|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਪੂਰਥਲਾ ਮੀਟਿੰਗ ’ਚ ਉਹ ਕੀ ਹੋਇਆ ਜੋ ਬਦਲ ਦੇਵੇਗਾ ਪੰਜਾਬ ਦੀ ਸਿਆਸਤ ਦਾ ਗਣਿਤ? ਜਾਣੋ ਅਸਲੀ ਗੱਲ

ਵਿਰਾਸਤੀ ਸ਼ਹਿਰ ਕਪੂਰਥਲਾ ਵਿੱਚ ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਮੀਟਿੰਗ ਦੌਰਾਨ ਇੱਕ ਅਜਿਹਾ ਦਾਅਵਾ ਕੀਤਾ ਗਿਆ ਹੈ ਜਿਸ ਨੇ ਸੂਬੇ ਦੀ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਹੇਠ ਹੋਈ ਇਸ

NRI Post Desk · 93 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਪੂਰਥਲਾ ਮੀਟਿੰਗ ’ਚ ਉਹ ਕੀ ਹੋਇਆ ਜੋ ਬਦਲ ਦੇਵੇਗਾ ਪੰਜਾਬ ਦੀ ਸਿਆਸਤ ਦਾ ਗਣਿਤ? ਜਾਣੋ ਅਸਲੀ ਗੱਲ
📷 NRI Post Desk

ਵਿਰਾਸਤੀ ਸ਼ਹਿਰ ਕਪੂਰਥਲਾ ਵਿੱਚ ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਮੀਟਿੰਗ ਦੌਰਾਨ ਇੱਕ ਅਜਿਹਾ ਦਾਅਵਾ ਕੀਤਾ ਗਿਆ ਹੈ ਜਿਸ ਨੇ ਸੂਬੇ ਦੀ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਸੂਬਾ ਜਨਰਲ ਸਕੱਤਰ ਤੇ ਜ਼ੋਨ ਇੰਚਾਰਜ ਰਾਜੇਸ਼ ਬਾਗਾ, ਸੂਬਾ ਸਕੱਤਰ ਤੇ ਜ਼ਿਲ੍ਹਾ ਇੰਚਾਰਜ ਮਨਜੀਤ ਸਿੰਘ ਮੰਨਾ ਅਤੇ ਸੂਬਾ ਸਕੱਤਰ ਤੇ ਜ਼ਿਲ੍ਹਾ ਸਹਿ-ਇੰਚਾਰਜ ਮੀਨੂੰ ਸੇਠੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦਾ ਮੁੱਖ ਮਕਸਦ ਭਾਜਪਾ ਦੇ ਰਾਸ਼ਟਰੀ ਮੰਤਰੀ ਬੀਐੱਲ ਸੰਤੋਸ਼ ਦੇ ਪੰਜਾਬ ਦੌਰੇ ਨੂੰ ਸਫਲ ਬਣਾਉਣਾ, ਬੂਥ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨਾ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਰਣਨੀਤੀ ਘੜਨਾ ਸੀ। ਰਾਜੇਸ਼ ਬਾਗਾ ਨੇ ਬੂਥ ਪੱਧਰ ’ਤੇ ਵਰਕਰਾਂ ਨੂੰ ਸਰਗਰਮ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਸਰਕਾਰ ਬਣਨ ਨਾਲ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਆਮ ਜਨਤਾ ਦੀਆਂ ਸਮੱਸਿਆਵਾਂ ਦਾ ਤੁਰੰਤ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕੇਂਦਰ ਸਰਕਾਰ ਦੀਆਂ ਕਿਸਾਨਾਂ, ਮਜ਼ਦੂਰਾਂ ਤੇ ਕਾਰੋਬਾਰੀਆਂ ਲਈ ਚਲਾਈਆਂ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਪਾਰਟੀ ਦੀ ਤਰਜੀਹ ਹੈ। ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਭਾਜਪਾ ਸਮਾਜ ਦੇ ਹਰ ਵਰਗ ਨੂੰ ਸ਼ਾਮਲ ਕਰਕੇ ਵਿਕਾਸ ਦੀ ਨੀਤੀ ’ਤੇ ਕੰਮ ਕਰਦੀ ਹੈ ਅਤੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ, ਕਿਸਾਨਾਂ ਦੀ ਆਮਦਨ ਵਧਾਉਣ ਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਮੀਨੂੰ ਸੇਠੀ ਨੇ ਅੱਜ ਦੀ ਸੂਬਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਦੇ ਦਾਅਵਿਆਂ ਤੇ ਜ਼ਮੀਨੀ ਹਕੀਕਤ ਵਿੱਚ ਵੱਡਾ ਪਾੜਾ ਹੈ ਅਤੇ ਕੇਂਦਰੀ ਭਲਾਈ ਯੋਜਨਾਵਾਂ ਦੇ ਲਾਭ ਬਿਨਾਂ ਕਿਸੇ ਭੇਦਭਾਵ ਦੇ ਲੋਕਾਂ ਤੱਕ ਪਹੁੰਚਾਏ ਜਾਣਗੇ। ਚੇਤਨ ਸੂਰੀ ਨੇ ਦਾਅਵਾ ਕੀਤਾ ਕਿ ਸੂਬੇ ਦੇ ਲੋਕ 2027 ਵਿੱਚ ਭਾਜਪਾ ਨੂੰ ਮਜ਼ਬੂਤ ਫਤਵਾ ਦੇਣਗੇ ਅਤੇ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਲ ਹੋ ਕੇ ਪੰਜਾਬ ਨੂੰ ਮੁੜ ਸੁਨਹਿਰੀ ਸੂਬਾ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਯਸ਼ ਮਹਾਜਨ, ਓਮਪ੍ਰਕਾਸ਼ ਬਹਿਲ, ਡਾ. ਰਣਵੀਰ ਕੌਸ਼ਲ, ਉਮੇਸ਼ ਸ਼ਾਰਦਾ, ਮਨੂੰ ਧੀਰ, ਰੋਸ਼ਨ ਲਾਲ ਸੱਭਰਵਾਲ, ਰਣਜੀਤ ਸਿੰਘ ਖੋਜੇਵਾਲ, ਜਗਦੀਸ਼ ਸ਼ਰਮਾ, ਵਿਸ਼ਾਲ ਸੋਂਧੀ, ਨਿਰਮਲ ਸਿੰਘ ਨਾਹਰ, ਹੈਪੀ, ਰਾਜੇਸ਼ ਸੂਰੀ, ਮਧੂ ਸੂਦ, ਈਸ਼ਾ ਮਹਾਜਨ, ਮੀਨਾ ਕੁਮਾਰੀ, ਪੁਸ਼ਪਾ ਮਿਸ਼ਰਾ, ਕਪੂਰ ਚੰਦ ਥਾਪਰ, ਬਲਵਿੰਦਰ ਸਿੰਘ ਰਈਆਂਵਾਲ, ਬਲਵੰਤ ਸਿੰਘ ਬੂਟਾ, ਅਸ਼ੋਕ ਮਾਹਲਾ, ਪੁਸ਼ਪ ਪਾਸੀ, ਧਰਮਪਾਲ ਮਹਾਜਨ, ਪਿਊਸ਼ ਮਨਚੰਦਾ, ਯਾਦਵਿੰਦਰ ਪਾਸੀ, ਵਿੱਕੀ ਗੁਜਰਾਲ, ਐਡਵੋਕੇਟ ਹੈਰੀ ਸ਼ਰਮਾ, ਰਾਜੀਵ ਪਾਹਵਾ, ਪੁਲਕਿਤ ਸੂਰੀ, ਗੋਰਾ ਗਿੱਲ, ਸੌਰਵ ਖੁੱਲਰ, ਸੰਜੀਵ ਖੰਨਾ, ਮਹਿੰਦਰ ਸਿੰਘ ਬਲੇਰ, ਤੀਰਥ ਸਿੰਘ ਲੰਬੜਦਾਰ ਤੇ ਰਾਕੇਸ਼ ਨੀਟੂ ਸਮੇਤ ਕਈ ਆਗੂ ਮੌਜੂਦ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!