ਮਾਲੇਰਕੋਟਲਾ ਪੁਲਿਸ ਨੇ ਧੂਰੀ ਰੋਡ 'ਤੇ ਇੱਕ ਔਰਤ ਦੀ ਸੋਨੇ ਦੀ ਚੇਨ ਝਪਟਣ ਦੀ ਵਾਰਦਾਤ ਨੂੰ ਸੁਲਝਾਉਂਦਿਆਂ ਅੰਤਰ-ਜ਼ਿਲ੍ਹਾ ਚੇਨ ਸਨੈਚਿੰਗ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਜ਼ਿਲ੍ਹਾ ਮੋਗਾ ਨਾਲ ਸਬੰਧਤ ਹਨ। ਇਹ ਗ੍ਰਿਫ਼ਤਾਰੀ 28 ਅਕਤੂਬਰ ਨੂੰ ਹਰਪ੍ਰੀਤ ਕੌਰ ਦੀ ਸ਼ਿਕਾਇਤ 'ਤੇ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਦਰਜ ਮਾਮਲੇ ਦੀ ਜਾਂਚ ਦੌਰਾਨ ਹੋਈ, ਜਿਸ ਵਿੱਚ ਸ਼ਿਕਾਇਤਕਰਤਾ ਦੀ ਸੋਨੇ ਦੀ ਚੇਨ ਧੂਰੀ ਰੋਡ 'ਤੇ ਗਊਸ਼ਾਲਾ ਨੇੜੇ ਝਪਟ ਲਈ ਗਈ ਸੀ। ਐੱਸਐੱਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਸੀਆਈਏ ਸਟਾਫ਼ ਮਾਹੋਰਾਣਾ ਦੀ ਟੀਮ ਨੇ ਇੰਸਪੈਕਟਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਐੱਸਪੀ ਇਨਵੈਸਟੀਗੇਸ਼ਨ ਰਮਨਦੀਪ ਸਿੰਘ ਭੁੱਲਰ ਅਤੇ ਡੀਐੱਸਪੀ ਇਨਵੈਸਟੀਗੇਸ਼ਨ ਦੀਪਇੰਦਰਪਾਲ ਸਿੰਘ ਦੀ ਨਿਗਰਾਨੀ ਹੇਠ ਕਾਰਵਾਈ ਕਰਦਿਆਂ ਕੁਝ ਹੀ ਦਿਨਾਂ ਵਿੱਚ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ। ਪੁਲਿਸ ਟੀਮਾਂ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਅਤੇ ਤਕਨੀਕੀ ਸਬੂਤਾਂ ਦੀ ਜਾਂਚ ਕਰਦਿਆਂ ਮੁਲਜ਼ਮਾਂ ਦੀ ਪੈੜ ਨੱਪੀ ਅਤੇ ਸੂਚਨਾ ਦੇ ਆਧਾਰ 'ਤੇ ਮਾਲੇਰਕੋਟਲਾ-ਸੰਗਰੂਰ ਰੋਡ 'ਤੇ ਸਵਿਫ਼ਟ ਡਿਜ਼ਾਇਰ ਕਾਰ ਨੂੰ ਰੋਕ ਕੇ ਨਿਰਮਲ ਸਿੰਘ ਨੂੰ ਕਾਬੂ ਕੀਤਾ, ਜਿਸ ਤੋਂ ਬਾਅਦ ਉਸ ਦੀ ਪੁੱਛਗਿੱਛ 'ਤੇ ਬਾਕੀ ਤਿੰਨ ਮੁਲਜ਼ਮ ਵੀ ਗ੍ਰਿਫ਼ਤਾਰ ਕਰ ਲਏ ਗਏ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਨਿਰਮਲ ਸਿੰਘ, ਸੁਨੀਲ ਕੁਮਾਰ ਉਰਫ਼ ਸੰਨੀ, ਵਿਸ਼ਾਲ ਕੁਮਾਰ ਅਤੇ ਗੁਰਪ੍ਰੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਜਦਕਿ ਪੰਜਵੇਂ ਮੁਲਜ਼ਮ ਵਿਕਰਮਜੀਤ ਸਿੰਘ ਉਰਫ਼ ਵਿੱਕੀ ਉਰਫ਼ ਬੰਗਲਾ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕਰਕੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਨਿਰਮਲ ਸਿੰਘ ਦੇ ਖ਼ੁਲਾਸੇ 'ਤੇ ਮੋਗਾ ਦੀ ਐਪੈਕਸ ਕਾਲੋਨੀ ਸਥਿਤ ਉਸ ਦੇ ਕਿਰਾਏ ਦੇ ਮਕਾਨ ਵਿੱਚੋਂ ਸੋਨੇ ਦਾ ਲਾਕਟ ਬਰਾਮਦ ਕੀਤਾ ਗਿਆ, ਜਦਕਿ ਗੁਰਪ੍ਰੀਤ ਸਿੰਘ ਦੀ ਨਿਸ਼ਾਨਦੇਹੀ 'ਤੇ ਜਗਰਾਉਂ ਰੋਡ ਸਥਿਤ ਪ੍ਰੀਤ ਢਾਬੇ ਤੋਂ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ। ਮੁਲਜ਼ਮਾਂ ਅਨੁਸਾਰ ਵਾਰਦਾਤ ਦੌਰਾਨ ਮੋਟਰਸਾਈਕਲ ਦਾ ਪੈਟਰੋਲ ਖ਼ਤਮ ਹੋਣ ਕਾਰਨ ਉਸ ਨੂੰ ਉੱਥੇ ਛੱਡ ਦਿੱਤਾ ਗਿਆ ਸੀ, ਜੋ ਜਾਂਚ ਵਿੱਚ ਇੱਕ ਅਹਿਮ ਸੁਰਾਗ ਸਾਬਤ ਹੋਇਆ। ਪੁਲਿਸ ਨੇ ਵਾਰਦਾਤ ਵਿੱਚ ਵਰਤੀ ਸਵਿਫ਼ਟ ਡਿਜ਼ਾਇਰ ਕਾਰ, ਮੋਟਰਸਾਈਕਲ ਅਤੇ ਸੋਨੇ ਦਾ ਲਾਕਟ ਬਰਾਮਦ ਕੀਤਾ ਹੈ, ਅਤੇ ਸਾਰੇ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਐੱਸਐੱਸਪੀ ਖੱਖ ਨੇ ਕਿਹਾ ਕਿ ਪੰਜਵੇਂ ਮੁਲਜ਼ਮ ਦੀ ਗ੍ਰਿਫ਼ਤਾਰੀ ਅਤੇ ਝਪਟੀ ਗਈ ਚੇਨ ਦੇ ਬਾਕੀ ਹਿੱਸੇ ਦੀ ਬਰਾਮਦਗੀ ਲਈ ਜਾਂਚ ਜਾਰੀ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਅਹਿਮ ਖ਼ੁਲਾਸੇ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਔਰਤਾਂ ਦੀ ਸੁਰੱਖਿਆ ਅਤੇ ਸਨਮਾਨ ਮਾਲੇਰਕੋਟਲਾ ਪੁਲਿਸ ਦੀ ਸਰਵਉੱਚ ਤਰਜੀਹ ਹੈ ਅਤੇ ਕਿਸੇ ਵੀ ਜ਼ਿਲ੍ਹੇ ਤੋਂ ਆ ਕੇ ਮਾਲੇਰਕੋਟਲਾ ਵਿੱਚ ਅਪਰਾਧ ਕਰਨ ਵਾਲੇ ਵਿਅਕਤੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਸਗੋਂ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ
ਔਰਤ ਦੀ ਚੇਨ ਖਿੱਚਣ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ ਉਸ ਥਾਂ ਤੋਂ ਕੁਝ ਬਰਾਮਦ ਕੀਤਾ ਜਿਸਦੀ ਕਿਸੇ ਨੂੰ ਉਮੀਦ ਨਹੀਂ ਸੀ
ਮਾਲੇਰਕੋਟਲਾ ਪੁਲਿਸ ਨੇ ਧੂਰੀ ਰੋਡ 'ਤੇ ਇੱਕ ਔਰਤ ਦੀ ਸੋਨੇ ਦੀ ਚੇਨ ਝਪਟਣ ਦੀ ਵਾਰਦਾਤ ਨੂੰ ਸੁਲਝਾਉਂਦਿਆਂ ਅੰਤਰ-ਜ਼ਿਲ੍ਹਾ ਚੇਨ ਸਨੈਚਿੰਗ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਜ਼ਿਲ੍ਹਾ ਮੋਗਾ ਨਾਲ ਸਬੰਧਤ ਹਨ। ਇਹ ਗ੍ਰਿਫ਼ਤਾਰੀ
NRI Post Desk · 8 ਦਿਨ ਪਹਿਲਾਂ · ਅੱਪਡੇਟ 12 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





