, ਲਲਿਤ ਕੁਮਾਰ, ਵਿਸ਼ੂ ਰਾਣਾ, ਸੰਜੀਵ ਕੁਮਾਰ, ਅਰਿੰਦਰ ਸਿੰਘ, ਨਵੀਨ ਸੰਦੇਸ਼, ਮਾਸਟਰ ਹਰਵਿੰਦਰ ਪਾਲ

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਇਸ ਸਮਾਗਮ ਵਿੱਚ ਉਹ ਰਾਜ਼ ਖੁੱਲ੍ਹਾ ਜੋ ਹਰ ਪਿੰਡ ਦੇ ਘਰ ਦੀ ਨींਹ ਹਿਲਾ ਦੇਵੇਗਾ — NRI Post