ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਕਨੋਈ ਵਿਖੇ ਖੁਦਕੁਸ਼ੀ ਕਰ ਗਏ ਦਲਿਤ ਪਰਿਵਾਰ ਦੇ ਸਨਮਦੀਪ ਸਨੀ ਦੇ ਪਰਿਵਾਰ ਲਈ ਇਨਸਾਫ਼ ਦੀ ਲੜਾਈ ਨੂੰ ਅੱਜ ਉਸ ਸਮੇਂ ਇੱਕ ਅਹਿਮ ਮੋੜ ਮਿਲਿਆ, ਜਦੋਂ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂਨਗੋ ਖੁਦ ਪਿੰਡ ਕਨੋਈ ਵਿਖੇ ਸਨਮਦੀਪ ਸਨੀ ਦੇ ਘਰ ਪਹੁੰਚੇ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿੱਚ ਉਨ੍ਹਾਂ ਨੇ ਸਨਮਦੀਪ ਸਨੀ ਦੀ ਮਾਤਾ, ਪਿਤਾ ਅਤੇ ਦਾਦਾ-ਦਾਦੀ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਅਤੇ ਪਰਿਵਾਰ ਦੀ ਪੂਰੀ ਗੱਲ ਧਿਆਨ ਨਾਲ ਸੁਣੀ, ਜਿਸ ਵਿੱਚ ਘਟਨਾ ਨਾਲ ਜੁੜੇ ਤੱਥਾਂ, ਪਰਿਵਾਰ ਦੀਆਂ ਚਿੰਤਾਵਾਂ ਅਤੇ ਉਨ੍ਹਾਂ ਵੱਲੋਂ ਮੰਗੇ ਜਾ ਰਹੇ ਇਨਸਾਫ਼ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਪਰਿਵਾਰ ਨੇ ਸਪੱਸ਼ਟ ਮੰਗ ਕੀਤੀ ਕਿ ਸਨਮਦੀਪ ਸਨੀ ਦੀ ਮੌਤ ਨਾਲ ਜੁੜੇ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਜਾਂਚ ਕੀਤੀ ਜਾਵੇ ਅਤੇ ਜੇਕਰ ਕਿਸੇ ਪੱਧਰ ’ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋਈ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਅੱਜ ਹੀ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਅਤੇ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਦਾ ਸਭ ਤੋਂ ਗੰਭੀਰ ਪੱਖ ਇਹ ਸਾਹਮਣੇ ਆਇਆ ਹੈ ਕਿ ਪਰਿਵਾਰ ਦੇ ਦੱਸਣ ਅਨੁਸਾਰ ਸਨਮਦੀਪ ਸਨੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਲਾਵਾਰਿਸ ਵਜੋਂ ਕਰ ਦਿੱਤਾ ਗਿਆ, ਜਦਕਿ ਉਸਦਾ ਪਰਿਵਾਰ ਕੁਝ ਹੀ ਕਿਲੋਮੀਟਰ ਦੀ ਦੂਰੀ ’ਤੇ ਹਿਰਾਸਤ ਜਾਂ ਬੰਦ ਹਾਲਤ ਵਿੱਚ ਸੀ, ਅਤੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਜਾਂ ਪੋਤੇ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਦਾ ਮੌਕਾ ਵੀ ਨਹੀਂ ਮਿਲਿਆ। ਹੁਣ ਇਹ ਸਵਾਲ ਨਿਰਪੱਖ ਜਾਂਚ ਦਾ ਅਹਿਮ ਹਿੱਸਾ ਬਣ ਗਿਆ ਹੈ ਕਿ ਮ੍ਰਿਤਕ ਦੀ ਪਛਾਣ ਅਤੇ ਪਰਿਵਾਰ ਨੂੰ ਸੂਚਿਤ ਕਰਨ ਦੀ ਪ੍ਰਕਿਰਿਆ ਕੀ ਰਹੀ ਅਤੇ ਦੇਹ ਦਾ ਅੰਤਿਮ ਸੰਸਕਾਰ ਲਾਵਾਰਿਸ ਵਜੋਂ ਕਿਉਂ ਕੀਤਾ ਗਿਆ। ਇਸ ਮਾਮਲੇ ਵਿੱਚ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਸ਼ੁਰੂ ਤੋਂ ਹੀ ਪਰਿਵਾਰ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਿਆਂ ਇਨਸਾਫ਼ ਦੀ ਲੜਾਈ ਦੀ ਅਗਵਾਈ ਕੀਤੀ ਹੈ ਅਤੇ ਲਗਾਤਾਰ ਇਸ ਘਟਨਾ ਨੂੰ ਮਨੁੱਖੀ ਅਧਿਕਾਰਾਂ ਦੇ ਪੱਖ ਤੋਂ ਉਠਾਇਆ ਗਿਆ, ਜਿਸ ਵਿੱਚ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਤੱਕ ਮਾਮਲਾ ਪਹੁੰਚਾਉਣ ਅਤੇ ਕਮਿਸ਼ਨ ਦੀ ਦਖ਼ਲਅੰਦਾਜ਼ੀ ਯਕੀਨੀ ਬਣਾਉਣ ਲਈ ਅਹਿਮ ਯਤਨ ਕੀਤੇ ਗਏ। ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਕਿਹਾ ਕਿ ਸਨਮਦੀਪ ਸਨੀ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਇਹ ਲੜਾਈ ਜਾਰੀ ਰਹੇਗੀ, ਅਤੇ ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪਰਿਵਾਰ ਨਾਲ ਸਿੱਧੀ ਮੁਲਾਕਾਤ ਅਤੇ ਪੰਜਾਬ ਦੇ ਡੀਜੀਪੀ ਤੇ ਮੁੱਖ ਸਕੱਤਰ ਨੂੰ ਅੱਜ ਹੀ ਨੋਟਿਸ ਜਾਰੀ ਕੀਤਾ ਜਾਣਾ ਇਸ ਮਾਮਲੇ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਕਨੋਈ ਮਾਮਲੇ ਵਿੱਚ ਐਨ ਐਚ ਆਰ ਸੀ ਦੀ ਦਖ਼ਲਅੰਦਾਜ਼ੀ ਨਾਲ ਪਰਿਵਾਰ ਦੀ ਆਵਾਜ਼ ਹੁਣ ਇੱਕ ਸੰਵਿਧਾਨਕ ਮਨੁੱਖੀ ਅਧਿਕਾਰ ਸੰਸਥਾ ਤੱਕ ਪਹੁੰਚੀ ਹੈ, ਅਤੇ ਪਰਿਵਾਰ ਅਤੇ ਇਨਸਾਫ਼ ਦੀ ਮੰਗ ਕਰ ਰਹੇ ਲੋਕਾਂ ਨੂੰ ਉਮੀਦ ਹੈ ਕਿ ਇਸ ਨੋਟ
ਕਨੋਈ ਖੁਦਕੁਸ਼ੀ ਮਾਮਲੇ ਵਿੱਚ ਵੱਡਾ ਖੁਲਾਸਾ: ਲਾਵਾਰਿਸ ਬਣੀ ਲਾਸ਼ ਪਿੱਛੇ ਪਰਿਵਾਰ ਸਿਰਫ਼ ਕੁਝ ਕਿਲੋਮੀਟਰ ਦੂਰ ਬੰਦ, ਕਮਿਸ਼ਨ ਨੇ ਡੀਜੀਪੀ ਤੇ ਮੁੱਖ ਸਕੱਤਰ ਨੂੰ ਭੇਜਿਆ ਨੋਟਿਸ
ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਕਨੋਈ ਵਿਖੇ ਖੁਦਕੁਸ਼ੀ ਕਰ ਗਏ ਦਲਿਤ ਪਰਿਵਾਰ ਦੇ ਸਨਮਦੀਪ ਸਨੀ ਦੇ ਪਰਿਵਾਰ ਲਈ ਇਨਸਾਫ਼ ਦੀ ਲੜਾਈ ਨੂੰ ਅੱਜ ਉਸ ਸਮੇਂ ਇੱਕ ਅਹਿਮ ਮੋੜ ਮਿਲਿਆ, ਜਦੋਂ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂਨ
NRI Post Desk · 48 ਦਿਨ ਪਹਿਲਾਂ · ਅੱਪਡੇਟ 14 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




