|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਗਜ਼ਾਂ ਵਿੱਚ ਮਰਿਆ, ਪਰ ਸਾਹ ਲੈ ਰਿਹਾ ਹੈ! ਊਧਾ ਰਾਮ ਦੀ ਅਸਲੀਅਤ ਨੇ ਹਿਲਾ ਦਿੱਤਾ ਪ੍ਰਸ਼ਾਸਨ

ਪੰਜਾਬ ਦੇ ਪਿੰਡ ਬਖਲੌਰ ਵਿੱਚ ਇੱਕ ਅਜਿਹਾ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸਰਕਾਰੀ ਰਿਕਾਰਡ ਵਿੱਚ ਇੱਕ ਵਿਅਕਤੀ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਮ੍ਰਿਤਕ ਦਰਸਾਇਆ ਜਾ ਰਿਹਾ ਹੈ, ਜਦਕਿ ਉਹ ਵਿਅਕਤੀ ਅੱਜ ਵੀ ਪੂਰੀ ਤਰ੍ਹਾਂ ਜਿਉਂ

NRI Post Desk · 105 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਗਜ਼ਾਂ ਵਿੱਚ ਮਰਿਆ, ਪਰ ਸਾਹ ਲੈ ਰਿਹਾ ਹੈ! ਊਧਾ ਰਾਮ ਦੀ ਅਸਲੀਅਤ ਨੇ ਹਿਲਾ ਦਿੱਤਾ ਪ੍ਰਸ਼ਾਸਨ
📷 NRI Post Desk

ਪੰਜਾਬ ਦੇ ਪਿੰਡ ਬਖਲੌਰ ਵਿੱਚ ਇੱਕ ਅਜਿਹਾ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸਰਕਾਰੀ ਰਿਕਾਰਡ ਵਿੱਚ ਇੱਕ ਵਿਅਕਤੀ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਮ੍ਰਿਤਕ ਦਰਸਾਇਆ ਜਾ ਰਿਹਾ ਹੈ, ਜਦਕਿ ਉਹ ਵਿਅਕਤੀ ਅੱਜ ਵੀ ਪੂਰੀ ਤਰ੍ਹਾਂ ਜਿਉਂਦਾ ਹੈ ਅਤੇ ਆਪਣੇ ਹੋਂਦ ਦਾ ਸਬੂਤ ਦੇਣ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟ ਰਿਹਾ ਹੈ। ਪੀੜਤ ਊਧਾ ਰਾਮ ਨੇ ਦੱਸਿਆ ਕਿ ਉਹ ਬੇਹੱਦ ਗਰੀਬ ਪਰਿਵਾਰ ਨਾਲ ਸਬੰਧਤ ਹੈ, ਜਿਸ ਦੀ ਸਿਹਤ ਵੀ ਠੀਕ ਨਹੀਂ ਹੈ ਅਤੇ ਉਹ ਆਪਣੀ ਨੂੰਹ ਅਤੇ ਪੋਤਾ-ਪੋਤੀ ਨਾਲ ਰਹਿ ਕੇ ਜ਼ਿੰਦਗੀ ਦਾ ਆਖਰੀ ਪੜਾਅ ਗੁਜ਼ਾਰ ਰਿਹਾ ਹੈ। ਊਧਾ ਰਾਮ ਦਾ ਕਹਿਣਾ ਹੈ ਕਿ ਜਦੋਂ ਵੀ ਉਹ ਕੇਵਾਈਸੀ ਜਾਂ ਫਿੰਗਰ ਪ੍ਰਿੰਟ ਕਰਵਾਉਣ ਜਾਂਦਾ ਹੈ, ਤਾਂ ਸਿਸਟਮ ਵਿੱਚ ਉਸ ਦੀ ਮੌਤ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਆ ਜਾਂਦੀ ਹੈ, ਜਿਸ ਕਾਰਨ ਉਸ ਦੀ ਪਛਾਣ ਅਤੇ ਸਰਕਾਰੀ ਸੇਵਾਵਾਂ ਨਾਲ ਜੁੜੇ ਕੰਮ ਅੱਗੇ ਨਹੀਂ ਵਧ ਰਹੇ। ਉਸ ਨੇ ਦੱਸਿਆ ਕਿ ਆਪਣੇ ਕੰਮ ਨੂੰ ਠੀਕ ਕਰਵਾਉਣ ਲਈ ਉਹ ਸਥਾਨਕ ਪੱਧਰ ਤੋਂ ਲੈ ਕੇ ਚੰਡੀਗੜ੍ਹ ਤੱਕ ਦੇ ਦਫ਼ਤਰਾਂ ਦੇ ਚੱਕਰ ਲਾ ਚੁੱਕਾ ਹੈ, ਪਰ ਅਜੇ ਤੱਕ ਕੋਈ ਪੱਕੀ ਰਾਹਤ ਨਹੀਂ ਮਿਲੀ ਅਤੇ ਇਸ ਕੰਮ ਵਿੱਚ ਉਸ ਦੇ ਹਜ਼ਾਰਾਂ ਰੁਪਏ ਖਰਚ ਹੋ ਚੁੱਕੇ ਹਨ। ਪੀੜਤ ਨੇ ਭਰੇ ਮਨ ਨਾਲ ਦੱਸਿਆ ਕਿ ਸਭ ਤੋਂ ਵੱਡੀ ਪਰੇਸ਼ਾਨੀ ਇਹ ਹੈ ਕਿ ਜਦੋਂ ਸਰਕਾਰੀ ਰਿਕਾਰਡ ਹੀ ਉਸ ਨੂੰ ਮ੍ਰਿਤਕ ਦੱਸ ਰਿਹਾ ਹੈ ਤਾਂ ਉਹ ਆਪਣੀ ਗੱਲ ਕਿਸ ਕੋਲ ਅਤੇ ਕਿਵੇਂ ਸਾਬਤ ਕਰੇ। ਊਧਾ ਰਾਮ ਨੇ ਸਰਕਾਰ ਤੋਂ ਇਹ ਮੰਗ ਕੀਤੀ ਹੈ ਕਿ ਸਰਕਾਰੀ ਰਿਕਾਰਡ ਦੀ ਜਾਂਚ ਕਰਵਾਈ ਜਾਵੇ ਅਤੇ ਗਲਤੀ ਨੂੰ ਤੁਰੰਤ ਠੀਕ ਕੀਤਾ ਜਾਵੇ, ਤਾਂ ਜੋ ਉਸ ਨੂੰ ਮਰਨ ਤੋਂ ਪਹਿਲਾਂ ਕਾਗਜ਼ਾਂ ਵਿੱਚ ਜਿਉਂਦਾ ਕਰ ਦਿੱਤਾ ਜਾਵੇ ਅਤੇ ਉਸ ਦੇ ਪਰਿਵਾਰ ਨੂੰ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਬਹਾਲ ਹੋ ਸਕਣ। ਹੁਣ ਇਹ ਦੇਖਣਾ ਹੋਵੇਗਾ ਕਿ ਪ੍ਰਸ਼ਾਸਨ ਇਸ ਅਜੀਬੋ-ਗਰੀਬ ਮਾਮਲੇ ਨੂੰ ਕਿੰਨੀ ਗੰਭੀਰਤਾ ਨਾਲ ਲੈਂਦਾ ਹੈ ਅਤੇ ਇਸ ਗਰੀਬ ਵਿਅਕਤੀ ਨੂੰ ਆਪਣੇ ਜਿਉਂਦੇ ਹੋਣ ਦਾ ਸਬੂਤ ਦੇਣ ਲਈ ਹੋਰ ਕਿੰਨੇ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!