|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਈਓ ਤੇ ਪ੍ਰਧਾਨ ਦੇ ਪਤੀ ਵੱਲੋਂ ਮਤਾ ਪਾਉਣ ਤੋਂ ਇਨਕਾਰ, ਪਰ ਪਿੱਛੇ ਕਿਹੜਾ ਰਾਜ਼? ਹੜਤਾਲ ਦੀ ਤਲਵਾਰ ਲਟਕੀ

ਬਰਨਾਲਾ ਦੀ ਨਗਰ ਪੰਚਾਇਤ ਵਿੱਚ ਸਫਾਈ ਸੇਵਕਾਂ ਦੇ ਹੱਕਾਂ ਨੂੰ ਲੈ ਕੇ ਇੱਕ ਅਜਿਹਾ ਟਕਰਾਅ ਪੈਦਾ ਹੋ ਗਿਆ ਹੈ, ਜਿਸ ਨੇ ਪ੍ਰਸ਼ਾਸਨ ਅਤੇ ਯੂਨੀਅਨ ਵਿਚਾਲੇ ਤਣਾਅ ਦੀ ਸਥਿਤੀ ਪੈਦਾ ਕਰ ਦਿੱਤੀ ਹੈ। ਦਰਅਸਲ, ਸਫ਼ਾਈ ਸੇਵਕ ਯੂਨੀਅਨ ਹੰਡਿਆਇਆ ਨੇ ਨਗਰ ਪੰਚਾਇ

NRI Post Desk · 94 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਈਓ ਤੇ ਪ੍ਰਧਾਨ ਦੇ ਪਤੀ ਵੱਲੋਂ ਮਤਾ ਪਾਉਣ ਤੋਂ ਇਨਕਾਰ, ਪਰ ਪਿੱਛੇ ਕਿਹੜਾ ਰਾਜ਼? ਹੜਤਾਲ ਦੀ ਤਲਵਾਰ ਲਟਕੀ
📷 NRI Post Desk

ਬਰਨਾਲਾ ਦੀ ਨਗਰ ਪੰਚਾਇਤ ਵਿੱਚ ਸਫਾਈ ਸੇਵਕਾਂ ਦੇ ਹੱਕਾਂ ਨੂੰ ਲੈ ਕੇ ਇੱਕ ਅਜਿਹਾ ਟਕਰਾਅ ਪੈਦਾ ਹੋ ਗਿਆ ਹੈ, ਜਿਸ ਨੇ ਪ੍ਰਸ਼ਾਸਨ ਅਤੇ ਯੂਨੀਅਨ ਵਿਚਾਲੇ ਤਣਾਅ ਦੀ ਸਥਿਤੀ ਪੈਦਾ ਕਰ ਦਿੱਤੀ ਹੈ। ਦਰਅਸਲ, ਸਫ਼ਾਈ ਸੇਵਕ ਯੂਨੀਅਨ ਹੰਡਿਆਇਆ ਨੇ ਨਗਰ ਪੰਚਾਇਤ ਦੇ ਕਾਰਜ ਸਾਧਕ ਅਫਸਰ ਤੇ ਪ੍ਰਧਾਨ ਸਰਬਜੀਤ ਕੌਰ ਦੇ ਪਤੀ ਨਿਰੰਜਨ ਸਿੰਘ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਹੈ। ਯੂਨੀਅਨ ਦਾ ਦੋਸ਼ ਹੈ ਕਿ ਸਰਕਾਰੀ ਨੋਟੀਫਿਕੇਸ਼ਨ ਦੇ ਬਾਵਜੂਦ ਸਥਾਨਕ ਪ੍ਰਸ਼ਾਸਨ ਸਫ਼ਾਈ ਸੇਵਕਾਂ ਦੇ ਹੱਕ ਵਿੱਚ ਮਤਾ ਪਾਸ ਕਰਨ ਤੋਂ ਭੱਜ ਰਿਹਾ ਹੈ, ਜਿਸ ਨਾਲ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਦੇ ਪ੍ਰਧਾਨ ਵਿਜੇ ਕੁਮਾਰ ਖੁਡੀ ਅਤੇ ਮੀਤ ਪ੍ਰਧਾਨ ਰਾਣੀ ਕੌਰ ਨੇ ਦੱਸਿਆ ਕਿ 27 ਜੁਲਾਈ ਨੂੰ ਲੋਕਲ ਬਾਡੀਜ਼ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਮੀਟਿੰਗ ਦੌਰਾਨ ਆਊਟਸੋਰਸ ਅਤੇ ਠੇਕੇ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਠੇਕੇ ਅਧੀਨ ਲਿਆਉਣ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਮਤਾ ਪਾਸ ਕਰਨ ਦੇ ਹੁਕਮ ਦਿੱਤੇ ਗਏ ਸਨ। ਪਰ ਇਸੇ ਸਬੰਧ ਵਿੱਚ ਰੱਖੀ ਮੀਟਿੰਗ ਦੌਰਾਨ ਈਓ ਹਰਪ੍ਰੀਤ ਸਿੰਘ ਅਤੇ ਨਿਰੰਜਨ ਸਿੰਘ ਨੇ ਨੋਟੀਫਿਕੇਸ਼ਨ ਅਨੁਸਾਰ ਮਤਾ ਪਾਉਣ ਤੋਂ ਸਾਫ ਇਨਕਾਰ ਕਰ ਦਿੱਤਾ, ਜੋ ਕਿ ਹੈਰਾਨੀ ਦੀ ਗੱਲ ਹੈ। ਯੂਨੀਅਨ ਵੱਲੋਂ ਵਿਰੋਧ ਕਰਨ ਤੇ ਦੋਵੇਂ ਅਧਿਕਾਰੀ ਬਿਨਾਂ ਕੋਈ ਮਤਾ ਪਾਸ ਕੀਤੇ ਮੀਟਿੰਗ ਤੋਂ ਚਲੇ ਗਏ, ਜਿਸ ਕਾਰਨ ਕਰਮਚਾਰੀਆਂ ਵਿੱਚ ਗੁੱਸਾ ਅਤੇ ਨਿਰਾਸ਼ਾ ਫੈਲ ਗਈ ਹੈ। ਯੂਨੀਅਨ ਆਗੂਆਂ ਨੇ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਨਿਯਮਾਂ ਅਨੁਸਾਰ ਮਤਾ ਨਾ ਪਾਇਆ ਗਿਆ ਤਾਂ ਪੂਰੇ ਬਰਨਾਲਾ ਜ਼ਿਲ੍ਹੇ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ, ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਸਕੱਤਰ ਪੰਕਜ ਕੁਮਾਰ, ਨਿਖਿਲ ਕੁਮਾਰ, ਵਿਸ਼ਾਲ ਕੁਮਾਰ, ਰਵੀ ਕੁਮਾਰ, ਸਾਗਰ, ਬੰਧਨਾ, ਪੂਜਾ, ਕ੍ਰਿਸ਼ਨਾ, ਸ਼ੇਖਰ ਕੁਮਾਰ, ਰਾਣੀ, ਸੁਨੀਤਾ, ਕਮਲਾ ਅਤੇ ਕਿਰਨਾ ਸਮੇਤ ਵੱਡੀ ਗਿਣਤੀ ਵਿੱਚ ਸਫਾਈ ਸੇਵਕ ਮੌਜੂਦ ਸਨ। ਦੂਜੇ ਪਾਸੇ, ਨਿਰੰਜਨ ਸਿੰਘ ਨੇ ਆਗੂਆਂ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਮੀਟਿੰਗ ਵਿੱਚ ਈਓ ਅਤੇ ਸਮੂਹ ਮੈਂਬਰਾਂ ਦੀ ਹਾਜ਼ਰੀ ਵਿੱਚ ਸਰਕਾਰੀ ਹਦਾਇਤਾਂ ਅਨੁਸਾਰ 5 ਸਫਾਈ ਸੇਵਕਾਂ ਨੂੰ ਕੰਟਰੈਕਟ ਤੋਂ ਰੈਗੂਲਰ ਕਰਨ ਦਾ ਮਤਾ ਪਹਿਲਾਂ ਹੀ ਪਾਸ ਕਰ ਲਿਆ ਗਿਆ ਹੈ, ਅਤੇ ਅਗਲੇ 10 ਤੋਂ 15 ਦਿਨਾਂ ਵਿੱਚ ਆਊਟਸੋਰਸ ਸਫਾਈ ਸੇਵਕਾਂ ਨੂੰ ਠੇਕੇ ਅਧੀਨ ਲਿਆਉਣ ਦਾ ਮਤਾ ਵੀ ਪਾਸ ਕਰ ਦਿੱਤਾ ਜਾਵੇਗਾ। ਹੁਣ ਸਵਾਲ ਇਹ ਹੈ ਕਿ ਕੀ ਇਹ ਦੋਵੇਂ ਧਿਰਾਂ ਆਪਣੇ ਰੁਖ਼ ਤੋਂ ਪਿੱਛੇ ਹਟਣਗੀਆਂ, ਜਾਂ ਸਫਾਈ ਸੇਵਕਾਂ ਦੀ ਹੜਤਾਲ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਠੱਪ ਕਰ ਦੇਵੇਗੀ?

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!