|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਈਡੀ ਦੀ ਛਾਪੇਮਾਰੀ ਨੇ ਖੋਲ੍ਹੇ ਰਾਜ਼: ਮੰਤਰੀ ਦੇ ਭਤੀਜੇ ਦੇ ਘਰ 'ਤੇ ਤਾਲਾ, ਕੀ ਲੁਕਿਆ ਹੈ ਇਸ ਦੀਵਾਰਾਂ ਪਿੱਛੇ?

ਲੁਧਿਆਣਾ ਦੇ ਹਲਕਾ ਸਾਹਨੇਵਾਲ ਸਥਿਤ ਪਿੰਡ ਕੋਹਾੜਾ ਵਿੱਚ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਤੀਜੇ ਦੱਸੇ ਜਾ ਰਹੇ ਗੁਰਪ੍ਰੀਤ ਸਿੰਘ ਪ੍ਰਿੰਸ ਦ

NRI Post Desk · 62 ਦਿਨ ਪਹਿਲਾਂ · ਅੱਪਡੇਟ 32 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਈਡੀ ਦੀ ਛਾਪੇਮਾਰੀ ਨੇ ਖੋਲ੍ਹੇ ਰਾਜ਼: ਮੰਤਰੀ ਦੇ ਭਤੀਜੇ ਦੇ ਘਰ 'ਤੇ ਤਾਲਾ, ਕੀ ਲੁਕਿਆ ਹੈ ਇਸ ਦੀਵਾਰਾਂ ਪਿੱਛੇ?
📷 NRI Post Desk

ਲੁਧਿਆਣਾ ਦੇ ਹਲਕਾ ਸਾਹਨੇਵਾਲ ਸਥਿਤ ਪਿੰਡ ਕੋਹਾੜਾ ਵਿੱਚ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਤੀਜੇ ਦੱਸੇ ਜਾ ਰਹੇ ਗੁਰਪ੍ਰੀਤ ਸਿੰਘ ਪ੍ਰਿੰਸ ਦੇ ਘਰ 'ਤੇ ਅਚਾਨਕ ਛਾਪਾ ਮਾਰਿਆ। ਜਾਣਕਾਰੀ ਅਨੁਸਾਰ ਇਹ ਕਾਰਵਾਈ ਉਸ ਵੇਲੇ ਹੋਈ ਜਦੋਂ ਈਡੀ ਵੱਲੋਂ ਗਮਾਡਾ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਅਤੇ ਚੰਡੀਗੜ੍ਹ ਸਣੇ ਕਈ ਥਾਵਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਈਡੀ ਦੀ ਟੀਮ ਦੁਪਹਿਰ ਸਮੇਂ ਪ੍ਰਿੰਸ ਦੇ ਘਰ ਪੁੱਜੀ ਅਤੇ ਘਰ ਦੇ ਦਰਵਾਜ਼ੇ ਬੰਦ ਕਰ ਕੇ ਬਾਹਰਲੇ ਵਿਅਕਤੀਆਂ ਦੀ ਆਵਾਜਾਈ 'ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ, ਜਿਸ ਨਾਲ ਇਲਾਕੇ ਵਿੱਚ ਤਨਾਅ ਦਾ ਮਾਹੌਲ ਬਣ ਗਿਆ। ਟੀਮ ਵੱਲੋਂ ਘਰ ਦੇ ਅੰਦਰ ਕਥਿਤ ਤੌਰ 'ਤੇ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲਾਂਕਿ ਖਬਰ ਲਿਖੇ ਜਾਣ ਤੱਕ ਈਡੀ ਵੱਲੋਂ ਇਸ ਕਾਰਵਾਈ ਸਬੰਧੀ ਕੋਈ ਅਧਿਕਾਰਤ ਬਿਆਨ ਜਾਂ ਕਿਸੇ ਬਰਾਮਦਗੀ ਦੀ ਪੁਸ਼ਟੀ ਨਹੀਂ ਕੀਤੀ ਗਈ। ਇਸ ਦੌਰਾਨ ਮੰਤਰੀ ਮੁੰਡੀਆਂ ਦੇ ਕੋਹਾੜਾ ਸਥਿਤ ਦਫ਼ਤਰ ਨੂੰ ਵੀ ਤਾਲਾ ਲੱਗਾ ਹੋਣ ਅਤੇ ਨੇੜਲੇ ਹੋਟਲ ਨੂੰ ਬੰਦ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ, ਪਰ ਇਨ੍ਹਾਂ ਕਾਰਵਾਈਆਂ ਦਾ ਆਪਸ ਵਿੱਚ ਕੀ ਸਬੰਧ ਹੈ, ਇਸ ਬਾਰੇ ਵੀ ਅਧਿਕਾਰਤ ਤੌਰ 'ਤੇ ਕੋਈ ਪੁਸ਼ਟੀ ਨਹੀਂ ਹੋਈ। ਦੱਸਣਯੋਗ ਹੈ ਕਿ ਈਡੀ ਵੱਲੋਂ ਗਮਾਡਾ ਦੇ ਦਫ਼ਤਰ ਅਤੇ ਪੰਜਾਬ ਦੇ ਕਈ ਹੋਰ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਅਤੇ ਇਹ ਸਪਸ਼ਟ ਹੋ ਸਕੇਗਾ ਕਿ ਉਕਤ ਘਰ 'ਤੇ ਛਾਪੇਮਾਰੀ ਦਾ ਅਸਲ ਕਾਰਨ ਕੀ ਸੀ, ਇਹ ਜਾਂਚ ਪੂਰੀ ਹੋਣ ਤੇ ਅਧਿਕਾਰਤ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਇਸ ਮਾਮਲੇ ਦਾ ਇੱਕ ਹੋਰ ਪਹਿਲੂ ਇਹ ਹੈ ਕਿ ਜਿਸ ਕਾਲੋਨੀ ਵਿੱਚ ਮੰਤਰੀ ਮੁੰਡੀਆਂ ਦਾ ਭਤੀਜਾ ਪ੍ਰਿੰਸ ਰਹਿੰਦਾ ਹੈ ਅਤੇ ਜਿਸ ਘਰ ਵਿੱਚ ਈਡੀ ਦੀ ਰੇਡ ਹੋਈ ਹੈ, ਇਹ ਘਰ ਮੰਤਰੀ ਮੁੰਡੀਆ ਵੱਲੋਂ ਕੱਟੀ ਗਈ ਜਸ਼ਨ ਇਨਕਲੇਵ ਨਾਮ ਦੀ ਗ਼ੈਰ ਕਾਨੂੰਨੀ ਕਾਲੋਨੀ ਵਿੱਚ ਹੈ, ਜਦੋਂ ਕਿ ਮੰਤਰੀ ਹਰਦੀਪ ਸਿੰਘ ਮੁੰਡੀਆ ਉੱਪਰ ਭਾਵੇਂ ਪੇਂਡੂ ਖੇਤਰ ਅੰਦਰ ਬਣਦੀਆਂ ਗ਼ੈਰ ਕਾਨੂੰਨੀ ਕਾਲੋਨੀਆਂ 'ਤੇ ਰੋਕ ਲਾਉਣ ਦੀ ਜ਼ਿੰਮੇਵਾਰੀ ਹੈ। ਲੋਕਾਂ ਦਾ ਕਹਿਣਾ ਹੈ ਕਿ ਦੂਜੀਆਂ ਗ਼ੈਰ-ਕਾਨੂੰਨੀ ਕਾਲੋਨੀਆਂ 'ਤੇ ਤਾਂ ਗਲਾਡਾ ਵੱਲੋਂ ਕਾਰਵਾਈ ਕੀਤੀ ਜਾਂਦੀ ਹੈ, ਪਰ ਇੱਥੇ ਮੰਤਰੀ ਵੱਲੋਂ ਧੜੱਲੇ ਨਾਲ ਗ਼ੈਰ-ਕਾਨੂੰਨੀ ਕਾਲੋਨੀ ਉਸਾਰੀ ਗਈ ਹੈ ਅਤੇ ਅੱਜ ਤੱਕ ਕਿਸੇ ਨੇ ਇਸ ਕਾਲੋਨੀ ਖ਼ਿਲਾਫ਼ ਕਾਰਵਾਈ ਨਹੀਂ ਕੀਤੀ। ਇਸ ਦੇ ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਭਾਵੇਂ ਮੰਤਰੀ ਮੁੰਡੀਆਂ ਖ਼ੁਦ ਨੂੰ ਆਮ ਘਰਾਂ ਵਿਚੋਂ ਆਇਆ ਆਖਦੇ ਹਨ, ਪਰ ਉਨ੍ਹਾਂ ਦੀ ਗ਼ੈਰ ਕਾਨੂੰਨੀ ਕਾਲੋਨੀ ਵਿੱਚ ਹੀ ਦਫ਼ਤਰ ਦੇ ਪਿੱਛੇ ਬਣ ਰਿਹਾ ਆਲੀਸ਼ਾਨ ਹੋਟਲ ਕਈ ਸਵਾਲ ਖੜ੍ਹੇ ਕਰ ਰਿਹਾ ਹੈ ਕਿ ਵਿਧਾਇਕ ਤੇ ਉਸ ਤੋਂ ਬਾਅਦ ਮੰਤਰੀ ਬਣ ਕੇ ਇੰਨਾ ਪੈਸਾ ਕਿੱਥੋਂ ਆਇਆ ਕਿ ਆਲੀਸ਼ਾਨ ਹੋਟਲ ਤੇ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ। ਵਿਧਾਇਕ ਬਣਨ ਮਗਰੋਂ ਹਰਦੀਪ ਮੁੰਡੀਆਂ ਦੇ ਭਰਾ ਅਤੇ ਖੰਡ ਮਿੱਲ ਬੁੱਢੇਵਾਲ ਦੇ ਚੇਅਰਮੈਨ ਜ਼ੋਰਾਵਰ ਸਿੰਘ ਵੱਲੋਂ ਜਸ਼ਨ ਇਨਕਲੇਵ ਵਿੱਚ ਹੀ ਘੋੜਿਆਂ ਦਾ ਫਾਰਮ ਹਾਊਸ ਬਣਾਇਆ ਗਿਆ ਹੈ, ਜਿਸ ਵਿੱਚ ਮਹਿੰਗੇ-ਮਹਿ

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!