ਮੋਗਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਐਸੋਸੀਏਟ ਅਧਿਆਪਕ ਫਰੰਟ ਨੇ ਪੇਅ ਸਕੇਲ ਅਤੇ ਰੈਗੂਲਰ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਦੀ ਮੰਗ ਨੂੰ ਲੈ ਕੇ 24 ਅਗਸਤ ਨੂੰ ਜ਼ਿਲ੍ਹਾ ਪੱਧਰੀ ਮੀਟਿੰਗ ਅਤੇ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਇਸ ਮਾਰਚ ਉਪਰੰਤ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਪੰਜਾਬ ਸਰਕਾਰ ਤੱਕ ਆਪਣੀਆਂ ਮੰਗਾਂ ਪਹੁੰਚਾਈਆਂ ਜਾਣਗੀਆਂ। ਸੂਬਾ ਪ੍ਰਧਾਨ ਮਨਪ੍ਰੀਤ ਸਿੰਘ, ਯੂਨੀਅਨ ਆਗੂ ਨਵਤੇਜ ਸਿੰਘ ਅਤੇ ਪਵਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਸਰਕਾਰ ਵੱਲੋਂ ਕੀਤੇ ਵਾਅਦੇ ਦੇ ਬਾਵਜੂਦ ਅਧਿਆਪਕ ਅੱਜ ਵੀ ਪੇਅ ਸਕੇਲ, ਡੀਏ, ਟੀਏ ਅਤੇ ਹੋਰ ਸਹੂਲਤਾਂ ਤੋਂ ਵਾਂਝੇ ਹਨ। ਸਰਕਾਰ ਨੇ ਨਿਗੂਣਾ ਤਨਖਾਹ ਵਾਧਾ ਕਰਨ ਅਤੇ 58 ਸਾਲ ਦੀ ਉਮਰ ਤੱਕ ਨੌਕਰੀ ਸੁਰੱਖਿਅਤ ਰੱਖਣ ਦੇ ਨਿਯੁਕਤੀ ਪੱਤਰ ਤਾਂ ਜਾਰੀ ਕੀਤੇ ਹਨ, ਪਰ ਇਨ੍ਹਾਂ ਵਿੱਚ ਰੈਗੂਲਰ ਮੁਲਾਜ਼ਮਾਂ ਵਰਗੀਆਂ ਸਹੂਲਤਾਂ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਆਗੂਆਂ ਨੇ ਦੋਸ਼ ਲਾਇਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੌਜੂਦਾ ਸਰਕਾਰ ਦੇ ਆਗੂਆਂ ਨੇ ਐਸੋਸੀਏਟ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਸੀ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੀ ਮੋਹਾਲੀ ਦੇ ਧਰਨੇ ਵਿੱਚ ਪਹੁੰਚ ਕੇ ਹੱਲ ਦਾ ਵਾਅਦਾ ਕਰ ਚੁੱਕੇ ਹਨ। ਇਹ ਵੀ ਦੱਸਿਆ ਗਿਆ ਕਿ 13 ਜੂਨ 2023 ਤੋਂ 13 ਜਨਵਰੀ 2024 ਤੱਕ ਸੰਗਰੂਰ ਦੇ ਪਿੰਡ ਖੁਰਾਣਾ ਦੀ ਪਾਣੀ ਵਾਲੀ ਟੈਂਕੀ ’ਤੇ ਲਗਾਤਾਰ ਧਰਨਾ ਦਿੱਤਾ ਗਿਆ ਸੀ, ਜਿਸ ਦੌਰਾਨ ਅਧਿਆਪਕਾਂ ’ਤੇ ਲਾਠੀਚਾਰਜ ਵੀ ਹੋਇਆ। 12 ਜਨਵਰੀ ਨੂੰ ਸੰਗਰੂਰ ਹੈਲੀਪੈਡ ਵਿਖੇ ਮੁੱਖ ਮੰਤਰੀ ਨਾਲ ਮੀਟਿੰਗ ਹੋਈ ਸੀ ਪਰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਕੋਈ ਢੁੱਕਵੀਂ ਮੀਟਿੰਗ ਨਹੀਂ ਕੀਤੀ ਗਈ ਅਤੇ ਮੰਗਾਂ ਦਾ ਹੱਲ ਨਹੀਂ ਹੋਇਆ। ਅਧਿਆਪਕਾਂ ਨੂੰ ਬਦਲੀ ਦੀ ਸਹੂਲਤ ਨਾ ਮਿਲਣ ਕਾਰਨ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਅਤੇ ਵਧਦੀ ਮਹਿੰਗਾਈ ਕਾਰਨ ਨਿਗੂਣੀ ਤਨਖਾਹ ਵਿੱਚ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਔਖਾ ਹੋ ਗਿਆ ਹੈ। ਕਈ ਅਧਿਆਪਕ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਹਨ ਪਰ ਕੋਈ ਮੈਡੀਕਲ ਸਹੂਲਤ ਨਾ ਮਿਲਣ ਕਾਰਨ ਉਨ੍ਹਾਂ ’ਤੇ ਆਰਥਿਕ ਬੋਝ ਹੋਰ ਵੱਧ ਰਿਹਾ ਹੈ। ਆਗੂਆਂ ਨੇ ਮੋਗਾ ਸਮੇਤ ਪੰਜਾਬ ਭਰ ਦੇ ਐਸੋਸੀਏਟ ਅਧਿਆਪਕਾਂ ਨੂੰ 24 ਅਗਸਤ ਦੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ, ਤਾਂ ਜੋ ਸਰਕਾਰ ਨੂੰ ਆਪਣੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਮਜਬੂਰ ਕੀਤਾ ਜਾ ਸਕੇ।
ਐਸੋਸੀਏਟ ਅਧਿਆਪਕਾਂ ਦੀ ਚੁੱਪ ਤੋੜਨ ਵਾਲਾ ਖੁਲਾਸਾ: ਮੁੱਖ ਮੰਤਰੀ ਦੇ ਵਾਅਦੇ ਦੇ ਬਾਵਜੂਦ ਅੱਜ ਵੀ ਕਿਉਂ ਵਾਂਝੇ?
ਮੋਗਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਐਸੋਸੀਏਟ ਅਧਿਆਪਕ ਫਰੰਟ ਨੇ ਪੇਅ ਸਕੇਲ ਅਤੇ ਰੈਗੂਲਰ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਦੀ ਮੰਗ ਨੂੰ ਲੈ ਕੇ 24 ਅਗਸਤ ਨੂੰ ਜ਼ਿਲ੍ਹਾ ਪੱਧਰੀ ਮੀਟਿੰਗ ਅਤੇ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਇਸ ਮਾਰ
NRI Post Desk · 94 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




