|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਉਹ ਫ਼ੈਸਲਾ ਜਿਸ ਨੇ 518 ਗਊਸ਼ਾਲਾਵਾਂ ਦੀ ਕਿਸਮਤ ਪਲਟ ਦਿੱਤੀ : ਬਿਜਲੀ ਬਿੱਲਾਂ ਦਾ ਪਹਾੜ ਹੋਇਆ ਖ਼ਤਮ, ਅੰਦਰ ਦੀ ਕਹਾਣੀ ਜਾਣੋ

ਪੰਜਾਬ ਵਿੱਚ ਗਊਸੇਵਾ ਨਾਲ ਜੁੜੇ ਹਰ ਸ਼ਖ਼ਸ ਲਈ ਇੱਕ ਅਜਿਹੀ ਖ਼ਬਰ ਆਈ ਹੈ ਜਿਸ ਨੇ ਸਾਲਾਂ ਤੋਂ ਚੱਲ ਰਹੀ ਇੱਕ ਵੱਡੀ ਚਿੰਤਾ ਨੂੰ ਇੱਕ ਝਟਕੇ ਵਿੱਚ ਖ਼ਤਮ ਕਰ ਦਿੱਤਾ ਹੈ। ਦਰਅਸਲ ਪੰਜਾਬ ਸਰਕਾਰ ਨੇ ਸੂਬੇ ਦੀਆਂ 518 ਸਰਕਾਰੀ ਅਤੇ ਨਿੱਜੀ ਗਊਸ਼ਾਲਾਵਾਂ ਦ

NRI Post Desk · 55 ਦਿਨ ਪਹਿਲਾਂ · ਅੱਪਡੇਟ 38 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਉਹ ਫ਼ੈਸਲਾ ਜਿਸ ਨੇ 518 ਗਊਸ਼ਾਲਾਵਾਂ ਦੀ ਕਿਸਮਤ ਪਲਟ ਦਿੱਤੀ : ਬਿਜਲੀ ਬਿੱਲਾਂ ਦਾ ਪਹਾੜ ਹੋਇਆ ਖ਼ਤਮ, ਅੰਦਰ ਦੀ ਕਹਾਣੀ ਜਾਣੋ
📷 NRI Post Desk

ਪੰਜਾਬ ਵਿੱਚ ਗਊਸੇਵਾ ਨਾਲ ਜੁੜੇ ਹਰ ਸ਼ਖ਼ਸ ਲਈ ਇੱਕ ਅਜਿਹੀ ਖ਼ਬਰ ਆਈ ਹੈ ਜਿਸ ਨੇ ਸਾਲਾਂ ਤੋਂ ਚੱਲ ਰਹੀ ਇੱਕ ਵੱਡੀ ਚਿੰਤਾ ਨੂੰ ਇੱਕ ਝਟਕੇ ਵਿੱਚ ਖ਼ਤਮ ਕਰ ਦਿੱਤਾ ਹੈ। ਦਰਅਸਲ ਪੰਜਾਬ ਸਰਕਾਰ ਨੇ ਸੂਬੇ ਦੀਆਂ 518 ਸਰਕਾਰੀ ਅਤੇ ਨਿੱਜੀ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮਾਫ਼ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਫ਼ੈਸਲੇ ਦੀ ਜਾਣਕਾਰੀ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਦਿੱਤੀ। ਇਸ ਤੋਂ ਪਹਿਲਾਂ ਗਊਸ਼ਾਲਾ ਪ੍ਰਬੰਧਕਾਂ ਦੇ ਸਿਰ ’ਤੇ ਹਮੇਸ਼ਾ ਬਿਜਲੀ ਕੁਨੈਕਸ਼ਨ ਕੱਟੇ ਜਾਣ ਦੀ ਤਲਵਾਰ ਲਮਕੀ ਰਹਿੰਦੀ ਸੀ, ਜਿਸ ਕਾਰਨ ਗਊਧਨ ਦੀ ਸਾਂਭ-ਸੰਭਾਲ ਕਰਨਾ ਬਹੁਤ ਮੁਸ਼ਕਲ ਹੋ ਗਿਆ ਸੀ। ਕੀਮਤੀ ਭਗਤ ਨੇ ਬੁੱਧਵਾਰ ਨੂੰ ਮੁਹਾਲੀ ਵਿਖੇ ਸਥਾਨਕ ਸਰਕਾਰਾਂ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਵੀ ਕੀਤੀ, ਜਿਸ ਵਿੱਚ ਮੁਹਾਲੀ ਜ਼ਿਲ੍ਹੇ ਵਿੱਚ ਗਊਸ਼ਾਲਾਵਾਂ ਦੇ ਪ੍ਰਬੰਧ, ਲਾਵਾਰਿਸ ਤੇ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਇਹ ਵੀ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਗਊਸ਼ਾਲਾਵਾਂ ਵਿੱਚ ਰੱਖੇ ਗਊਧਨ ਦੀ ਸਾਂਭ-ਸੰਭਾਲ ਲਈ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਦੇਣ ਦੇ ਫ਼ੈਸਲੇ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਲਾਗੂ ਕਰ ਦਿੱਤਾ ਗਿਆ ਹੈ, ਜਿਸ ਨਾਲ ਗਊਸ਼ਾਲਾਵਾਂ ਨੂੰ ਵਿੱਤੀ ਸਹਾਇਤਾ ਮਿਲੇਗੀ ਅਤੇ ਸੜਕਾਂ ’ਤੇ ਘੁੰਮਦੇ ਲਾਵਾਰਿਸ ਤੇ ਬੇਸਹਾਰਾ ਪਸ਼ੂਆਂ ਲਈ ਚਾਰਾ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਗਊਸ਼ਾਲਾਵਾਂ ਤੱਕ ਪਹੁੰਚਾਉਣ ਦੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੇਗੀ। ਪਿਛਲੇ ਚਾਰ ਮਹੀਨਿਆਂ ਦੌਰਾਨ ਸੂਬੇ ਵਿੱਚ ਲਗਭਗ 9,000 ਲਾਵਾਰਿਸ ਅਤੇ ਬੇਸਹਾਰਾ ਪਸ਼ੂਆਂ ਨੂੰ ਫੜ ਕੇ ਗਊਸ਼ਾਲਾਵਾਂ ਵਿੱਚ ਪਹੁੰਚਾਇਆ ਗਿਆ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸੜਕਾਂ ’ਤੇ ਘੁੰਮਦੇ ਪਸ਼ੂਆਂ ਨੂੰ ਤੁਰੰਤ ਗਊਸ਼ਾਲਾਵਾਂ ਤੱਕ ਪਹੁੰਚਾਉਣ ਦੀ ਮੁਹਿੰਮ ਹੋਰ ਤੇਜ਼ ਕੀਤੀ ਜਾਵੇ। ਜ਼ਖ਼ਮੀ, ਫੱਟੜ ਜਾਂ ਬੇਸਹਾਰਾ ਗਊਧਨ ਨੂੰ ਸੁਰੱਖਿਅਤ ਢੰਗ ਨਾਲ ਗਊਸ਼ਾਲਾਵਾਂ ਤੱਕ ਪਹੁੰਚਾਉਣ ਅਤੇ ਲੋੜ ਅਨੁਸਾਰ ਇਲਾਜ ਤੇ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਰਾਜ ਸਰਕਾਰ ਵੱਲੋਂ ਕਾਓ ਲਿਫ਼ਟਰ ਮੁਫ਼ਤ ਮੁਹੱਈਆ ਕਰਵਾਏ ਗਏ ਹਨ, ਜਿਨ੍ਹਾਂ ’ਤੇ ਕਰੀਬ 3.06 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ ਅਤੇ ਇਹ ਕਾਓ ਲਿਫ਼ਟਰ ਵੱਖ-ਵੱਖ ਜ਼ਿਲ੍ਹਿਆਂ ਨੂੰ ਮੁਹੱਈਆ ਕਰਵਾਏ ਗਏ ਹਨ। ਜ਼ਿਲ੍ਹੇ ਵਿੱਚ ਕਾਊ ਸੈੱਸ ਵਜੋਂ ਵਸੂਲੀ ਰਾਸ਼ੀ ਦੀ ਪ੍ਰਾਪਤੀ ਲਈ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਇਹ ਰਾਸ਼ੀ ਜਾਰੀ ਕਰਵਾ ਕੇ ਲਾਵਾਰਿਸ ਪਸ਼ੂਆਂ ਦੀ ਸਾਂਭ-ਸੰਭਾਲ ਲਈ ਵਰਤੀ ਜਾਵੇ। ਗਊ ਹੱਤਿਆ ਨੂੰ ਰੋਕਣ ਲਈ 10 ਸਾਲ ਤੱਕ ਦੀ ਸਜ਼ਾ ਦੀ ਵਿਵਸਥਾ, ਨਵੀਆਂ ਗਊਸ਼ਾਲਾਵਾਂ ਲਈ ਸਟੈਂਪ ਡਿਊਟੀ ਤੋਂ ਛੋਟ, ਹਰੇਕ ਜ਼ਿਲ੍ਹੇ ਵਿੱਚ ਗਜ਼ਟਿਡ ਪੁਲਿਸ ਅਧਿਕਾਰੀ ਦੀ ਅਗਵਾਈ ਹੇਠ ਕਾਊ ਪ੍ਰੋਟੈਕਸ਼ਨ ਸੈੱਲ ਅਤੇ ਗਊਸ਼ਾਲਾਵਾਂ ਵਿੱਚ ਰੱਖੇ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਲੋੜੀਂਦੇ ਟੀਕਾਕਰਨ ਸਮੇਤ ਵੱਖ-ਵੱਖ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਮੁਹਾਲੀ ਨਿਗ

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!